Saturday, February 22, 2025  

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 

February 21, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 21 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕੁੱਲ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੌਮਾਂਤਰੀ ਮਾਤ ਭਾਸ਼ਾ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਅਤੇ ਮੁਕਾਬਲੇ ਤੇ ਰੈਲੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਸੁਹਿਰਦ ਹੋਣ ਅਤੇ ਮਾਤ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਪ੍ਰੇਰਿਤ ਕੀਤਾ।ਪੰਜਾਬੀ ਸਾਹਿਤ ਸਭਾ ਦੇ ਇੰਚਾਰਜ ਡਾ. ਸੁਖਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁੱਧ ਅਤੇ ਸੁੰਦਰ ਲਿਖਤ ਨਾਲ ਸੰਬੰਧਿਤ ਨਿਯਮਾਂ ਤੋਂ ਜਾਣੂ ਕਰਵਾਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਵਿਦਿਆਰਥੀਆਂ ਨਾਲ ਵਿਸ਼ਵ ਮਾਤ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਹਰਮਿੰਦਰ ਸਿੰਘ, ਪ੍ਰੋ. ਸੁਖਵਿੰਦਰ ਸਿੰਘ , ਪ੍ਰੋ. ਜਸ਼ਨਪ੍ਰੀਤ ਕੌਰ, ਪ੍ਰੋ. ਸ਼ਹਿਜੀਤ ਸਿੰਘ ਕੰਗ, ਡਾ. ਰਿਤੂ ਰਾਣੀ, ਡਾ. ਹਰਵਿੰਦਰ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਬਿਕਰਮਜੀਤ ਸਿੰਘ, ਡਾ. ਰੁਪਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਗਗਨਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪੰਜਾਬੀ ਸਾਹਿਤ ਸਭਾ ਦੇ ਅਹੁਦੇਦਾਰ ਵਿਦਿਆਰਥੀ ਅਤੇ ਸਮੂਹ ਮੈਂਬਰ ਵੀ ਮੌਜੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਅਮਰ ਸਹੀਦ ਬਾਬਾ ਮੋਤੀ ਰਾਮ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ 

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਨੇ ਉੱਘੇ ਭਾਸ਼ਾ ਵਿਦਵਾਨਾਂ ਨਾਲ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ, 5.06 ਕਿਲੋ ਹੈਰੋਇਨ ਜ਼ਬਤ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਮਾਂ ਬੋਲੀ ਦਾ ਝੰਡਾ ਬੁਲੰਦ ਕਰਨ ਵਿੱਚ ਪੰਜਾਬ ਸਰਕਾਰ ਦਾ ਵੱਡਾ ਯੋਗਦਾਨ : ਦੀਪਕ ਬਾਲੀ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਖਾਲੜਾ ਪੁਲਸ ਨੇ 658 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ; ਗੋਲਡੀ ਢਿੱਲੋਂ ਗੈਂਗ ਦੇ ਦੋ ਮੈਂਬਰ 5 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ

ਵਿਦੇਸ਼ੀ ਅੱਤਵਾਦੀ ਲੰਡਾ ਦਾ ਸਾਥੀ ਪੰਜਾਬ ਵਿੱਚ ਗ੍ਰਿਫ਼ਤਾਰ

ਕਣਕ ਦੀ ਸਪਲਾਈ ਸੰਕਟ ਨੂੰ ਹੱਲ ਕਰਨ ਲਈ ਪੰਜਾਬ ਦੇ ਰੋਲਰ ਆਟਾ ਮਿੱਲਰਾਂ ਦੀ ਕੇਂਦਰ ਨੂੰ ਅਪੀਲ

ਕਣਕ ਦੀ ਸਪਲਾਈ ਸੰਕਟ ਨੂੰ ਹੱਲ ਕਰਨ ਲਈ ਪੰਜਾਬ ਦੇ ਰੋਲਰ ਆਟਾ ਮਿੱਲਰਾਂ ਦੀ ਕੇਂਦਰ ਨੂੰ ਅਪੀਲ