ਮੁੱਲਾਂਪੁਰ ਦਾਖਾ, 28 ਫਰਵਰੀ
ਸਤਿਨਾਮ ਬੜੈਚ= ਬੀਤੀ ਰਾਤ ਜਗਰਾਓ-ਲੁਧਿਆਣਾ ਰੋਡ ’ਤੇ ਸਥਿਤ ‘ਨਿਊ ਐਰਾ ਸੋਲਰ’ ਨਾਮ ਦੀ ਦੁਕਾਨ ਦੇ ਸ਼ਟਰ ਨੂੰ ਲੱਗੇ ਤਾਲੇ ਤੋੜ ਕੇ ਚੋਰਾਂ ਨੇ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ।
ਦੁਕਾਨ ਮਾਲਕ ਮਨਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੋਂਦਵਾਲ (ਰਾਏਕੋਟ) ਨੇ ਦੱਸਿਆ ਕਿ ਉਹ ਰੋਜਾਨਾਂ ਦੀ ਤਰ੍ਹਾਂ ਬੀਤੇ ਕੱਲ੍ਹ ਦੇਰ ਸਾਮ ਆਪਣੀ ਦੁਕਾਨ ਬੰਦ ਕਰਕੇ ਘਰ ਚੱਲਾ ਗਿਆ ਸੀ। ਅੱਜ ਸਵੇਰੇ ਸਮਾਨ ਦੀ ਡਿਲਵਰੀ ਕਰਨ ਵਾਲੇ ਵਿਅਕਤੀ ਨੇ ਉਸਨੂੰ ਫੋਨ ’ਤੇ ਦੱਸਿਆ ਕਿ ਉਸਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ, ਜਦੋਂ ਉਸਨੇ ਦੁਕਾਨ ’ਤੇ ਆ ਕੇ ਦੇਖਿਆ ਤਾਂ ਅੰਦਰ ਪਏ 4 ਸੋਲਰ ਇਨਵਰਟਰ, 2 ਬੈਟਰੇ, 2 ਲੈਪਟਾਪ ਅਤੇ ਕਾਪਰ ਦੀ ਤਾਰ ਨਹੀਂ ਸੀ । ਉਸਨੇ ਦੱਸਿਆ ਕਿ ਚੋਰੀ ਹੋਏ ਸਮਾਨ ਦੀ ਕੀਮਤ ਲਗਭਗ 4 ਲੱਖ ਰੁਪਏ ਦੇ ਕਰੀਬ ਬਣਦੀ ਹੈ। ਮਨਪ੍ਰੀਤ ਨੇ ਦੱਸਿਆ ਕਿ ਇਸ ਚੋਰੀ ਦੀ ਘਟਨਾ ਜਦੋਂ ਉਹਨਾਂ ਵੱਲੋਂ ਪੁਲਿਸ ਨੂੰ ਦਿਤੀ ਗਈ ਤਾਂ ਇਸ ਉਪਰੰਤ ਮੌਕੇ ’ਤੇ ਪੁੱਜੇ ਏ.ਐਸ.ਆਈ. ਸੁਰਿੰਦਰ ਸਿੰਘ ਨੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਉਹਨਾਂ ਦੇ ਬਿਆਨ ਲੈ ਲਏ ਗਏ ਹਨ। ਜਾਚ ਅਧਿਕਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਪੂਰੀ ਹੋਣ ਉਪਰੰਤ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।