Wednesday, February 26, 2025  

ਖੇਡਾਂ

ਮਾਹਿਰ ਕੋਚ ਦੇਣਗੇ ਫੁਟਬਾਲ ਪ੍ਰੇਮੀਆਂ ਨੂੰ ਨਵੀਂ ਤਕਨੀਕੀ ਜਾਣਕਾਰੀ: ਗੁਰਮੰਗਲ ਦਾਸ

February 26, 2025

ਚੰਡੀਗੜ੍ਹ, 26 ਫਰਵਰੀ :

ਫੁਟਬਾਲ ਪ੍ਰੇਮੀਆਂ ਲਈ ਇਹ ਖ਼ਬਰ ਬੇਹੱਦ ਜਾਣਕਾਰੀ ਭਰਪੂਰ ਅਤੇ ਉਤਸ਼ਾਹਿਤ ਕਰਨ ਵਾਲੀ ਹੈ।ਪਿਛਲੇ ਇੱਕ ਦਹਾਕੇ ਤੋਂ ਫੁਟਬਾਲ ਲਈ ਵਿਆਪਕ ਯੋਜਨਾ ਉਲੀਕ ਰਹੀ ਜੈਨਰੇਸ਼ਨ ਅਮੇਜ਼ਿੰਗ ਫਾਊਡੇਸ਼ਨ ਆਪਣੇ ਤਕਨੀਕੀ ਮਾਹਿਰ ਕੋਚਾਂ ਅਤੇ ਵਧੀਆ ਫੁਟਬਾਲ ਖਿਡਾਰੀਆਂ ਦੀ ਬਦੌਲਤ ਹੁਣ ਫੁਟਬਾਲ ਪ੍ਰੇਮੀਆਂ ਨੂੰ ਸਪੈਸ਼ਲ ਟ੍ਰੇਨਿੰਗ ਦੇ ਕੇ ਰਾਸ਼ਟਰੀ ਪੱਧਰ ਦੇ ਖਿਡਾਰੀ ਬਨਣ ਵਿੱਚ ਸਹਿਯੋਗ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਡੇਸ਼ਨ ਦੇ ਐਕਜੀਕਿਊਟਿਵ ਡਾਇਰੈਕਟਰ ਜਸਿਮ ਅਲ ਅਲੀ ਨੇ ਦੱਸਿਆ ਕਿ ਯੂਥ ਫੁਟਬਾਲ ਕਲੱਬ (ਵਾਈ ਐਫ਼ ਸੀ) ਰੁੜਕਾ ਕਲਾਂ ਦੇ ਸਹਿਯੋਗ ਨਾਲ ਫਾਊਡੇਸ਼ਨ 2017 ਤੋਂ ਇਸ ਖੇਤਰ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰੁੜਕਾ ਕਲਾਂ ਵਿਖੇ ਇੱਕ ਬਹੁ-ਮੰਤਵੀ ਖੇਡ ਸਹੂਲਤ ਮੁਹੱਈਆ ਕਰਵਾਈ ਗਈ ਹੈ ਜਿੱਥੇ ਹਰ ਸਾਲ 10 ਹਜ਼ਾਰ ਦੇ ਕਰੀਬ ਫੁਟਬਾਲ ਪ੍ਰੇਮੀਆਂ ਨੂੰ ਵਧੀਆ ਮਾਹੌਲ ਵਿੱਚ ਖੇਡ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਫੁਟਬਾਲ ਪਿੱਚ ਦੇ ਨਾਲ-ਨਾਲ ਬਾਸਕਟ ਬਾਲ, ਟੈਨਿਸ, ਬਾਲੀਬਾਲ ਅਤੇ ਪਿਕ ਬਾਲ ਲਈ ਵੱਖਰੇ-ਵੱਖਰੇ ਸਿੰਥੈਟਿਕ ਕੋਰਟਾਂ ਅਤੇ ਬਹੁ-ਮੰਤਵੀ ਹਾਲ ਵੀ ਮੌਜੂਦ ਹੈ।ਉਨ੍ਹਾਂ ਦੱਸਿਆ ਕਿ 50 ਸਟੇਸ਼ਨ ਵਾਲਾ ਜਿੰਮ ਵੀ ਉਨ੍ਹਾਂ ਵੱਲੋਂ ਬਣਾਇਆ ਗਿਆ ਹੈ।ਇਸ ਤੋਂ ਇਲਾਵਾ 200 ਸੀਟਾਂ ਵਾਲਾ ਬਹੁ-ਮੰਤਵੀ ਹਾਲ ਵੀ ਬਣਾਇਆ ਗਿਆ ਹੈ।ਜਿੱਥੇ ਟ੍ਰੇਨਿੰਗ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਫੀਫਾ ਵਰਲਡ ਕੱਪ 2022 ਨੂੰ ਸਪੌਂਸਰ ਕਰਨ ਵਾਲੀ ਜੈਨਰੇਸ਼ਨ ਅਮੇਜਿੰਗ ਫਾਊਡੇਸ਼ਨ ਤੋਂ ਇਲਾਵਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਪ੍ਰੋਜੈਕਟ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਆਈ ਐਫ਼ ਸੀ ਰੁੜਕਾ ਕਲਾਂ ਦੇ ਫਾਊਂਡਰ ਅਤੇ ਪ੍ਰਧਾਨ ਸੀ.ਗੁਰਮੰਗਲ ਦਾਸ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਸ਼ੁਰੂ ਹੋਣਾ ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਪੋਰਟਸ ਕੰਪਲੈਕਸ ਹੀ ਨਹੀਂ ਬਲਕਿ ਹਜ਼ਾਰਾਂ ਨੌਜਵਾਨਾਂ ਦੀਆਂ ਨਵੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਇੱਥੇ ਨੌਜਵਾਨ ਅਤੇ ਬੱਚੇ ਸਿਰਫ਼ ਅਥਲੈਟਿਕਸ ਨਾਲ ਜੁੜੀ ਜਾਣਕਾਰੀ ਹੀ ਨਹੀਂ ਲੈਣਗੇ ਬਲਕਿ ਉਨ੍ਹਾਂ ਨੂੰ ਸਮਾਜਿਕ ਸਰੋਕਾਰਾਂ ਅਤੇ ਨਸ਼ੇ ਖਿਲਾਫ਼ ਲੜਾਈ ਲੜਣ ਦੀ ਵੀ ਸੂਝ ਮਿਲੇਗੀ।ਇਸ ਮੌਕੇ ਮਾਹਿਰ ਕੋਚ ਹਾਮਿਦ ਅਬਦੁਲ ਅਜ਼ੀਜ਼ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖੁਸ਼ੀ ਹੋਈ ਹੈ ਕਿ ਉਨ੍ਹਾਂ ਨੂੰ ਬਿਹਤਰ ਕੋਚਾਂ ਨਾਲ ਕੰਮ ਕਰਨ ਦਾ ਮੌਕਾ ਮਿਿਲਆ ਹੈ ਜਿਹੜੇ ਨੌਜਵਾਨਾਂ ਨੂੰ ਜਿੰਦਗੀ ਵਿੱਚ ਉਚਾਈਆਂ ਛੂਹਣ ਵਿੱਚ ਮੱਦਦ ਕਰਦੇ ਹਨ।

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਵਾਈਐਫ.ਸੀ ਅਤੇ ਜੈਨਰੇਸ਼ਨ ਅਮੇਜਿੰਗ ਫਾਊਂਡੇਸ਼ਨ ਦਰਮਿਆਨ ਇੱਕ ਐਮ.ਓ.ਯੂ. (ਆਪਸੀ ਸਮਝੌਤਾ) ਤੇ ਹਸਤਾਖਰ ਕੀਤੇ ਗਏ। ਸ਼੍ਰੀ ਮਾਲਵਿੰਦਰ ਸਿੰਘ ਕੰਗ ਨੇ ਦੋਵਾਂ ਸੰਸਥਾਵਾਂ ਨੂੰ ਇਸ ਨਿਵੇਕਲੇ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸਰਬਜੀਤ ਸਿੰਘ ਆਈ.ਏ.ਐਸ. ਏ.ਸੀ.ਐਸ. ਸਪੋਰਟਸ, ਡਾਇਰੈਕਟਰ ਸਪੋਰਟਸ ਹਰਪ੍ਰੀਤ ਸੂਦਨ ਆਈ.ਏ.ਐਸ., ਜੈਨਰੇਸ਼ਨ ਫਾਊਡੇਸ਼ਨ ਦੇ ਡਾਇਰੈਕਟਰ ਜਾਸਿਮ ਅਲ ਅਲੀ, ਪਾਲਟੇ ਫੌਰਟਿਸ ਡਾਇਰੈਕਟਰ ਜੀ.ਏ. ਫਾਊਡੇਸ਼ਨ, ਅਵਾਤਿਕਾ ਨਈਅਰ, ਡਾ. ਜ਼ੋਆ ਦੋਹਰਮਾਨ ਫਾਊਂਡਰ ਅਤੇ ਪ੍ਰੈਜੀਡੈਂਟ ਡਿਜ਼ ਇੰਡੋ ਜਰਮਨ ਕੋਆਪਰੇਸ਼ਨ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਆਈ.ਏ.ਐਸ. ਆਦਿ ਤੋਂ ਇਲਾਵਾ ਵਡੀ ਗਿਣਤੀ ਵਿਚ ਨੈਸ਼ਨਲ ਅਤੇ ਕੌਮੀ ਪੱਧਰ ਦੇ ਖਿਡਾਰੀ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

WPL 2025: ਨੈਟ ਸਾਈਵਰ-ਬਰੰਟ ਸਟਾਰਜ਼ ਨੇ UP ਵਾਰੀਅਰਜ਼ ਨੂੰ 142/9 ਤੱਕ ਰੋਕਿਆ

WPL 2025: ਨੈਟ ਸਾਈਵਰ-ਬਰੰਟ ਸਟਾਰਜ਼ ਨੇ UP ਵਾਰੀਅਰਜ਼ ਨੂੰ 142/9 ਤੱਕ ਰੋਕਿਆ

ਚੈਂਪੀਅਨਜ਼ ਟਰਾਫੀ: ਜ਼ਦਰਾਨ ਨੇ ਰਿਕਾਰਡ 177 ਦੌੜਾਂ ਬਣਾਈਆਂ, ਅਫਗਾਨਿਸਤਾਨ ਨੇ ਆਈਸੀਸੀ ਈਵੈਂਟਾਂ ਵਿੱਚ ਸਭ ਤੋਂ ਵੱਧ ਸਕੋਰ ਬਣਾਇਆ

ਚੈਂਪੀਅਨਜ਼ ਟਰਾਫੀ: ਜ਼ਦਰਾਨ ਨੇ ਰਿਕਾਰਡ 177 ਦੌੜਾਂ ਬਣਾਈਆਂ, ਅਫਗਾਨਿਸਤਾਨ ਨੇ ਆਈਸੀਸੀ ਈਵੈਂਟਾਂ ਵਿੱਚ ਸਭ ਤੋਂ ਵੱਧ ਸਕੋਰ ਬਣਾਇਆ

ਆਈਸੀਸੀ ਨੇ ਆਸਟ੍ਰੇਲੀਆਈ ਸਪਿਨਰ ਮੈਟ ਕੁਹਨੇਮੈਨ ਦੇ ਗੇਂਦਬਾਜ਼ੀ ਐਕਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ

ਆਈਸੀਸੀ ਨੇ ਆਸਟ੍ਰੇਲੀਆਈ ਸਪਿਨਰ ਮੈਟ ਕੁਹਨੇਮੈਨ ਦੇ ਗੇਂਦਬਾਜ਼ੀ ਐਕਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ

WPL 2025: DC ਦੇ ਤੇਜ਼ ਗੇਂਦਬਾਜ਼ਾਂ ਨੇ ਫੁਲਮਨੀ ਦੇ ਲੇਟ ਚਾਰਜ ਦੇ ਬਾਵਜੂਦ GG ਨੂੰ 127/9 ਤੱਕ ਸੀਮਤ ਕਰ ਦਿੱਤਾ

WPL 2025: DC ਦੇ ਤੇਜ਼ ਗੇਂਦਬਾਜ਼ਾਂ ਨੇ ਫੁਲਮਨੀ ਦੇ ਲੇਟ ਚਾਰਜ ਦੇ ਬਾਵਜੂਦ GG ਨੂੰ 127/9 ਤੱਕ ਸੀਮਤ ਕਰ ਦਿੱਤਾ

ਭਾਰਤ ਨੂੰ ਸੰਤੁਸ਼ਟ ਹੋਣ ਦੀ ਲੋੜ ਨਹੀਂ ਹੈ, ਅੱਗੇ ਵੱਡੇ ਮੈਚਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ: ਬੀਸੀਸੀਆਈ ਸਕੱਤਰ

ਭਾਰਤ ਨੂੰ ਸੰਤੁਸ਼ਟ ਹੋਣ ਦੀ ਲੋੜ ਨਹੀਂ ਹੈ, ਅੱਗੇ ਵੱਡੇ ਮੈਚਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ: ਬੀਸੀਸੀਆਈ ਸਕੱਤਰ

IPL 2025: ਵੈਂਕਟੇਸ਼ ਅਈਅਰ KKR ਦੀ ਕਪਤਾਨੀ ਲਈ ਤਿਆਰ, ਇਸਨੂੰ 'ਸਿਰਫ਼ ਇੱਕ ਟੈਗ' ਕਿਹਾ

IPL 2025: ਵੈਂਕਟੇਸ਼ ਅਈਅਰ KKR ਦੀ ਕਪਤਾਨੀ ਲਈ ਤਿਆਰ, ਇਸਨੂੰ 'ਸਿਰਫ਼ ਇੱਕ ਟੈਗ' ਕਿਹਾ

ਇਹ ਸਾਡੇ ਲਈ ਇੱਕ ਔਖੀ ਚੁਣੌਤੀ ਹੈ ਪਰ ਅਸੀਂ ਤਿਆਰ ਹਾਂ: ਸ਼ਾਹਿਦੀ ਇੰਗਲੈਂਡ ਦਾ ਸਾਹਮਣਾ ਕਰਨ ਲਈ ਸੀਟੀ ਵਿੱਚ

ਇਹ ਸਾਡੇ ਲਈ ਇੱਕ ਔਖੀ ਚੁਣੌਤੀ ਹੈ ਪਰ ਅਸੀਂ ਤਿਆਰ ਹਾਂ: ਸ਼ਾਹਿਦੀ ਇੰਗਲੈਂਡ ਦਾ ਸਾਹਮਣਾ ਕਰਨ ਲਈ ਸੀਟੀ ਵਿੱਚ

ਦੂਰੋਂ ਬਹੁਤ ਹੀ ਅਨੁਮਾਨਯੋਗ ਜਾਪਦਾ ਸੀ: ਐਥਰਟਨ ਨੇ ਭਾਰਤ-ਪਾਕਿ ਮੁਕਾਬਲਾ 'ਇਕਪਾਸੜ' ਦੱਸਿਆ

ਦੂਰੋਂ ਬਹੁਤ ਹੀ ਅਨੁਮਾਨਯੋਗ ਜਾਪਦਾ ਸੀ: ਐਥਰਟਨ ਨੇ ਭਾਰਤ-ਪਾਕਿ ਮੁਕਾਬਲਾ 'ਇਕਪਾਸੜ' ਦੱਸਿਆ

ਚੈਂਪੀਅਨਜ਼ ਟਰਾਫੀ: ਭਾਰਤ-ਪਾਕਿਸਤਾਨ ਦੇ ਬਹੁਤ ਹੀ ਉਡੀਕੇ ਜਾਣ ਵਾਲੇ ਮੁਕਾਬਲੇ ਵਿੱਚ ਖਿਡਾਰੀਆਂ 'ਤੇ ਨਜ਼ਰ

ਚੈਂਪੀਅਨਜ਼ ਟਰਾਫੀ: ਭਾਰਤ-ਪਾਕਿਸਤਾਨ ਦੇ ਬਹੁਤ ਹੀ ਉਡੀਕੇ ਜਾਣ ਵਾਲੇ ਮੁਕਾਬਲੇ ਵਿੱਚ ਖਿਡਾਰੀਆਂ 'ਤੇ ਨਜ਼ਰ

ਰਣਜੀ ਟਰਾਫੀ: ਵਿਦਰਭ ਮੁੰਬਈ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਗਿਆ, ਪਹਿਲੀ ਵਾਰ ਕੇਰਲ ਨਾਲ ਭਿੜੇਗਾ

ਰਣਜੀ ਟਰਾਫੀ: ਵਿਦਰਭ ਮੁੰਬਈ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਗਿਆ, ਪਹਿਲੀ ਵਾਰ ਕੇਰਲ ਨਾਲ ਭਿੜੇਗਾ