Wednesday, February 12, 2025  

ਪੰਜਾਬ

ਭਗਤ ਰਵਿਦਾਸ ਜੀ ਦੀ ਬਾਣੀ ਸਾਡੇ ਲਈ ਚਾਨਣ ਮੁਨਾਰਾ : ਰਾਏ 

February 12, 2025
ਸ੍ਰੀ ਫ਼ਤਹਿਗੜ੍ਹ ਸਾਹਿਬ/12 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਸ਼੍ਰੋਮਣੀ ਭਗਤ ਰਵਿਦਾਸ ਜੀ ਮਹਾਰਾਜ ਜੀ ਦੀ 648 ਵੀਂ ਜੈਯੰਤੀ ਦੇਸ਼ ਭਰ ਦੇ ਵਿੱਚ ਧੂਮ ਧਾਮ ਦੇ ਨਾਲ ਮਨਾਈ ਗਈ। ਇਸੇ ਲੜੀ ਦੇ ਤਹਿਤ ਹਲਕਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਰਵਿਦਾਸ ਜੈਯੰਤੀ ਸਬੰਧੀ ਸਮਾਗਮ ਕਰਵਾਏ ਗਏ।ਇਸੇ ਦੌਰਾਨ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਪ੍ਰੋਗਰਾਮਾਂ ਦੇ ਵਿੱਚ ਸ਼ਮੂਲੀਅਤ ਕਰਕੇ ਭਗਤ ਰਵਿਦਾਸ ਜੀ ਦੀ ਜੈਯੰਤੀ ਸਬੰਧੀ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਪਿੰਡ ਧਤੌਂਦਾ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀੰ ਦੀ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਮਹਾਰਾਜ ਸਾਰੇ ਵਰਗਾਂ ਦੇ ਮਹਾਂਪੁਰਸ਼ ਵਿਚੋਂ ਇਕ ਸਨ, ਜਿਨ੍ਹਾਂ ਦੀ ਰਚਨਾ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਕੇ ਸਿੱਖ ਗੁਰੂ ਸਾਹਿਬਾਨ ਵੱਲੋਂ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਹੈ।ਕਮਜ਼ੋਰ ਤੇ ਦਬੇ-ਕੁੱਚਲੇ ਲੋਕਾਂ ਲਈ ਸਮਰਪਿਤ ਭਗਤ ਰਵਿਦਾਸ ਜੀ ਮਹਾਰਾਜ ਦੀ ਬਾਣੀ ਨੇ ਬਤੌਰ ਇੱਕ ਚਾਨਣ ਮੁਨਾਰਾ ਕੰਮ ਕਰਨ ਵਿੱਚ ਵਧੀਆ ਰੋਲ ਅਦਾ ਕੀਤਾ । ਉਹਨਾਂ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਬਹੁਤ ਵੱਡੀ ਸ਼ਖਸ਼ੀਅਤ ਸਨ, ਸਾਨੂੰ ਉਹਨਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਅੱਜ ਉਹ ਬਹੁਤ ਸਾਰੇ ਪਿੰਡਾਂ ਵਿੱਚ ਹੋ ਕੇ ਆਏ ਹਨ, ਸੰਗਤਾਂ ਦੇ ਵਿੱਚ ਬਹੁਤ ਜਿਆਦਾ ਉਤਸ਼ਾਹ ਸੀ। ਜਿੱਥੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਜਸ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਸੀ, ਉੱਥੇ ਹੀ ਸੰਗਤਾਂ ਭਜਨ ਬੰਦਗੀ ਦੇ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਚ ਹਾਜ਼ਰੀ ਲਵਾ ਰਹੀਆਂ ਸਨ।ਸਤਿਗੁਰੂ ਰਵਿਦਾਸ ਜਯੰਤੀ ਮੌਕੇ ਜਿੱਥੇ ਵੱਖ-ਵੱਖ ਪਿੰਡਾਂ ਦੇ ਵਿੱਚ ਸਾਂਝੇ ਤੌਰ ਤੇ ਲੰਗਰ ਲਗਾਏ ਗਏ, ਉੱਥੇ ਹੀ ਸਤਿਗੁਰਾਂ ਨੂੰ ਪਿਆਰ ਕਰਨ ਵਾਲੀ ਸੰਗਤ ਵੱਲੋਂ ਸੜਕਾਂ ਦੇ ਕਿਨਾਰੇ ਕੜੀ ਚੌਲ ਅਤੇ ਖੀਰ ਦੇ ਲੰਗਰ ਲਗਾਏ ਗਏ। ਇਸ ਮੌਕੇ ਬਹਿਲੋਲਪੁਰ ਦੇ ਸਰਪੰਚ ਸਿਕੰਦਰ ਸਿੰਘ, ਅਵਤਾਰ ਸਿੰਘ ਪੰਜੋਲਾ, ਮਨਦੀਪ ਸਿੰਘ ਪੋਲਾ, ਹਰਸ਼ ਰੁੜਕੀ ਆਦਿ ਵੀ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ

ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਮਾਨੁਜਨ ਗਣਿਤ ਕਲੱਬ ਵਲੋਂ ਗਣਿਤ ਦੇ ਉਪਯੋਗਾਂ 'ਤੇ ਇੱਕ ਰੋਜ਼ਾ ਸੈਮੀਨਾਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਮਾਨੁਜਨ ਗਣਿਤ ਕਲੱਬ ਵਲੋਂ ਗਣਿਤ ਦੇ ਉਪਯੋਗਾਂ 'ਤੇ ਇੱਕ ਰੋਜ਼ਾ ਸੈਮੀਨਾਰ 

मीत हेयर ने पंजाब के किसानों को पूरी तरह नजरअंदाज करने पर केंद्र सरकार को घेरा

मीत हेयर ने पंजाब के किसानों को पूरी तरह नजरअंदाज करने पर केंद्र सरकार को घेरा

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਸੁਨੀਲ ਜਾਖੜ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ 

ਸੁਨੀਲ ਜਾਖੜ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ