ਚੌਧਰੀ ਮਨਸੂਰ ਘਨੋਕੇ
ਕਾਦੀਆਂ/7 ਮਾਰਚ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਦਫ਼ਤਰ ਕਾਦੀਆਂ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸਰਦਾਰ ਜੱਸਾ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸਾਰੇ ਬਿਜਲੀ ਮੁਲਾਜ਼ਮਾਂ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੇ ਮੁਲਾਜ਼ਮ, ਜੇ ਈਜ਼,ਲਾਈਨਮੈਨ, ਸਹਾਇਕ ਲਾਈਨਮੈਨ ਨੂੰ ਹਿਦਾਇਤਾਂ ਦਿੱਤੀਆਂ ਕਿ ਬਿਲਾਂ ਦੀ ਅਦਾਇਗੀ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਜਾਵੇ। ਬਿਜਲੀ ਬਿਲਾਂ ਦੇ ਡਿਫ਼ਾਲਟਰਾਂ ਨੂੰ ਚੇਤਾਵਨੀ ਦਿੰਦੀਆਂ ਕਿਹਾ ਗਿਆ ਹੈ ਕਿ ਜਿਹੜੇ ਉਨਾਂ ਦੇ ਲੰਬੇ ਸਮੇਂ ਤੋਂ ਬਿਲ ਬਕਾਏ ਹਨ ਉਹ ਸਮੇਂ ਸਿਰ ਇਸ ਦਾ ਭੁਗਤਾਨ ਕਰ ਦੇਣ। ਜੇ ਉਹ ਅਜਿਹਾ ਨਹੀਂ ਕਰਦੇ ਤਾਂ ਉਨਾਂ ਖਪਤਕਾਰਾਂ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ।