ਜਗਦੇਵ ਸਿੰਘ
ਅਮਲੋਹ 4 ਮਾਰਚ—
ਪੰੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਵਿੱਢੀ ਮੁਹਿੰਮ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ।ਇਸ ਮੁਹਿੰਮ ਵਿੱਚ ਪੰਜਾਬ ਦੇ ਲੋਕ ਪੁਲਿਸ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਕਰਨ ਅਤੇ ਆਪਣਾ ਆਲਾ ਦੁਆਲੇ ਜੇਕਰ ਕੋਈ ਵੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ।ਤਾਂ ਉਸਦੀ ਜਾਣਕਾਰੀ ਤਰੁੰਤ ਪੁਲਿਸ ਤੱਕ ਪਹੁੰਚਾਉਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਡੀਐਸਪੀ ਅਮਲੋਹ ਅਤੇ ਪਵਨ ਕੁਮਾਰ ਐਸਐਚਓ ਅਮਲੋਹ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿੱਡੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਇਹ ਮੁਹਿੰਮ ਸੁਰੂ ਹੋਈ ਹੈ ਨਸ਼ਾ ਤਸਕਰਾਂ ਵਿੱਚ ਹਫੜਾ ਦਫੜੀ ਮੱਚ ਗਈ ਹੈ।ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਅਚਾਨਕ ਚੈਕਿੰਗਾਂ ਨਾਲ ਨਸ਼ਾ ਤਸਕਰ ਆਪਣੇ ਘਰਾਂ ਤੇ ਤਾਲੇ ਮਾਰ ਮਾਰ ਕੇ ਭੱਜ ਰਹੇ ਹਨ।ਜਿਸ ਤੋਂ ਸਾਫ ਦਿਸ ਰਿਹਾ ਹੈ ਕਿ ਯੁੱਧ ਨਸ਼ਿਆਂ ਵਿੱਰੁਧ ਪੂਰੀ ਸੰਜੀਦਗੀ ਨਾਲ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸਖਤ ਵਰਤੀ ਜਾ ਰਹੀ ਹੈ।ਕਿਸੇ ਵੀ ਨਸ਼ਾਂ ਤਸਕਰ ਨੂੰ ਬਖਸਿਆਂ ਨਹੀ ਜਾਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ।