ਚੰਡੀਗੜ੍ਹ/ਜਲੰਧਰ 8 ਮਾਰਚ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਚੁਣੇ ਜਾਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਖਾਲੀ ਸੀ।
ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਲਗਾਤਾਰ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਲਈ ਉਪਰਾਲੇ ਕੀਤੇ ਜਾ ਰਹੇ ਸਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਤਿੰਨ ਚਾਰ ਵਾਰ ਚੇਅਰਮੈਨ ਦੀ ਪੋਸਟ ਭਰੇ ਜਾਣ ਲਈ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਅਨੁਸੂਚਿਤ ਜਾਤੀ ਵਰਗ ਜੋ ਕਿ ਪੰਜਾਬ ਵਿੱਚ 35% ਤੋਂ ਜਿਆਦਾ ਆਬਾਦੀ ਰੱਖਦਾ ਹੈ ਅਤੇ ਦੇਸ਼ ਭਰ ਵਿੱਚ ਸਭ ਤੋਂ ਜਿਆਦਾ ਅਨੁਸੂਚਿਤ ਜਾਤੀ ਵਰਗ ਦੀ ਆਬਾਦੀ ਵਾਲਾ ਸੂਬਾ ਪੰਜਾਬ ਹੈ। ਅਨੁਸੂਚਿਤ ਜਾਤੀ ਵਰਗ ਦੇ ਚੇਅਰਮੈਨ ਦੀ ਪੋਸਟ ਪਿਛਲੀ ਕਾਂਗਰਸ ਦੀ ਪੰਜਾਬ ਸਰਕਾਰ ਵੇਲੇ ਵੀ ਲਗਾਤਾਰ ਖਾਲੀ ਚੱਲ ਰਹੀ ਸੀ।
ਲੇਕਿਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਅਤੇ ਸੰਗਠਨ ਮੰਤਰੀ ਡਾ. ਸੰਦੀਪ ਪਾਠਕ ਜੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਭਰਨ ਲਈ ਜਿਸ ਸੁਹਿਰਦਤਾ ਨਾਲ ਕੰਮ ਕੀਤਾ ਹੈ ਉਸ ਲਈ ਬਹੁਤ ਧੰਨਵਾਦ ਕਰਦਾ ਹਾਂ। ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਭਰਨ ਲਈ ਵਿਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ, ਕੰਨਵੇਅਰ ਦੇ ਚੇਅਰਮੈਨ ਅਤੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਜੀ ਅਤੇ ਅਨੁਸੂਚਿਤ ਜਾਤੀ ਵਿੰਗ ਪੰਜਾਬ ਦੇ ਪ੍ਰਧਾਨ ਵਿਧਾਇਕ ਸ਼੍ਰੀ ਕੁਲਵੰਤ ਪੰਡੋਰੀ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਸ਼੍ਰੀ ਗੜ੍ਹੀ ਨੇ ਵਿਧਾਇਕ ਡਾ ਸੁਖਵਿੰਦਰ ਸੁੱਖੀ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਲਗਾਤਾਰ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਵਿਸ਼ੇਸ਼ ਅਪੀਲ ਜਾਰੀ ਰੱਖੀ ਕਿ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਪੰਜਾਬ ਵਿੱਚ ਮਜਬੂਤ ਕੀਤਾ ਜਾਵੇ। ਸ ਗੜ੍ਹੀ ਨੇ ਪੰਜਾਬ ਸਰਕਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨੇਕ ਨੀਤੀ ਤੇ ਚਲਦੇ ਹੋਏ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਅਧਿਕਾਰਾਂ ਦੀ ਰਾਖੀ ਲਈ ਅਤੇ ਗਰੀਬਾਂ ਤੇ ਹੋ ਰਹੇ ਜ਼ੁਲਮ ਅੱਤਿਆਚਾਰ ਖਿਲਾਫ ਅਨੁਸੂਚਿਤ ਜਾਤੀ ਕਮਿਸ਼ਨ ਮੋਹਰੀ ਭੂਮਿਕਾ ਅਦਾ ਕਰੇਗਾ। ਇਸ ਮੌਕੇ ਸ਼੍ਰੀ ਗੁਰਲਾਲ ਸੈਲਾ ਅਤੇ ਡਾਕਟਰ ਜਸਪ੍ਰੀਤ ਬੀਜਾ ਜੀ ਹਾਜ਼ਰ ਸਨ।