ਸ੍ਰੀ ਫ਼ਤਹਿਗੜ੍ਹ ਸਾਹਿਬ/27 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
ਪਿੰਡ ਲਟੌਰ ਵਿਖੇ ਮਹਾ ਸ਼ਿਵਰਾਤਰੀ ਦਾ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜਿੱਥੇ ਸੰਗਤਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ, ਉੱਥੇ ਹੀ ਆਏ ਮਹਿਮਾਨਾਂ ਨੂੰ ਜੀ ਆਇਆ ਵੀ ਆਖਿਆ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮੰਦਰ ਵਿੱਚ ਨਤਮਸਤਕ ਹੋਏ। ਵਿਧਾਇਕ ਰਾਏ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਧਰਮ ਇੱਕ ਐਸੀ ਕੜੀ ਹੈ ਜੋ ਸਾਨੂੰ ਆਪਸ ਦੇ ਵਿੱਚ ਜੋੜਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਏ ਸਤੀਸ਼ ਕੁਮਾਰ, ਸਰਪੰਚ ਰੋਹਿਤ ਸਿੰਗਲਾ, ਸਾਬਕਾ ਸਰਪੰਚ ਮਨਜੀਤ ਸਿੰਘ, ਪੰਡਿਤ ਜਸਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਬਹਾਦਰ ਅਲੀ, ਲੰਬਰਦਾਰ ਸੁਖਦੇਵ ਸਿੰਘ, ਹਰਨੇਕ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਗਿਆਨ ਸਿੰਘ, ਮਨਦੀਪ ਪੋਲਾ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।