Monday, March 03, 2025  

ਪੰਜਾਬ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

March 02, 2025

ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।
ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਰਕਾਰ ਦੀ

ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਡਾ. ਦਵਿੰਦਰਜੀਤ ਕੌਰ

ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਪਲੇਠਾ ਗੀਤ

ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਪਲੇਠਾ ਗੀਤ "ਸਪੈਸ਼ਲ-ਕੁਝ ਖ਼ਾਸ" ਲੈ ਕੇ ਸਤਵਿੰਦਰ ਸਿੰਘ ਧੜਾਕ ਦੀ ਗਾਇਕੀ ਦੇ ਪਿੜ ਵਿੱਚ ਆਮਦ

सतविंदर सिंह धड़ाक ने अपने पहले गीत

सतविंदर सिंह धड़ाक ने अपने पहले गीत "स्पेशल-कुझ खास" के साथ गायकी की दुनिया में किया प्रवेश

ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

ਪੰਜਾਬ ਦੀ ਪਵਿੱਤਰ ਧਰਤੀ 'ਤੇ ਗੈਂਗਸਟਰਾਂ, ਸਮੱਗਲਰਾਂ ਅਤੇ ਹੋਰ ਅਪਰਾਧੀਆਂ ਲਈ ਕੋਈ ਥਾਂ ਨਹੀਂ: ਮੁੱਖ ਮੰਤਰੀ

मुख्यमंत्री ने पांच पुलिस कर्मियों के परिवारों को एक-एक करोड़ रुपये की वित्तीय सहायता के चेक सौंपे

मुख्यमंत्री ने पांच पुलिस कर्मियों के परिवारों को एक-एक करोड़ रुपये की वित्तीय सहायता के चेक सौंपे

ਪੀ ਸੀ ਆਰ ਟੀਮ ਵਲੋ ਚੋਰੀ ਦਾ ਮੋਟਰਸਾਈਕਲ ਫੜ ਕੇ ਕੀਤਾ ਅਸਲ ਮਾਲਕਾਂ ਹਵਾਲੇ।

ਪੀ ਸੀ ਆਰ ਟੀਮ ਵਲੋ ਚੋਰੀ ਦਾ ਮੋਟਰਸਾਈਕਲ ਫੜ ਕੇ ਕੀਤਾ ਅਸਲ ਮਾਲਕਾਂ ਹਵਾਲੇ।

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਨੇ ਕਰਵਾਇਆ ਪੰਜਾਬੀ ਯੂ ਟਿਊਬਕਾਰੀ ਦਾ ਕਰੈਸ਼ ਕੋਰਸ 

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਨੇ ਕਰਵਾਇਆ ਪੰਜਾਬੀ ਯੂ ਟਿਊਬਕਾਰੀ ਦਾ ਕਰੈਸ਼ ਕੋਰਸ 

ਪੰਜਾਬ ਵਿੱਚ ਦੋ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਦੋ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਜ਼ਬਤ

ਪੰਜਾਬ ਵਿੱਚ ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ ਸਰਕਾਰ ਦੀ ਮਹਾ-ਮੁਹਿੰਮ - *'ਯੁੱਧ ਨਸ਼ਿਆਂ ਵਿਰੁੱਧ'

ਪੰਜਾਬ ਵਿੱਚ ਨਸ਼ਿਆਂ ਖਿਲਾਫ ਆਮ ਆਦਮੀ ਪਾਰਟੀ ਸਰਕਾਰ ਦੀ ਮਹਾ-ਮੁਹਿੰਮ - *'ਯੁੱਧ ਨਸ਼ਿਆਂ ਵਿਰੁੱਧ'

ਸ੍ਰੀ ਗੁਰੁੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਚ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਇਕ ਰੋਜਾ ਕਾਨਫਰੰਸ

ਸ੍ਰੀ ਗੁਰੁੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਚ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਇਕ ਰੋਜਾ ਕਾਨਫਰੰਸ