ਚੰਡੀਗੜ੍ਹ,19 ਫਰਵਰੀ-
ਹਰਿਆਣਾ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਲਗਾਤਾਰ ਪ੍ਰਸ਼ਾਸਣ ਕੜੀ ਕਾਰਵਾਈ ਕਰ ਰਿਹਾ ਹੈ। ਅਰਾਵਲੀ ਖੇਤਰ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲਗਾਉਣ ਲਈ ਮਾਈਨਿੰਗ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਣ ਦੀ ਮਦਦ ਨਾਲ ਸੰਭਾਵਿਤ ਖੇਤਰਾਂ ਵਿੱਚ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਹੈਡਕੁਆਟਰ ਦੇ ਡਾਇਰੈਕਟਰ ਵੱਲੋਂ ਜਾਰੀ ਆਦੇਸ਼ਾਂ ਦੀ ਅਨੁਪਾਲਨਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਣ ਨੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕਸਦੇ ਹੋਏ ਜੁਰਮਾਨਾ ਵੀ ਲਗਾਇਆ ਗਿਆ ਹੈ।
ਮਾਈਨਿੰਗ ਅਤੇ ਭੂ-ਵਿਭਾਗ ਦੇ ਬੁਲਾਰੇ ਨੇ ਇਸ ਸਬੰਧ ਵਿੱਚ ਵਿਸਥਾਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਚਾਨਕ ਨਿਰੀਖਣ ਦੇ ਦੌਰਾਨ ਜ਼ਿਲ੍ਹੇ ਦੇ ਪਿੰਡ ਮੌਸਮਪੁਰ ਅਤੇ ਬਿਹਾਰੀਪੁਰ ਦੀ ਪੰਚਾਇਤੀ ਅਤੇ ਨਿਜੀ ਜਮੀਨ ਨਾਲ ਮਿੱਟੀ/ਬਜਰੀ ਦੀ ਗੈਰ-ਕਾਨੂੰਨੀ ਮਾਈਨਿੰਗ ਕਰਵਾਉਣ ਵਾਲੇ ਜਮੀਨ ਮਾਲਿਕਾਂ ਅਤੇ ਵਾਹਨ ਮਾਲਿਕਾਂ ਦੇ ਖ਼ਿਲਾਫ਼ 17.02.2025 ਨੂੰ ਦੋ ਵੱਖ-ਵੱਖ ਮੁਕਦਮੇ ਦਰਜ ਕੀਤੇ ਗਏ । ਇਸ ਤੋਂ ਇਲਾਵਾ 09.02.2025 ਨੂੰ ਪਿੰਡ ਸੋਹਲਾ ਦੀ ਸੀਮਾ ਤੋਂ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੱਲ੍ਹ 18.02.2025 ਨੂੰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਤੋਂ 1,49,826 ਰੁਪਏ ਦੀ ਵਸੂਲੀ ਕੀਤੀ ਗਈ ਹੈ। ਇਸ ਦੇ ਇਲਾਵਾ 14.02.2025 ਨੂੰ ਫੜੇ ਗਏ ਟ੍ਰਕ ਮਾਲਿਕਾਂ ਤੋਂ ਵੀ 3,20,500 ਰੁਪਏ ਜੁਰਮਾਨੇ ਦੀ ਰਕਮ ਸਰਕਾਰੀ ਖਾਤੇ ਵਿੱਚ ਜਮਾ ਕਰਵਾਈ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਰੋਕ ਤੇ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਈ ਨਹੀਂ ਬਰਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਣ ਨੇ ਸਥਾਨਕ ਲੋਕਾਂ ਤੋਂ ਵੀ ਅਪੀਲ ਕੀਤੀ ਹੈ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨਾ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਣ ਨੂੰ ਦੇਣ ਤਾਂ ਜੋ ਐਨਜੀਟੀ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ।