Wednesday, February 12, 2025  

ਪੰਜਾਬ

ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰ ਅਸਲੇ ਸਮੇਤ ਕਾਬੂ

February 12, 2025

ਸ੍ਰੀ ਫ਼ਤਹਿਗੜ੍ਹ ਸਾਹਿਬ/12 ਫਰਵਰੀ:
(ਰਵਿੰਦਰ ਸਿੰਘ ਢੀਂਡਸਾ) 
 
ਸੀ.ਆਈ.ਏ. ਸਟਾਫ਼ ਸਰਹਿੰਦ ਵੱਲੋਂ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਨਾਲ ਸੰਬੰਧਿਤ 2 ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।ਜਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਆਪਣੇ ਦਫ਼ਤਰ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਪੀ. (ਡੀ) ਰਾਕੇਸ਼ ਯਾਦਵ ਅਤੇ ਨਿਖਿਲ ਗਰਗ ਡੀ.ਐਸ.ਪੀ(ਡੀ) ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ. ਸਟਾਫ਼ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ 2 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮਿਤੀ 11.02.2025 ਨੂੰ ਸੀ.ਆਈ.ਏ. ਦੀ ਟੀਮ ਨੇ ਸਾਹਿਲ ਅਤੇ ਗੁਰਕੀਰਤ ਸਿੰਘ ਵਾਸੀਆਨ ਅੰਮ੍ਰਿਤਸਰ ਨੂੰ ਸਰਹਿੰਦ ਤੋਂ ਕਾਬੂ ਕਰ ਕੇ 5 ਕੰਟਰੀ ਮੇਡ ਪਿਸਟਲ (.32) ਬੋਰ ਸਮੇਤ 5 ਰੌਂਦ, 1 ਐਕਟਿਵਾ ਸਕੂਟਰੀ ਤੇ 2 ਮੋਬਾਈਲ ਫੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਗੁਰਕੀਰਤ ਸਿੰਘ ਇੱਕ ਸਾਲ ਮਲੇਸ਼ੀਆ ਲਗਾ ਕੇ ਮਈ 2024 ਵਿੱਚ ਵਾਪਸ ਆਇਆ ਹੈ ਤੇ ਇਹ ਦੋਂਵੇਂ ਜਣੇ ਕਤਲ ਅਤੇ ਨਜ਼ਾਇਜ਼ ਅਸਲਿਆਂ ਦੇ ਕੇਸਾਂ ਦੇ ਸਬੰਧ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਅਰਸ਼ ਡੱਲਾ ਦੇ ਐਸੋਸੀਏਟ ਤੇਜਬੀਰ ਸਿੰਘ ਉਰਫ ਸਾਬੂ ਵਾਸੀ ਅੰਮ੍ਰਿਤਸਰ ਰਾਹੀਂ ਕੰਮ ਕਰਦੇ ਹਨ। ਜਿਸ ਨੇ ਕਥਿਤ ਤੌਰ ਉੱਤੇ ਅੰਮ੍ਰਿਤਸਰ ਵਿੱਚ ਇੱਕ ਕਤਲ ਦੀ ਵਾਰਦਾਤ ਅਤੇ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇਹਨਾਂ ਦੋਵਾਂ ਨੂੰ ਇਹ ਅਸਲੇ ਮੁਹੱਈਆ ਕਰਵਾਏ ਸਨ, ਜਿਹਨਾਂ ਨੂੰ ਸਮਾਂ ਰਹਿੰਦਿਆ ਹੀ ਕਾਬੂ ਕਰ ਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ। ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪਟਿਆਲਾ ਜੇਲ੍ਹ ਵਿੱਚ ਬੰਦ ਤੇਜਬੀਰ ਸਿੰਘ ਨੂੰ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟਾਂ ਤੇ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਤਿੰਨੋ ਵਿਅਕਤੀ ਪੁਲਿਸ ਰਿਮਾਂਡ 'ਤੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

815 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਰ ਸਵਾਰ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

20 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਕਾਬੂ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਭੂੰਗ ਦੀ ਟਰੈਕਟਰ ਟਰਾਲੀ ਅਤੇ ਪਿੱਕਅਪ ਗੱਡੀ ਵਿਚਕਾਰ ਭਿਅੰਨਕ ਟੱਕਰ,2 ਜਖਮੀ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਤਪਾ ਪੁਲਸ ਨੂੰ ਵੱਡੀ ਸਫਲਤਾ,ਚੋਰਾਂ ਦੇ ਗਿਰੋਹ ਦੇ 2 ਮੈਂਬਰ ਕਾਬੂ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਪੰਜਾਬ ਦੇ ਫਾਰਮ ਸਾਲਾਨਾ 14 ਕਰੋੜ ਤੋਂ ਵੱਧ ਮੱਛੀ ਬੀਜ ਪੈਦਾ ਕਰਦੇ ਹਨ: ਮੰਤਰੀ

ਭਗਤ ਰਵਿਦਾਸ ਜੀ ਦੀ ਬਾਣੀ ਸਾਡੇ ਲਈ ਚਾਨਣ ਮੁਨਾਰਾ : ਰਾਏ 

ਭਗਤ ਰਵਿਦਾਸ ਜੀ ਦੀ ਬਾਣੀ ਸਾਡੇ ਲਈ ਚਾਨਣ ਮੁਨਾਰਾ : ਰਾਏ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਮਾਨੁਜਨ ਗਣਿਤ ਕਲੱਬ ਵਲੋਂ ਗਣਿਤ ਦੇ ਉਪਯੋਗਾਂ 'ਤੇ ਇੱਕ ਰੋਜ਼ਾ ਸੈਮੀਨਾਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਰਾਮਾਨੁਜਨ ਗਣਿਤ ਕਲੱਬ ਵਲੋਂ ਗਣਿਤ ਦੇ ਉਪਯੋਗਾਂ 'ਤੇ ਇੱਕ ਰੋਜ਼ਾ ਸੈਮੀਨਾਰ 

मीत हेयर ने पंजाब के किसानों को पूरी तरह नजरअंदाज करने पर केंद्र सरकार को घेरा

मीत हेयर ने पंजाब के किसानों को पूरी तरह नजरअंदाज करने पर केंद्र सरकार को घेरा

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਸੁਨੀਲ ਜਾਖੜ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ 

ਸੁਨੀਲ ਜਾਖੜ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ