Saturday, April 19, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

March 11, 2025

ਚੰਡੀਗੜ੍ਹ, 11 ਮਾਰਚ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਜੋ ਸੂਬੇ ਦੇ ਦੌਰੇ ‘ਤੇ ਹਨ, ਦਾ ਨਿੱਘਾ ਸਵਾਗਤ ਕੀਤਾ ਗਿਆ।

ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਫੇਰੀ ਸੂਬੇ ਦੇ ਇਤਿਹਾਸ ਵਿੱਚ ਸੁਨਹਿਰੀ ਦਿਨ ਹੈ ਅਤੇ ਇਸ ਮੌਕੇ ਹਰ ਪੰਜਾਬੀ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਪਣੀ ਫੇਰੀ ਦੌਰਾਨ ਭਾਰਤ ਦੇ ਰਾਸ਼ਟਰਪਤੀ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਗਵਾਹ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਅੱਜ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਬੁੱਧਵਾਰ ਨੂੰ ਉਹ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚ ਰਾਸ਼ਟਰਪਤੀ ਦੀ ਫੇਰੀ, ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰੇਰਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਉਨ੍ਹਾਂ ਨੇ ਜ਼ਿੰਦਗੀ ਵਿੱਚ ਨਿੱਜੀ ਅਤੇ ਪੇਸ਼ੇਵਰ ਪੱਧਰ 'ਤੇ ਸਖ਼ਤ ਸੰਘਰਸ਼ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਆਪਣੀ ਸਖ਼ਤ ਮਿਹਨਤ, ਦ੍ਰਿਸ਼ਟੀਕੋਣ ਅਤੇ ਵਚਨਬੱਧਤਾ ਨਾਲ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹੀਆਂ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੀ ਇਹ ਪ੍ਰਾਪਤੀ ਉਨ੍ਹਾਂ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਇਬਰਾਹਿਮ ਲਿੰਕਨ ਵਰਗੇ ਆਲਮੀ ਆਗੂਆਂ ਦੀ ਕਤਾਰ ਵਿੱਚ ਖੜ੍ਹਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਯਾਦਗਾਰੀ ਪਲ ਹੈ ਅਤੇ ਪੂਰਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਇਸ ਦੌਰੇ ਦੌਰਾਨ ਨਿੱਘਾ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਬਾਰਕ ਧਰਤੀ 'ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮਾਣ ਮਹਿਸੂਸ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਅਤੇ ਅਗਾਂਹ-ਵਧੂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਹਨਤੀ ਅਤੇ ਬਹਾਦਰ ਪੰਜਾਬੀ ਆਪਣੀ ਹਿੰਮਤ, ਅਥਾਹ ਹੌਸਲੇ ਅਤੇ ਸਖ਼ਤ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ 'ਤੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਸ਼ੀਲ ਨਾਗੂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ 

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲੈਬ ਟੈਸਟਾਂ ਵਿੱਚ ਕੀਤਾ ਵਾਧਾ : ਡਾ. ਦਵਿੰਦਰਜੀਤ ਕੌਰ 

ਵਪਾਰ ਲਈ ਸਰਹੱਦਾਂ ਖੁੱਲ੍ਹਣ ਉਪਰੰਤ ਪੰਜਾਬ ਦੇ ਸਮੁੱਚੇ ਵਰਗਾਂ ਦੀ ਆਰਥਿਕਤਾ ਮਜਬੂਤ ਹੋ ਜਾਵੇਗੀ : ਮਾਨ

ਵਪਾਰ ਲਈ ਸਰਹੱਦਾਂ ਖੁੱਲ੍ਹਣ ਉਪਰੰਤ ਪੰਜਾਬ ਦੇ ਸਮੁੱਚੇ ਵਰਗਾਂ ਦੀ ਆਰਥਿਕਤਾ ਮਜਬੂਤ ਹੋ ਜਾਵੇਗੀ : ਮਾਨ

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ ਸਤ’ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਇਕ ਰੋਜ਼ਾ ਸੈਮੀਨਾਰ  

ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ ਸਤ’ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਇਕ ਰੋਜ਼ਾ ਸੈਮੀਨਾਰ  

ਬਸੀ ਪਠਾਣਾ ਪੁਲਿਸ ਨੇ ਨਸ਼ਾ ਤਸਕਰ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

ਬਸੀ ਪਠਾਣਾ ਪੁਲਿਸ ਨੇ ਨਸ਼ਾ ਤਸਕਰ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

ਪੰਜਾਬ ਵਿੱਚ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹਰਪ੍ਰੀਤ ਸਿੰਘ ਨੂੰ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ

ਪੰਜਾਬ ਵਿੱਚ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹਰਪ੍ਰੀਤ ਸਿੰਘ ਨੂੰ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ -ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ -ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਬਲਾਕ ਮਹਿਲ ਕਲਾਂ ਦੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਬਲਾਕ ਮਹਿਲ ਕਲਾਂ ਦੇ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ