Saturday, February 22, 2025  

ਪੰਜਾਬ

ਅੰਤਰਰਾਜੀ ਕਪੈਸਟੀ ਬਿਲਡਿੰਗ ਪ੍ਰੋਗਰਾਮ ਲਈ ਚੁਣੇ ਗਏ ਸਾਇੰਸ ਅਧਿਆਪਕ ਕੁਲਜੀਤ ਸਿੰਘ ਦਾ ਕੀਤਾ ਸਨਮਾਨ

February 18, 2025

ਸ੍ਰੀ ਫ਼ਤਹਿਗੜ੍ਹ ਸਾਹਿਬ/18 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)

ਜਿਲ੍ਹਾ ਸਕੂਲ ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਕੁਲਜੀਤ ਸਿੰਘ ਸਾਇੰਸ ਅਧਿਆਪਕ ਸਰਕਾਰੀ ਮਿਡਲ ਸਕੂਲ ਸੈਦਪੁਰ ਬਲਾਕ ਤਰਖਾਣ ਮਾਜਰਾ ਅਤੇ ਬੀ.ਆਰ. ਸੀ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਵਿਦਿਅਕ ਖੋਜ ਤੇ ਸਿਖਲਾਈ ਸੰਸਥਾ ਪੰਜਾਬ  ਵਲੋਂ  ਵਿਭਾਗ ਨੂੰ ਸਮਰਪਿਤ ਸੇਵਾਵਾਂ ਨੂੰ ਦੇਖਦੇ ਹੋਏ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਵਿਖੇ ਹੋਏ 11 ਦਿਨਾਂ ਅੰਤਰਰਾਜੀ ਕਪੈਸਟੀ ਬਿਲਡਿੰਗ ਪ੍ਰੋਗਰਾਮ ਵਿੱਚ ਪੰਜਾਬ ਰਾਜ,ਖ਼ਾਸਕਰ ਅਪਣੇ ਜ਼ਿਲ੍ਹੇ ਫਤਹਿਗੜ੍ਹ ਸਾਹਿਬ ਵਲੋਂ  ਇੰਸਟੀਚਿਊਟ ਆਫ ਸਾਇੰਸ, ਖੁਦਾਪੁਰ, ਬੇਂਗਲੁਰੂ (ਕਰਨਾਟਕਾ) ਦੱਖਣ ਭਾਰਤ ਦੇ ਅੰਤਰਰਾਜੀ (ਕਰਨਾਟਕ) 11 ਦਿਨਾਂ ਦੀ ਟ੍ਰੇਨਿੰਗ ਦੇ ਲਈ ਚੋਣ ਹੋਈ ਸੀ। ਟ੍ਰੇਨਿੰਗ ਪੂਰੀ ਕਰਨ ਉਪਰੰਤ ਜਿਲ੍ਹੇ ਵਿਖੇ ਪੁੱਜਣ ਤੇ ਉਨ੍ਹਾਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ (ਸੈਂ ਸਿ) ਫਤਿਹਗੜ੍ਹ ਸਾਹਿਬ ਸੁਸ਼ੀਲ ਨਾਥ ,ਉਪ ਜਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਅਤੇ ਡੀ.ਆਰ.ਸੀ .ਹਰਿੰਦਰਜੀਤ ਸਿੰਘ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।ਟ੍ਰੇਨਿੰਗ ਪ੍ਰਾਪਤ ਕਰਕੇ ਆਏ ਅਧਿਆਪਕ ਕੁਲਜੀਤ ਸਿੰਘ  ਨੇ ਆਪਣੇ ਅਨੁਭਵ ਅਤੇ ਤਜਰਬੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਉਹ ਇਸ ਨੂੰ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀ ਸਾਂਝੇ ਕਰਕੇ ਵਿਗਿਆਨ ਵਿਸ਼ੇ ਨੂੰ ਹੋਰ ਰੌਚਕ ਬਣਾਉਣ ਲਈ ਉਪਰਾਲੇ ਕਰਨਗੇ । ਕੁਲਜੀਤ ਸਿੰਘ ਵਲੋਂ ਵਿਭਾਗ ਅਤੇ ਜਿਲ੍ਹੇ ਦੇ ਉੱਚ ਅਧਿਕਾਰੀਆਂ ਦਾ ਉਹਨਾਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜਿਲ੍ਹਾ ਅਕਾਦਮਿਕ ਸਪੋਰਟ ਗਰੁੱਪ ਦੇ ਸਾਥੀ ਬੀ ਆਰ ਸੀ ਰਾਣਾ ਸਿੰਘ, ਨੀਤੂ, ਗੁਲਸ਼ਨ ਕੁਮਾਰ, ਜਤਿੰਦਰ ਸਿੰਘ, ਹਰਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਧੀਰ ਕੁਮਾਰ, ਅਵੀ ਛਾਬੜਾ, ਪਰਵਿੰਦਰ ਸਿੰਘ , ਵਰਿੰਦਰ ਸਿੰਘ ,ਸ਼ਵੇਤਾ ਅਤੇ ਜਸਵੀਰ ਸਿੰਘ ਆਦਿ ਵੀ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ