Saturday, February 22, 2025  

ਪੰਜਾਬ

ਸਰਕਾਰ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

February 18, 2025

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ (ਕੇ.ਐਲ.ਮੁਕਸਰੀ/ਕੁਲਭੂਸ਼ਣ ਚਾਵਲਾ)-

ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬੱਸ ’ਚ ਜੋ ਸਵਾਰੀਆਂ ਜਖਮੀ ਸਨ ਉਨ੍ਹਾਂ ਵਿੱਚੋਂ ਸਿਮਰਨਜੀਤ ਕੌਰ ਵਾਸੀ ਪਿੰਡ ਸ਼ਾਮ ਖੇੜਾ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਪਰਿਵਾਰ ਨਾਲ ਤਾਲਮੇਲ ਲਈ ਬਲਜੀਤ ਕੌਰ ਐਸਡੀਐਮ ਸ੍ਰੀ ਮੁਕਤਸਰ ਸਾਹਿਬ ਦੀ ਡਿਉਟੀ ਲਗਾਈ ਗਈ ਹੈ। ਹੋਰ ਜ਼ਖਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਮਲੋਟ ’ਚ ਦਾਖਲ ਅਮਨਦੀਪ ਕੌਰ, ਅੰਜੂ ਅਤੇ ਪਾਰਵਤੀ ਵਾਸੀਆਨ ਪਿੰਡ ਮਾਹੂਆਣਾ ਅਤੇ ਲਾਭ ਸਿੰਘ (ਹਰਿਆਣਾ), ਸਤਵੰਤ ਕੌਰ ਪਿੰਡ ਰੋੜਾਂਵਾਲੀ, ਸੁਨੀਲ ਕੁਮਾਰ ਵਾਸੀ ਮਹਿਣਾ, ਸਰੀਤਾ ਵਾਸੀ ਸ੍ਰੀ ਮੁਕਤਸਰ ਸਾਹਿਬ, ਸੋਮਾ ਵਾਸੀ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਇਲਾਜ ਦੇ ਇਲਾਜ ਦਾ ਪ੍ਰਬੰਧ ਡਾ. ਸੰਜੀਵ ਕੁਮਾਰ ਐਸਡੀਐਮ ਮਲੋਟ ਕਰ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ