Wednesday, April 23, 2025  

ਪੰਜਾਬ

ਸਟ੍ਰੋਕ ਦੇ ਮਰੀਜਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ: ਡਾ. ਸੋਨਾ ਥਿੰਦ

March 03, 2025
ਸ੍ਰੀ ਫ਼ਤਹਿਗੜ੍ਹ ਸਾਹਿਬ/3 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹੋ ਰਹੀਆਂ ਹਨ ਅਤੇ ਦਿਲ ਦੇ ਦੌਰਾ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਠੱਲ ਪਾਉਣ ਦੇ ਮੰਤਵ ਨਾਲ ਮਿਸ਼ਨ ਅੰਮ੍ਰਿਤ ਤਹਿਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਸਟੈਮੀ ਪ੍ਰੋਜੈਕਟ ਅਧੀਨ ਲਗਾਏ ਜਾਣ ਵਾਲੇ 35 ਹਜ਼ਾਰ ਰੁਪਏ ਦੇ ਮੁਫਤ ਟੀਕੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਜਿਥੇ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫਤ ਇਲਾਜ ਤੇ ਮੁਫਤ ਟੈਸਟ ਹੋ ਰਹੇ ਹਨ ਉਥੇ ਹੀ ਹੁਣ ਸਰਕਾਰ ਦੇ ਗੈਰ-ਸੰਚਾਰੀ ਰੋਗ ਕੰਟਰੋਲ ਪ੍ਰੋਗਰਾਮ ਅਧੀਨ ਸ਼ੂਗਰ, ਹਾਈਪਰਟੈਨਸ਼ਨ ਅਤੇ ਵੱਖ-ਵੱਖ ਤਰ੍ਹਾਂ ਦੇ ਕੈਂਸਰ ਦੀ ਜਾਂਚ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਲੁਧਿਆਣਾ ਦੇ ਸੀ.ਐਮ.ਸੀ. ਅਤੇ ਮੈਡਟ੍ਰੋਨਿਕ ਨਾਲ ਸਾਂਝੇਦਾਰੀ ਤਹਿਤ ਸਟ੍ਰੋਕ ਕੇਅਰ ਮਾਡਲ ਵੀ ਲਾਂਚ ਕੀਤਾ ਗਿਆ ਹੈ, ਜਿਸ ਵਿੱਚ ਸਟ੍ਰੋਕ ਦੇ ਮਰੀਜਾਂ ਨੂੰ 06 ਲੱਖ ਰੁਪਏ ਦਾ ਟਰਸ਼ਰੀ ਕੇਅਰ ਟਰੀਟਮੈਂਟ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਮਰੀਜਾਂ ਨੂੰ ਮੁਫਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਡਾ: ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅੰਦਰ ਪਰਚੀਆਂ ਕਟਵਾਉਣ ਲਈ ਲੱਗਣ ਵਾਲੀਆਂ ਲੰਮੀਆਂ ਲਾਇਨਾਂ ਨੂੰ ਰੋਕਣ ਲਈ ਅਹਿਮ ਕਦਮ ਚੁੱਕੇ ਗਏ ਹਨ। ਹੁਣ ਮਰੀਜ ਆਪਣੀ ਆਭਾ ਆਈ.ਡੀ. ਬਣਾ ਕੇ ਜਲਦੀ ਓ.ਪੀ.ਡੀ. ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਈਸਾਈ ਧਰਮ ਗੁਰੂ ਦੇ ਦੇਹਾਂਤ ਤੇ ਗਹਿਰਾ ਅਫਸੋਸ ਜਾਹਰ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ 9 ਅਧਿਆਪਕ ਅਚੀਵਰਜ਼ ਐਵਾਰਡ-2025 ਨਾਲ ਸਨਮਾਨਿਤ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਪੀਐੱਸਪੀਸੀਐੱਲ ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ 

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਰਵਾਏ ਬ੍ਰਾਂਡ ਲੋਗੋ ਅਤੇ ਟੈਗਲਾਈਨ ਮੁਕਾਬਲੇ