Saturday, February 22, 2025  

ਪੰਜਾਬ

ਸਿਵਲ ਸਰਜਨ ਨੇ ਐਮਰਜੈਂਸੀ ਸਿਹਤ ਸੇਵਾਵਾਂ ਦੀ ਕੀਤੀ ਅਚਨਚੇਤ ਚੈਕਿੰਗ

February 14, 2025
ਸ੍ਰੀ ਫਤਿਹਗੜ੍ਹ ਸਾਹਿਬ/14 ਫਰਵਰੀ 
(ਰਵਿੰਦਰ ਸਿੰਘ ਢੀਂਡਸਾ)
 
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜ਼ਿਲਾ ਹਸਪਤਾਲ ਵੱਲੋਂ 24 ਘੰਟੇ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਸਿਹਤ ਸਭਾਵਾਂ ਦੀ ਦੇਰ ਰਾਤ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਐਮਰਜੈਂਸੀ ਵਿੱਚ ਸਮੂਹ ਸਟਾਫ ਡਿਊਟੀ ਤੇ ਹਾਜਰ ਪਾਇਆ ਗਿਆ। ਉਹਨਾਂ ਰਾਤ ਦੀ ਡਿਊਟੀ ਤੇ ਤੈਨਾਤ ਐਮਰਜੈਂਸੀ ਮੈਡੀਕਲ ਅਫਸਰ ਨੂੰ ਕਿਹਾ ਕਿ ਐਮਰਜੈਂਸੀ ਵਿੱਚ ਆਪਾਤਕਾਲੀਨ ਸੇਵਾਵਾਂ ਲਈ ਦਵਾਈਆਂ ਦੀ ਕੋਈ ਘਾਟ ਨਹੀਂ ਹੋਣੀ ਚਾਹੀਦੀ ਅਤੇ ਇਹ ਸੇਵਾਵਾਂ ਹੋਰ ਚੁਸਤ ਦਰੁਸਤ ਕੀਤੀਆਂ ਜਾਣ । ਉਹਨਾਂ ਮੌਕੇ ਤੇ ਹਾਜ਼ਰ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਐਮਰਜੈਂਸੀ ਵਿੱਚ ਲੱਗੇ ਸਾਰੇ ਉਪਕਰਣ ਵਰਕਿੰਗ ਕੰਡੀਸ਼ਨ ਵਿੱਚ , ਉਚਿਤ ਮਾਤਰਾ ਵਿੱਚ ਦਵਾਈਆਂ ,ਉਚਿਤ ਮਾਤਰਾ ਵਿੱਚ ਖੂਨ ਦਾ ਪ੍ਰਬੰਧ, ਅਤੇ ਸਹੀ ਮੈਨ ਪਾਵਰ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਐਮਰਜੈਂਸੀ ਦੌਰਾਨ ਪਹਿਲੇ 24 ਘੰਟੇ ਸੇਵਾਵਾਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ ਉਹਨਾਂ ਦਾ ਲੋੜਵੰਦ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ । ਸਰਕਾਰ ਵੱਲੋਂ ਨਵੀਆਂ ਗਾਈਡਲਾਈਨਾਂ ਅਨੁਸਾਰ ਫਰਿਸ਼ਤੇ ਸਕੀਮ ਨੂੰ ਇਨ ਬਿਨ ਲਾਗੂ ਕੀਤਾ ਜਾਵੇ ਤੇ ਹਰ ਫਰਿਸ਼ਤੇ ਦਾ ਰਿਕਾਰਡ ਪੂਰਨ ਤੌਰ ਤੇ ਰੱਖਿਆ ਜਾਵੇ ਅਤੇ ਹਦਾਇਤਾਂ ਅਨੁਸਾਰ ਉਸ ਨੂੰ ਬਣਦਾ ਲਾਭ ਦਵਾ ਕੇ ਸਨਮਾਨਿਤ ਵੀ ਕੀਤਾ ਜਾਵੇ। ਉਹਨਾਂ ਐਮਰਜੈਂਸੀ ਸਟਾਫ ਨੂੰ ਹਦਾਇਤ ਕੀਤੀ ਕੀ ਉਹ ਐਮਰਜੈਂਸੀ ਵਿੱਚ ਆਏ ਮਰੀਜ਼ਾਂ ਦਾ ਪੂਰਾ ਖਿਆਲ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ। ਇਸ ਮੌਕੇ ਤੇ ਉਹਨਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ , ਡਾ. ਗੁਰਿੰਦਰਜੀਤ ਸਿੰਘ ,ਫਾਰਮੇਸੀ ਅਫਸਰ ਸੰਦੀਪ ਸਿੰਘ ਵੀ ਹਾਜਰ ਸਨ । 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ