ਭਗਤਾ ਭਾਈ ਕਾ, 26ਫਰਵਰੀ, ਕੇਸ਼ਵ ਕੁਮਾਰ ਗੋਇਲ
ਐਸਐਸਪੀ ਮੈਡਮ ਅਵਨੀਤ ਕੌਰ ਕੋਂਡਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ। ਥਾਣਾ ਮੁਖੀ ਹਰਬੰਸ ਸਿੰਘ ਮਾਨ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਮੇਤ ਐਸਆਈ ਚੇਤ ਸਿੰਘ ਨੇ ਗਸ਼ਤ ਦੌਰਾਨ ਪਲਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ, ਨਿਵਾਸੀ ਦਿਆਲਪੁਰਾ, ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮੁਕਦਮਾ ਨੰਬਰ 15 ਦਰਜ ਕਰ ਲਿਆ ਅਤੇ ਉਸ ਨੂੰ ਹਵਾਲਾਤ 'ਚ ਰੱਖ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਆਈ ਚੇਤ ਸਿੰਘ ਨੇ ਦੱਸਿਆ ਕਿ ਦੋਸ਼ੀ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਇਲਾਕੇ ਵਿੱਚ ਨਸ਼ਾ ਤਸਕਰੀ ਖ਼ਤਮ ਕਰਨ ਲਈ ਇਹ ਮੁਹਿੰਮ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।