Saturday, March 29, 2025  

ਹਰਿਆਣਾ

ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਫਤਿਹਾਬਾਦ ਦੇ ਧਾਂਗੜ ਪਿੰਡ ਵਿੱਚ ਅਮ੍ਰਿਤ ਸਰੋਵਰ ਤਲਾਅ ਦਾ ਕੀਤਾ ਨਿਰੀਖਣ

February 25, 2025

ਚੰਡੀਗੜ੍ਹ, 25 ਫਰਵਰੀ-

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਫਤਿਹਾਬਾਦ ਦੇ ਧਾਂਗੜ ਪਿੰਡ ਵਿਖੇ ਅਮ੍ਰਿਤ ਸਰੋਵਰ ਤਲਾਅ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਭਾਗ ਵੱਲੋਂ ਕੀਤੇ ਗਏ ਨਿਰਮਾਣ ਕੰਮਾਂ ਦਾ ਗਹਿਨਤਾ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜਰੂਰਤੀ ਦਿਸ਼ਾ-ਨਿਰਦੇਸ਼ ਦਿੱਤੇ।

ਨਿਰੀਖਣ ਦੌਰਾਨ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਅਮ੍ਰਿਤ ਸਰੋਵਰ ਸਕੀਮ ਦੇ ਤਹਿਤ ਨਿਰਮਿਤ ਇਹ ਤਲਾਅ ਪਿੰਡ ਵਿੱਚ ਸਰੰਖਣ, ਭੂਜਲ ਲੇਵਲ ਨੂੰ ਵਧਾਉਣ ਅਤੇ ਕੁਦਰਤੀ ਸੁੰਦਰਤਾ ਨੂੰ ਬਣਾਏ ਰਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਰਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਜਲ ਸਰੰਖਣ ਨੂੰ ਸਬ ਤੋਂ ਵੱਧ ਪ੍ਰਾਧਮਿਕਤਾ ਦਿੱਤੀ ਜਾ ਰਹੀ ਹੈ ਅਤੇ ਇਸੇ ਦਿਸ਼ਾ ਵਿੱਚ ਇਹ ਤਲਾਅ ਇੱਕ ਮਹੱਤਵਪੂਰਨ ਕਦਮ ਹੈ।

ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਸਬੰਧਤ ਅਧਿਕਾਰੀਆਂ ਤੋ ਨਿਰਮਾਣ ਕੰਮਾਂ ਦੀ ਗੁਣਵੱਤਾ, ਪਾਣੀ ਇਕੱਠਾ ਕਰਨ ਦੀ ਸਮੱਰਥਾ ਅਤੇ ਤਲਾਅ ਦੇ ਰਖਰਖਾਵ ਦੀ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਲਾਅ ਦੇ ਚਾਰੇ ਪਾਸੇ ਹਰਿਆਲੀ ਵਿਕਸਿਤ ਕਰਨ, ਸਾਫ਼ ਸਫਾਈ ਯਕੀਨੀ ਕਰਨ ਅਤੇ ਪੇਂਡੂਆਂ ਨੂੰ ਜਲ ਸਰੰਖਣ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਜਲ ਸਰੰਖਣ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਪ੍ਰਤੀਬੱਧ ਹੈ ਅਤੇ ਅਮ੍ਰਿਤ ਸਰੋਵਰ ਸਕੀਮ ਦੇ ਤਹਿਤ ਹਰ ਜ਼ਿਲ੍ਹੇ ਵਿੱਚ ਤਲਾਆਂ ਦਾ ਨਿਰਮਾਣ ਅਤੇ ਬਹਾਲੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੇਂਡੂਆਂ ਤੋਂ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਸਰੰਖਣ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ।

ਇਸ ਮੌਕੇ 'ਤੇ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨ ਸੁਮਨ ਖੀਚੜ, ਜ਼ਿਲ੍ਹਾ ਪਰਿਸ਼ਦ ਦੇ ਸੀਈਓ ਸੁਰੇਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਦੇਵੇਂਦਰ ਸਿੰਘ ਸਮੇਤ ਵਿਭਾਗ ਦੇ ਅਧਿਕਾਰੀ, ਪੰਚਾਇਤ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਪੇਂਡੂ ਮੌਜੂਦ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 100 ਝੌਂਪੜੀਆਂ ਸੜ ਗਈਆਂ

ਗੁਰੂਗ੍ਰਾਮ ਵਿੱਚ ਅੱਗ ਲੱਗਣ ਨਾਲ 100 ਝੌਂਪੜੀਆਂ ਸੜ ਗਈਆਂ

ਗੁਰੂਗ੍ਰਾਮ ਪੁਲਿਸ ਨੇ ਭਾਰਤ ਭਰ ਵਿੱਚ 24 ਵਿਅਕਤੀਆਂ ਦੁਆਰਾ ਕੀਤੀ ਗਈ 33.94 ਕਰੋੜ ਰੁਪਏ ਦੀ ਸਾਈਬਰ ਅਪਰਾਧ ਧੋਖਾਧੜੀ ਦਾ ਪਰਦਾਫਾਸ਼ ਕੀਤਾ

ਗੁਰੂਗ੍ਰਾਮ ਪੁਲਿਸ ਨੇ ਭਾਰਤ ਭਰ ਵਿੱਚ 24 ਵਿਅਕਤੀਆਂ ਦੁਆਰਾ ਕੀਤੀ ਗਈ 33.94 ਕਰੋੜ ਰੁਪਏ ਦੀ ਸਾਈਬਰ ਅਪਰਾਧ ਧੋਖਾਧੜੀ ਦਾ ਪਰਦਾਫਾਸ਼ ਕੀਤਾ

ਹਰਿਆਣਾ ਵਿੱਚ ਸੜਕ ਹਾਦਸੇ ਵਿੱਚ ਦੋ ਗੁਜਰਾਤ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਦੀ ਮੌਤ

ਹਰਿਆਣਾ ਵਿੱਚ ਸੜਕ ਹਾਦਸੇ ਵਿੱਚ ਦੋ ਗੁਜਰਾਤ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਦੀ ਮੌਤ

ਟਾਂਗਰੀ ਨਦੀ ਨੂੰ ਛੇ ਫੁੱਟ ਡੁੰਘਾ ਕਰਨ ਦਾ ਕੰਮ ਸ਼ੁਰੂ - ਅਨਿਲ ਵਿਜ

ਟਾਂਗਰੀ ਨਦੀ ਨੂੰ ਛੇ ਫੁੱਟ ਡੁੰਘਾ ਕਰਨ ਦਾ ਕੰਮ ਸ਼ੁਰੂ - ਅਨਿਲ ਵਿਜ

ਸਾਰੇ ਲੋਕ ਨੁਮਾਇੰਦੇ ਬੇਟੀ ਬਚਾਓ ਬੇਟੀ ਪੜ੍ਹਾਓ, ਸਫਾਈ ਅਤੇ ਨਸ਼ਾ ਮੁਕਤੀ ਲਈ ਮਿਸ਼ਨ ਮੋਡ ਵਿੱਚ ਕੰਮ ਕਰਨ ਦਾ ਲੈਣ ਪ੍ਰਣ- ਮੁੱਖ ਮੰਤਰੀ

ਸਾਰੇ ਲੋਕ ਨੁਮਾਇੰਦੇ ਬੇਟੀ ਬਚਾਓ ਬੇਟੀ ਪੜ੍ਹਾਓ, ਸਫਾਈ ਅਤੇ ਨਸ਼ਾ ਮੁਕਤੀ ਲਈ ਮਿਸ਼ਨ ਮੋਡ ਵਿੱਚ ਕੰਮ ਕਰਨ ਦਾ ਲੈਣ ਪ੍ਰਣ- ਮੁੱਖ ਮੰਤਰੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪ੍ਰਬੰਧਿਤ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ ਫੈਸਲਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪ੍ਰਬੰਧਿਤ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਗਿਆ ਫੈਸਲਾ

ਟ੍ਰਿਪਲ ਇੰਜਨ ਦੀ ਸਰਕਾਰ ਤਿਗੁਣੀ ਰਫਤਾਰ ਨਾਲ ਕਰਵਾ ਰਹੀ ਕੰਮ - ਡਾ. ਅਰਵਿੰਦ ਕੁਮਾਰ ਸ਼ਰਮਾ

ਟ੍ਰਿਪਲ ਇੰਜਨ ਦੀ ਸਰਕਾਰ ਤਿਗੁਣੀ ਰਫਤਾਰ ਨਾਲ ਕਰਵਾ ਰਹੀ ਕੰਮ - ਡਾ. ਅਰਵਿੰਦ ਕੁਮਾਰ ਸ਼ਰਮਾ

ਪ੍ਰਾਥਮਿਕਤਾ ਦੇ ਆਧਾਰ 'ਤੇ ਆਮ ਜਨਤਾ ਦੀ ਸਮਸਿਆਵਾਂ ਦਹ ਹੱਲ ਕਰਨ ਅਧਿਕਾਰੀ - ਕ੍ਰਿਸ਼ਣ ਕੁਮਾਰ ਬੇਦੀ

ਪ੍ਰਾਥਮਿਕਤਾ ਦੇ ਆਧਾਰ 'ਤੇ ਆਮ ਜਨਤਾ ਦੀ ਸਮਸਿਆਵਾਂ ਦਹ ਹੱਲ ਕਰਨ ਅਧਿਕਾਰੀ - ਕ੍ਰਿਸ਼ਣ ਕੁਮਾਰ ਬੇਦੀ

ਜਲ੍ਹ ਸਰੰਖਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗੀ ਜਲ੍ਹਸ਼ਕਤੀ ਮੁਹਿੰਮ: ਕੈਚ ਦ ਰੇਨ-2025

ਜਲ੍ਹ ਸਰੰਖਣ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗੀ ਜਲ੍ਹਸ਼ਕਤੀ ਮੁਹਿੰਮ: ਕੈਚ ਦ ਰੇਨ-2025

ਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ, ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀ ਦੇ ਨਾਲ ਕੀਤੀ ਜਾਵੇਗੀ ਮੀਟਿੰਗ - ਕੇਂਦਰੀ ਜਲ੍ਹ ਸ਼ਕਤੀ ਮੰਤਰੀ

ਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ, ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀ ਦੇ ਨਾਲ ਕੀਤੀ ਜਾਵੇਗੀ ਮੀਟਿੰਗ - ਕੇਂਦਰੀ ਜਲ੍ਹ ਸ਼ਕਤੀ ਮੰਤਰੀ