ਸ੍ਰੀ ਫ਼ਤਹਿਗੜ੍ਹ ਸਾਹਿਬ/28 ਫ਼ਰਵਰੀ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਦੇ ਪਲੇਸਮੈਂਟ ਸੈਲ ਵੱਲੋਂ ਜਿਲਾ ਰੋਜ਼ਗਾਰ ਦਫ਼ਤਰ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਾ ਯੂਨੀਵਰਸਿਟੀ ਕਾਲਜ ਚੁੰਨੀ ਵਿਖੇ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗੁਵਾਈ ਅਧੀਨ ਆਯੋਜਿਤ ਉਸ ਪ੍ਰੋਗਰਾਮ ਵਿੱਚ ਲਗਭਗ ਗਿਆਰਾਂ ਕੰਪਨੀਆਂ ਨੇ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਨੇ ਕਾਲਜ ਵਿਖੇ ਇਸ ਰੋਜ਼ਗਾਰ ਮੇਲੇ ਲਈ ਪਹੁੰਚੇ ਵੱਖ ਵੱਖ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਰੋਜ਼ਗਾਰ ਦੇ ਚਾਹਵਾਨ ਵਿਦਿਆਰਥੀਆਂ ਦਾ ਸਵਾਗਤ ਕੀਤਾ। ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਦਾ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਡੀ. ਬੀ. ਈ. ਈ. ਦਫ਼ਤਰ ਵੱਲੋਂ ਹਰਪ੍ਰੀਤ ਸਿੰਘ (ਜਿਲ੍ਹਾ ਰੋਜ਼ਗਾਰ ਅਫ਼ਸਰ), ਜਸਵਿੰਦਰ ਸਿੰਘ ਪਲੇਸਮੈਂਟ ਅਫ਼ਸਰ ਅਤੇ ਉਹਨਾਂ ਦੇ ਨੁਮਾਇੰਦੇ ਪਹੁੰਚੇ ਜਿਹਨਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਪ੍ਰਾਈਵੇਟ ਅਤੇ ਸਰਕਾਰੀ ਨੌਕਰੀਆਂ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਕਾਲਜ ਦੇ ਲਗਭਗ 350 ਵਿਦਿਆਰਥੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ। ਇਸ ਮੌਕੇ ਹਲਕਾ ਐਮ.ਐਲ.ਏ. ਰੁਪਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਈਆਂ ਹੋਈਆਂ ਰੋਜ਼ਗਾਰ ਕੰਪਨੀਆਂ ਦੀ ਕਾਰਗੁਜ਼ਾਰੀ ਨੂੰ ਵੇਖਿਆ ਅਤੇ ਉਹਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਇਹ ਕਾਲਜ ਦੇ 14 ਸਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਲਗਭਗ 10 ਕੰਪਨੀਆਂ ਨੇ ਕਾਲਜ ਵਿੱਚ ਆ ਕੇ ਕਾਲਜ ਦੇ ਅਤੇ ਬਾਹਰਲੇ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਦੇ ਮੁਤਾਬਿਕ ਰੋਜ਼ਗਾਰ ਮੁਹਈਆ ਕਰਵਾਉਣ ਲਈ ਚੋਣ ਕੀਤੀ ਹੋਵੇ। ਉਹਨਾਂ ਨੇ ਕਿਹਾ ਕਿ ਮੈਗਾ ਰੋਜ਼ਗਾਰ ਮੇਲਾ ਹਰ ਸਾਲ ਇਸ ਤੋਂ ਵੀ ਵੱਡੇ ਪੱਧਰ ਤੇ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਅਜ਼ਾਈਲ ਹਰਬਲ, ਟਾਈਮਸ ਪਰੋ, ਪਰੋਟਾਕ ਸੋਲਿਊਸ਼ਨਜ਼, ਲਾਈਫ ਇਨਸ਼ੋਰੰਸ,ਆਈ.ਸੀ.ਆਈ.ਸੀ.ਆਈ ਬੈਂਕ, ਟਿਵਾਣਾ ਆਇਲ ਪ੍ਰਾਈਵੇਟ ਲਿਮਿਟਡ, ਪੰਜਾਬ ਫਿਲਮ ਸੀਟੀ ਅਤੇ ਹੋਰ ਕਈ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ ਜਿਹਨਾਂ ਨੇ ਵਿਦਿਆਰਥੀਆਂ ਦਾ ਇੰਟਰਵਿਊ ਲਿਆ। ਇਸ ਮੇਲੇ ਵਿੱਚ ਲਗਭਗ 200 ਨੌਜਵਾਨ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਇਲਾਕੇ ਦੇ ਪਤਵੰਤੇ ਸੱਜਣ ਸੋਨੀ ਸੈਂਪਲਾ, ਸਿਮਰਨਜੀਤ ਸਿੰਮਾ, ਬਲਜਿੰਦਰ ਸਿੰਘ ਸਰਪੰਚ ਰਸੂਲਪੁਰ, ਕਾਲਜ ਪਲੇਸਮੈਂਟ ਸੈਲ ਦੀ ਟੀਮ ਡਾ. ਰੂਪਕਮਲ ਕੌਰ, ਡਾ. ਸਤਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਗੀਤ ਲਾਂਬਾ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਰਹੇ।