ਚੰਡੀਗੜ੍ਹ, 25 ਫਰਵਰੀ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ 100 ਦਿਨ ਵਿਚ ਸੰਕਲਪ ਪੱਤਰ ਦੇ 18 ਵਾਦਿਆਂ ਨੂੰ ਪੂਰਾ ਕੀਤਾ ਹੈ ਜਦੋਂ ਕਿ 10 ਵਾਦੇ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਕਲਪ ਪੱਤਰ ਦੇ ਇੱਕ-ਇੱਕ ਵਾਦੇ ਨੂੰ ਪੂਰਾ ਕੀਤਾ ਜਾਵੇਗਾ। ਹਰਿਆਣਾ ਵਿਕਾਸ ਦੀ ਰਾਹ 'ਤੇ ਹੋਰ ਤੇਜ ਗਤੀ ਨਾਲ ਅੱਗੇ ਵਧੇਗਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਬਨਾਉਣ ਦੇ ਸਪਨੇ ਨੂੰ ਸਾਕਾਰ ਕਰੇਗਾ।
ਮੁੱਖ ਮੰਤਰੀ ਮੰਗਲਵਾਰ ਨੂੰ ਕਰਨਾਲ ਵਿਚ ਪ੍ਰਬੰਧਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਹਮਸ਼ਾ ਭਾਈਚਾਰਾ ਖਰਾਬ ਕਰਨ ਦਾ ਕੰਮ ਕੀਤਾ ਹੈ। ਸਾਲ 2014 ਤੋਂ ਪਹਿਲਾ ਸੂਬੇ ਵਿਚ ਵਿਕਾਸ ਕੰਮਾਂ ਦੀ ਕੀ ਸਥਿਤੀ ਸੀ, ਇਹ ਆਮਨਜਤਾ ਜਾਣਦੀ ਹੈ। ਜਦੋਂ ਕਿ ਮੌਜੂਦਾ ਸਰਕਾਰ ਲਗਾਤਾਰ ਤੇਜ ਗਤੀ ਨਾਲ ਵਿਕਾਸ ਕੰਮ ਕਰਵਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਜਨਤਾ ਲਗਾਤਾਰ ਸਰਕਾਰ ਦੀ ਭਲਾਈਕਾਰੀ ਨੀਤੀਆਂ 'ਤੇ ਭਰੋਸਾ ਜਤਾ ਰਹੀ ਹੈ। ਅਤੇ ਹਾਲ ਹੀ ਵਿਚ ਦਿੱਲੀ ਵਿਚ ਵੀ ਜਨਤਾ ਨੇ ਆਪਣਾ ਆਸ਼ੀਰਵਾਦ ਦੇ ਕੇ ਸਰਕਾਰ ਦੀ ਨੀਤੀਆਂ 'ਤੇ ਭਰੋਸੇ ਦੀ ਮੋਹਰ ਲਗਾਈ ਹੈ। ਉਨ੍ਹਾਂ ਨੇ ਕਿਹਾ ਕਿ ਛੌਟੀ ਸਰਕਾਰ ਬਨਣ ਦੇ ਬਾਅਦ ਸੂਬਾ ਸਰਕਾਰ ਤਿੰਨ ਗੁਣਾ ਗਤੀ ਨਾਲ ਕੰਮ ਕਰੇਗੀ।
ਇਸ ਮੌਕੇ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ, ਵਿਧਾਇਕ ਜਗਮੋਹਨ ਆਨੰਦ, ਰਾਮਕੁਮਾਰ ਕਸ਼ਅਪ ਅਤੇ ਸਾਬਕਾ ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।