Friday, February 28, 2025  

ਪੰਜਾਬ

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

February 27, 2025

ਚੰਡੀਗੜ੍ਹ 27 ਫਰਵਰੀ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਸਰਫੇਸੀ ਕਾਨੂੰਨ ਅਧੀਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਵੱਲੋਂ ਉਸਦੀ ਫਰਮ ਨੂੰ ਇਕ ਜਾਇਦਾਦ ਦਾ ਕਬਜ਼ਾ ਦਿਵਾਇਆ ਗਿਆ ਸੀ ਅਤੇ ਇਸ ਕਬਜ਼ੇ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਬਦਲੇ ਉਕਤ ਰੀਡਰ ਨੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਉਕਤ ਮੁਲਜ਼ਮ 8000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

20 ਗ੍ਰਾਮ ਹਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ ਇੱਕ ਨੌਜਵਾਨ ਗਿ੍ਰਫਤਾਰ

20 ਗ੍ਰਾਮ ਹਰੋਇਨ ਸਮੇਤ ਕਾਦੀਆਂ ਪੁਲਿਸ ਵੱਲੋਂ ਇੱਕ ਨੌਜਵਾਨ ਗਿ੍ਰਫਤਾਰ

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਲੋਕਾਂ ਦੇ 125 ਗੁੰਮ ਹੋਏ ਮੋਬਾਈਲ ਫੋਨ ਟਰੇਸ ਕਰਕੇ ਕੀਤੇ ਵਾਪਸ

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਲੋਕਾਂ ਦੇ 125 ਗੁੰਮ ਹੋਏ ਮੋਬਾਈਲ ਫੋਨ ਟਰੇਸ ਕਰਕੇ ਕੀਤੇ ਵਾਪਸ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ

ਪਿੰਡ ਲਟੌਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਮਹਾਂ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਪਿੰਡ ਲਟੌਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਮਹਾਂ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਚੋਰੀ ਦੀ ਕਾਰ ਸਮੇਤ ਅਤੇ ਮੋਟਰ ਸਾਈਕਲ ਸਮੇਤ 5 ਕਾਬੂ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਸਬਜ਼ੀ ਦੀ ਰੇਹੜੀ ਵਾਲੇ ਤੋਂ ਮੋਬਾਈਲ ਅਤੇ ਪਰਸ ਖੋਹਣ ਦੇ ਦੋਸ਼ ਹੇਠ ਨੌਜਵਾਨ ਗਿ੍ਰਫਤਾਰ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼, 3 ਦਿਨ ਪਹਿਲਾਂ ਇਹ ਹੋਇਆ ਸੀ ਵਿਆਹ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਸਾਢੇ ਸੱਤ ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਥਾਣਾ ਸੰਗਤ ਦੀ ਪੁਲਿਸ ਨੇ ਕੀਤਾ ਕਾਬੂ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ, ਦੋ ਸਕੇ ਭਰਾਵਾਂ ਸਮੇਤ 4 ਜ਼ਖ਼ਮੀ