Wednesday, April 23, 2025  

ਪੰਜਾਬ

ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਹਿੱਸਾ ਬਣਨ ਆਮ ਲੋਕ : ਡਾ. ਦਵਿੰਦਰਜੀਤ ਕੌਰ

March 03, 2025
ਸ੍ਰੀ ਫ਼ਤਹਿਗੜ੍ਹ ਸਾਹਿਬ/3 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮੁੜ ਵਸੇਬਾ ਕੇਂਦਰ , ਬ੍ਰਾਹਮਣ ਮਾਜਰਾ, ਸਰਹਿੰਦ ਦਾ ਅਚਨਚੇਤ ਦੌਰਾ ਕੀਤਾ ਤੇ ਉੱਥੇ ਨਸ਼ੇ ਤੋਂ ਪੀੜਿਤ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਨਸ਼ਾ ਪੀੜਤਾਂ ਦੇ ਇਲਾਜ ਸਬੰਧੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਡਾ. ਬਲਬੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਨਸ਼ਾ ਪੀੜਤ ਵਿਅਕਤੀਆਂ ਦੇ ਮੈਡੀਕਲ ਇਲਾਜ , ਪੂਰਨ ਇਲਾਜ ਤੱਕ ਦਾਖਲੇ ਦਾ ਪ੍ਰਬੰਧ,ਨਸ਼ਾ ਛੱਡਣ ਲਈ ਦ੍ਰਿੜ ਸ਼ਕਤੀ ਉਤਪੰਨ ਕਰਨ, ਚੰਗੀ ਜ਼ਿੰਦਗੀ ਜਿਉਣ ਲਈ ਸਹੀ ਰਸਤੇ ਬਾਰੇ ਪ੍ਰੇਰਿਤ ਕਰਨ, ਨਸ਼ਾ ਛੱਡਣ ਉਪਰੰਤ ਰੋਜ਼ਗਾਰ ਲਈ ਜਾਗਰੂਕ ਕਰਨ, ਸਮਾਜਿਕ/ ਧਾਰਮਿਕ ਕੰਮਾਂ ਵਿੱਚ ਰੁਚੀ ਲੈਣ ਲਈ ਪ੍ਰੇਰਿਤ ਕਰਨ ਆਦਿ ਸਹੂਲਤਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲਾਭਪਾਤਰੀਆਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ , ਮੁੜ ਵਸੇਬਾ ਕੇਂਦਰ ਤੇ ਓਟ ਸੈਂਟਰਾਂ ਵਿੱਚ ਲੋੜੀਂਦੀਆਂ ਸਾਰੀਆਂ ਦਵਾਈਆਂ, ਟੈਸਟਿੰਗ ਕਿੱਟਾਂ , ਕੇਂਦਰਾਂ ਦੀ ਸਾਫ ਸਫਾਈ ਪ੍ਰਬੰਧਨ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਅਤੇ ਆਪਣੇ ਪਿੰਡ, ਸ਼ਹਿਰ ,ਗਲੀ ,ਮਹੱਲੇ ,ਰਿਸ਼ਤੇਦਾਰਾਂ ਅਤੇ ਹੋਰ ਸੰਪਰਕ ਵਿੱਚ ਆਉਣ ਵਾਲੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਮਾਨਸਿਕ ਰੋਗਾਂ ਦੇ ਮਾਹਰ ਡਾ. ਸਨਪ੍ਰੀਤ ਕੌਰ , ਸਮੂਹ ਸਟਾਫ ਤੋਂ ਇਲਾਵਾ ਨਸ਼ਾ ਪੀੜਿਤ ਵਿਅਕਤੀ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ