Thursday, February 27, 2025  

ਪੰਜਾਬ

ਟਰੈਫਿਕ ਪੁਲਿਸ ਗੁਰਦਾਸਪੁਰ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ

February 26, 2025

ਗੁਰਦਾਸਪੁਰ, 26 ਫਰਵਰੀ (ਅਸ਼ਵਨੀ)

ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਦੇ ਸਬਜ਼ੀ ਮੰਡੀ ਚੌਂਕ ਵਿਖੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਦੀ ਅਹਿਮੀਅਤ ਬਾਰੇ ਜਾਣਕਾਰੀ ਦੇਣ ਲਈ ਅਤੇ ਦੋ ਪਹੀਆ ਵਾਹਨ ਉਪਰ ਤਿੰਨ ਸਵਾਰੀਆਂ ਨਾ ਬੈਠਣ ਅਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਚਾਲਕਾਂ ਨੂੰ ਇਸ ਦੀ ਉਲੰਘਣਾ ਨਾ ਕਰਨ ਪ੍ਰਤੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਇੰਚਾਰਜ ਗੁਰਦਾਸਪੁਰ ਏ.ਐੱਸ.ਆਈ ਸਤਨਾਮ ਸਿੰਘ ਅਤੇ ਏ.ਐੱਸ.ਆਈ. ਅਮਨਦੀਪ ਸਿੰਘ, ਏ.ਐੱਸ.ਆਈ. ਅਸ਼ਵਨੀ ਕੁਮਾਰ, ਏ.ਐੱਸ.ਆਈ. ਹਰਦੀਪ ਸਿੰਘ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਏ.ਐੱਸ.ਆਈ ਸਤਨਾਮ ਸਿੰਘ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਹੋਏ ਵਾਹਨ ਚਾਲਕ ਨੂੰ ਅਤੇ ਪਿੱਛੇ ਬੈਠੀ ਸਵਾਰੀ ਨੂੰ ਵੀ ਹੈਲਮਟ ਪਹਿਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੈਲਮਟ ਪਾਇਆ ਹੋਵੇ ਤਾਂ ਸੜਕ ਹਾਦਸਾ ਹੋਣ ਦੀ ਸੂਰਤ ਵਿੱਚ 90 ਫੀਸਦੀ ਬਚਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨਾਂ ਉੱਪਰ ਤਿੰਨ ਸਵਾਰੀਆਂ ਕਦੀ ਨਹੀਂ ਬਿਠਾਉਣੀਆਂ ਚਾਹੀਦੀਆਂ ਇਹ ਕਾਨੂੰਨ ਅਤੇ ਸੁਰੱਖਿਆ ਦੇ ਲਿਹਾਜ ਨਾਲ ਗਲਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਰ ਵਿੱਚ ਸੀਟ ਬੈਲਟ ਲਗਾਉਣ ਅਤੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਦੀ ਤਾਕੀਦ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਵਾਹਨਾਂ ਉੱਪਰ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਲਈ ਵੀ ਕਿਹਾ। ਇਸ ਮੌਕੇ ਟਰੈਫਿਕ ਪੁਲਿਸ ਗੁਰਦਾਸਪੁਰ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਨਾਕੇ ਲਗਾ ਕੇ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 25 ਚਲਾਨ ਕੱਟੇ ਗਏ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਪੁਲਿਸ ਵੱਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੱਕ ਗਿ੍ਰਫ਼ਤਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪੰਥਕ ਸੰਸਥਾਵਾਂ ਵਿੱਚ ਆਏ ਸੰਕਟ ਦਾ ਹੱਲ ਤੁਰੰਤ ਹੋਵੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਮਨਾਇਆ ਰਾਸ਼ਟਰੀ ਪੀਰੀਅਡੋਂਟਿਸਟ ਦਿਵਸ  

ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਨੇ ਮਨਾਇਆ ਰਾਸ਼ਟਰੀ ਪੀਰੀਅਡੋਂਟਿਸਟ ਦਿਵਸ