Saturday, February 22, 2025  

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਉਦਯੋਗਿਕ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਲਈ ਨੀਤੀਗਤ ਸੁਧਾਰਾਂ ਦੀ ਜਰੂਰਤ 'ਤੇ ਦਿੱਤਾ ਜੋਰ

February 20, 2025

ਚੰਡੀਗੜ੍ਹ, 20 ਫਰਵਰੀ -

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਮਹਤੱਵਪੂਰਣ ਨਿਵੇਸ਼ ਯਕੀਨੀ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਲਈ, ਜਰੂਰਤ ਅਨੁਸਾਰ ਮੌਜੂਦਾ ਨੀਤੀਆਂ ਨੂੰ ਸੋਧ ਕਰਨ ਦੀ ਜਰੂਰਤ 'ਤੇ ਜੋਰ ਦਿੰਦੇ ਹੋਏ ਕਿਹਾ ਕਿ ਇਸ ਤੋਂ ਨਾ ਸਿਰਫ ਵੱਧ ਨਿਵੇਸ਼ ੱਿਖਚ ਹੋਵੇਗਾ ਸਗੋ ਰੁਜਗਾਰ ਦੇ ਹੋਰ ਵੱਧ ਮੌਕੇ ਵੀ ਪੈਦਾ ਹੋਣਗੇ।

ਮੁੱਖ ਮੰਤਰੀ ਬੁੱਧਵਾਰ ਦੇਰ ਸ਼ਾਮ ਉਦਯੋਗ ਅਤੇ ਵਪਾਰ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੇ ਪਹਿਲਾਂ ਹੀ ਆਈਐਮਟੀ ਖਰਖੌਦਾ ਦੀ ਸਫਲਤਾ ਦੇ ਆਧਾਰ 'ਤੇ ਪੂਰੇ ਸੂਬੇ ਵਿਚ 10 ਅੱਤਆਧੁਨਿਕ ਉਦਯੋਗਿਕ ਟਾਉਨਸ਼ਿਪ ਸਥਾਪਿਤ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਸਹੂਲਤਜਨਕ ਬਨਾਉਣ ਅਤੇ ਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਹਰਿਆਣਾ ਵਿਚ ਇੱਕ ਅੱਤਆਧੁਨਿਕ ਆਈਟੀ ਪਾਰਕ ਦੇ ਨਿਰਮਾਣ ਦੇ ਨਾਲ-ਨਾਲ ਉਦਯੋਗਾਂ ਅਤੇ ਐਮਐਸਐਮਈ ਦੋਵਾਂ ਲਈ ਵਿਸ਼ੇਸ਼ ਪ੍ਰੋਤਸਾਹਨ ਦੇਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸੂਬੇ ਨੂੰ ਨਿਵੇਸ਼ ਲਈ ਵੱਖ ਦਿਲਖਿੱਚਵਾਂ ਸਥਾਨ ਬਣਾਇਆ ਜਾ ਸਕੇ।

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮੈਨੂਫੈਕਚਰਿੰਗ ਨੁੰ ਪ੍ਰੋਤਸਾਹਨ ਦੇਣ ਅਤੇ ਪੂਰੇ ਦੇਸ਼ ਵਿਚ ਐਮਐਸਐਮਈ ਨੂੰ ਪ੍ਰੋਤਸਾਹਨ ਦੇਣ ਲਈ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਨਾਲ ਲਗਦੇ ਹੋਣ ਅਤੇ ਮਜਬੂਤ ਬੁਨਿਆਦੀ ਢਾਂਚੇ ਦੇ ਨਾਲ, ਹਰਿਆਣਾ ਵਿਸ਼ਵ ਉੱਦਮਾਂ ਨੂੰ ਖਿੱਚਣ ਵਾਲੇ ਆਰਥਕ ਇਕੋਸਿਸਟਮ ਨੂੰ ਵਿਕਸਿਤ ਕਰਨ ਲਈ ਬਿਹਤਰ ਸਥਿਤੀ ਵਿਚ ਹੈ। ਇਸ ਤੋਂ ਇਲਾਵਾ, ਭਾਰਤੀ ਪ੍ਰਵਾਸੀ ਵੀ ਹਰਿਆਣਾ ਵਿਚ ਉਦਮ ਸਥਾਪਿਤ ਕਰਨ ਦੇ ਇਛੁੱਕ ਹਨ, ਜਿਸ ਨਾਲ ਆਰਥਕ ਵਿਕਾਸ ਲਈ ਹੋਰ ਮੌਕੇ ਉਪਲਬਧ ਹੋਣਗੇ। ਉਨ੍ਹਾਂ ਨੇ ਸੁਝਾਇਆ ਕਿ ਉਦਯੋਗ ਵਿਭਾਗ ਅਤੇ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਅਜਿਹੇ ਸਾਰੇ ਉਦਮੀਆਂ ਨਾਲ ਸੰਪਰਕ ਕਰਦੇ ਹੋਏ ਹਰਿਆਣਾ ਰਾਜ ਵਿਚ ਉਨ੍ਹਾਂ ਦੇ ਨਿਵੇਸ਼ਨੂੰ ਸਹੂਲਤਜਨਕ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ 'ਤੇ ਲਾਗੂ ਕਰਨ ਅਤੇ ਨਤੀਜੇ ਯਕੀਨੀ ਕਰਨ ਲਈ ਇਹ ਕੰਮ ਟਾਰਗੇਟ ਬੇਸਡ ਹੋਣਾ ਚਾਹੀਦਾ ਹੈ।

ਇੱਕ ਵੱਖ ਮੀਟਿੰਗ ਵਿਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਾਜ ਵਿਚ ਏਅਰੋਸਪੇਸ ਅਤੇ ਰੱਖਿਆ ਨਿਵੇਸ਼ ਖਿੱਚਣ 'ਤੇ ਧਿਆਨ ਕੇਂਦ੍ਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ। ਹਰਿਆਣਾ ਰਾਜ ਨੂੰ ਕੌਮੀ ਏਅਰੋਸਪੇਸ ਅਤੇ ਰੱਖਿਆ ਹੱਬ ਵਜੋ ਸਥਾਪਿਤ ਕਰਨ ਦੇ ਉਦੇਸ਼ ਨਾਲ ਏਅਰੋਪਸੇਸ ਅਤੇ ਰੱਖਿਆ ਨਿਵੇਸ਼ ਨੀਤੀ ਨੁੰ ਮੰਜੂਰੀ ਦਿੱਤੀ ਗਈ ਹੈ। ਜਿਸ ਦਾ ਉਦੇਸ਼ ਇਸ ਖੇਤਰ ਵਿਚ ਅਗਲੇ ਪੰਜ ਸਾਲਾਂ ਵਿਚ 1 ਮਿਲਿਅਨ ਅਮੇਰਿਕੀ ਡਾਲਰ ਦੇ ਨਿਵੇਸ਼ ਨੂੰ ਵਿਕਸਿਤ ਕਰਨਾ ਹੈ।

ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਏਸੀਐਸ ਵਿੱਤ ਵਿਭਾਗ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਏਸੀਐਸ ਵਿਜਯੇਂਦਰ ਕੁਮਾਰ, ਉਦਯੋਗ ਵਿਭਾਗ ਦੇ ਪ੍ਰਧਾਨ ਸਕੱਤਰ ਡੀ. ਸੁਰੇਸ਼, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸ਼ਸ਼ਾਮਲ ਮਿਸ਼ਰਾ, ਕਿਰਤ ਵਿਭਾਗ ਦੇ ਸਕੱਤਰ ਰਾਜੀਵ ਰਤਨ, ਮੁੱਖ ਮੰਤਰੀ ਦੇ ਓਅੇਯਡੀ ਰਾਜ ਨਹਿਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

ਹਰਿਆਣਾ ਸੁਪਰ-100 ਪ੍ਰੋਗਰਾਮ ਦੇ 10 ਵਿਦਿਆਰਥੀਆਂ ਨੇ ਜੇਈਈ ਮੇਨਸ ਵਿਚ ਪ੍ਰਾਪਤ ਕੀਤੇ 99 ਫੀਸਦੀ ਤੋਂ ਵੱਧ ਨੰਬਰ

ਹਰਿਆਣਾ ਸੁਪਰ-100 ਪ੍ਰੋਗਰਾਮ ਦੇ 10 ਵਿਦਿਆਰਥੀਆਂ ਨੇ ਜੇਈਈ ਮੇਨਸ ਵਿਚ ਪ੍ਰਾਪਤ ਕੀਤੇ 99 ਫੀਸਦੀ ਤੋਂ ਵੱਧ ਨੰਬਰ

ਹਰਿਆਣਾ ਰਾਜ ਚੋਣ ਕਮਿਸ਼ਨ ਧਨਪਤ ਸਿੰਘ ਨੇ ਹਰਿਆਣਾ ਪੰਚਾਇਤ ਰਾਜ ਐਕਟ 1994 ਦੇ ਪ੍ਰਾਵਧਾਨਾਂ ਦੇ ਅਨੁਰੂਪ ਜਾਰੀ ਕੀਤੀ ਵੱਖ-ਵੱਖ ਸੂਚਨਾਵਾਂ

ਹਰਿਆਣਾ ਰਾਜ ਚੋਣ ਕਮਿਸ਼ਨ ਧਨਪਤ ਸਿੰਘ ਨੇ ਹਰਿਆਣਾ ਪੰਚਾਇਤ ਰਾਜ ਐਕਟ 1994 ਦੇ ਪ੍ਰਾਵਧਾਨਾਂ ਦੇ ਅਨੁਰੂਪ ਜਾਰੀ ਕੀਤੀ ਵੱਖ-ਵੱਖ ਸੂਚਨਾਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੜਕਾਂ ਦੇ ਮਜਬੂਤੀਕਰਣ ਨੂੰ ਦਿੱਤੀ ਮੰਜੂਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੜਕਾਂ ਦੇ ਮਜਬੂਤੀਕਰਣ ਨੂੰ ਦਿੱਤੀ ਮੰਜੂਰੀ

ਹਰਿਆਣਾ ਨੇ ਸੂਬੇ ਵਿੱਖ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਚੁੱਕਿਆ ਬੜਾ ਕਦਮ

ਹਰਿਆਣਾ ਨੇ ਸੂਬੇ ਵਿੱਖ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਚੁੱਕਿਆ ਬੜਾ ਕਦਮ

ਭਾਵਾਂਤਰ ਭਰਪਾਈ ਯੋਜਨਾ ਵਿਚ 24,385 ਕਿਸਾਨਾਂ ਨੂੰ ਦਿੱਤੀ ਗਈ 110 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਰਕਮ

ਭਾਵਾਂਤਰ ਭਰਪਾਈ ਯੋਜਨਾ ਵਿਚ 24,385 ਕਿਸਾਨਾਂ ਨੂੰ ਦਿੱਤੀ ਗਈ 110 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਰਕਮ

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ - ਖੇਡ ਮੰਤਰੀ ਗੌਰਵ ਗੌਤਮ

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ - ਖੇਡ ਮੰਤਰੀ ਗੌਰਵ ਗੌਤਮ

ਹਰਿਆਣਾ ਦੇ ਆਲੂ ਉਤਪਾਦਕਾਂ ਨੂੰ ਭਵੰਤਰ ਭਾਰਪਾਈ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ

ਹਰਿਆਣਾ ਦੇ ਆਲੂ ਉਤਪਾਦਕਾਂ ਨੂੰ ਭਵੰਤਰ ਭਾਰਪਾਈ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ

CAG report ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਨ 5,000 ਕਰੋੜ ਰੁਪਏ ਦੇ ਨੁਕਸਾਨ ਦਾ ਕੋਈ ਜ਼ਿਕਰ ਨਹੀਂ: ਹਰਿਆਣਾ ਸਰਕਾਰ

CAG report ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਨ 5,000 ਕਰੋੜ ਰੁਪਏ ਦੇ ਨੁਕਸਾਨ ਦਾ ਕੋਈ ਜ਼ਿਕਰ ਨਹੀਂ: ਹਰਿਆਣਾ ਸਰਕਾਰ

ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਲਗਾਤਾਰ ਕਸ ਰਹੀ ਸ਼ਿਕੰਜਾ

ਹਰਿਆਣਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਲਗਾਤਾਰ ਕਸ ਰਹੀ ਸ਼ਿਕੰਜਾ