ਬਠਿੰਡਾ/ਸੰਗਤ ਮੰਡੀ 26 ਫਰਵਰੀ ( ਦੀਪਕ ਸ਼ਰਮਾ)
ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਅਧੀਨ ਹਰਿਆਣਾ ਦੀ ਹੱਦ ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇੱਕ ਗਸ਼ਤ ਦੌਰਾਨ ਇੱਕ ਨੌਜਵਾਨ ਪਾਸੋਂ ਸਾਢੇ ਸੱਤ ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਪਥਰਾਲਾ ਕੋਲ ਭਾਰਤ ਮਾਲਾ ਸੜਕ ਦੇ ਪੁੱਲ ਥੱਲੇ ਪਹੁੰਚੀ ਤਾਂ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ। ਜੋ ਕਿ ਇੱਕ ਕਾਗਜ਼ ਦੀ ਫਰੋਲਾ ਫਰਾਲੀ ਕਰ ਰਿਹਾ ਸੀ। ਜਦ ਪੁਲਿਸ ਨੇ ਸ਼ੱਕ ਪੈਣ ਤੇ ਉਸਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਸਾਢੇ ਸੱਤ ਗ੍ਰਾਮ ਹੀਰੋਇਨ ਬਰਾਮਦ ਕੀਤੀ ਗਈ। ਉਹਨਾਂ ਦੱਸਿਆ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਪਥਰਾਲਾ ਦੇ ਤੌਰ ਤੇ ਹੋਈ ਹੈ ਜਿਸ ਦੇ ਖਿਲਾਫ ਥਾਣਾ ਸੰਗਤ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।