ਸ੍ਰੀ ਫ਼ਤਹਿਗੜ੍ਹ ਸਹਿਬ/28 ਫਰਵਰੀ:
(ਰਵਿੰਦਰ ਸਿੰਘ ਢੀਂਡਸਾ)
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਜਿਲੇ ਵਿੱਚ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਜਿਨਾਂ ਵਿੱਚੋਂ ਸੋਨਾ ਕਾਸਟਿੰਗ ਮੰਡੀ ਗੋਬਿੰਦਗੜ, ਅਮਲੋਹ, ਭਗੜਾਣਾ ਅਤੇ ਮਾਲੋਵਾਲ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦੀਆਂ ਥਾਵਾਂ ਜੋ ਹੁਣੇ ਹੀ ਖਾਲੀ ਹੋਈਆਂ ਸਨ ਉੱਪਰ ਤਾਇਨਾਤੀ ਲਈ ਚਾਰ ਨਵੇਂ ਡਾਕਟਰ ਜੋ ਵੇਟਿੰਗ ਲਿਸਟ ਵਿੱਚ ਰੱਖੇ ਗਏ ਸਨ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤਾਂ ਕਿ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਜਾਰੀ ਰੱਖੀਆਂ ਜਾ ਸਕਣ। ਉਹਨਾਂ ਦੱਸਿਆ ਕਿ ਨਵੇਂ ਨਿਯੁਕਤ ਕੀਤੇ ਜਾ ਰਹੇ ਡਾਕਟਰਾਂ ਵਿੱਚ ਡਾ. ਬਵਨੀਤ ਕੌਰ, ਡਾ. ਕਮਲਪ੍ਰੀਤ ਸਿੰਘ, ਡਾ. ਸੁਖਮਨਦੀਪ ਕੌਰ, ਡਾ. ਜਗਜੀਤ ਸਿੰਘ ਦੇ ਨਾਮ ਸ਼ਾਮਿਲ ਹਨ ਜੋ ਅੱਜ ਹੀ ਆਪੋ-ਆਪਣੇ ਸਟੇਸ਼ਨ ਤੇ ਸਬੰਧਤ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਹਾਜਰੀ ਰਿਪੋਰਟ ਪੇਸ਼ ਕਰਨਗੇ। ਡਾਕਟਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿਵਲ ਸਰਜਨ ਨੇ ਉਹਨਾਂ ਨੂੰ ਵਧਾਈ ਦਿੱਤੀ ਤੇ ਆਪੋ ਆਪਣੀ ਡਿਉਟੀ ਪੂਰੀ ਮਿਹਨਤ , ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਓਹਨਾ ਕਿਹਾ ਕਿ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਕਿਉਂਕਿ ਜ਼ਿਲ੍ਹੇ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦੀ ਕੋਈ ਘਾਟ ਨਹੀ ਹੈ ਇਸ ਲਈ ਉਹ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ । ਉਹਨਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਉਹਨਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੋਵੇ ਤਾਂ ਓਹ ਸਬੰਧਤ ਆਪਣੇ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕਰਨ। ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜਿਲ੍ਹਾ ਸਮੂਹ ਸਿਖਿਆਂ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਨਵ-ਨਿਯੁਕਤ ਮੈਡੀਕਲ ਅਫਸਰ ਵੀ ਹਾਜ਼ਰ ਸਨ।