Wednesday, April 23, 2025  

ਪੰਜਾਬ

ਮਾਤਾ ਗੁਜਰੀ ਕਾਲਜ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲੇ ਵਿੱਚ ਨਾਮਣਾ ਖੱਟਿਆ 

February 28, 2025
ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੀ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ 30 ਕਾਲਜਾਂ ਦੇ ਪ੍ਰਸ਼ਨੋਤਰੀ ਮੁਕਾਬਲੇ 'ਗਿਆਨੁ ਪਰਚੰਡੁ' ਵਿਚ 75000 ਰੁਪਏ ਦਾ ਨਕਦ ਇਨਾਮ ਜਿੱਤ ਕੇ ਦੂਸਰਾ ਸਥਾਨ ਹਾਸਲ ਕੀਤਾ। 28 Feb ਜੇਤੂ ਟੀਮ ਦਾ ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਦਫ਼ਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਦੀ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾਂ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੀ ਉਸਾਰੂ ਵਿੱਦਿਅਕ ਗਤੀਵਿਧੀਆਂ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਨੇ ਕਾਲਜ ਦੀ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਗਿਆਨ ਪ੍ਰਚੰਡ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਤਸ਼ਾਹ ਵਿੱਚ ਵਾਧਾ ਹੁੰਦਾ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਜੇਤੂ ਟੀਮ ਦੀਆਂ ਵਿਦਿਆਰਥਣਾਂ ਅਤੇ ਟੀਮ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ, ਡਾ. ਕੁਲਦੀਪ ਕੌਰ, ਡਾ. ਗੁਰਬਾਜ ਸਿੰਘ, ਪ੍ਰੋ. ਹਰਭਿੰਦਰ ਸਿੰਘ ਅਤੇ ਡਾ. ਸ਼ਵੇਤਾ ਸਹਿਗਲ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ