Wednesday, March 12, 2025  

ਪੰਜਾਬ

ਸਿਵਲ ਸਰਜਨ ਨੇ" ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

March 12, 2025
ਸ੍ਰੀ ਫ਼ਤਹਿਗੜ੍ਹ ਸਾਹਿਬ/12 ਮਾਰਚ 
(ਰਵਿੰਦਰ ਸਿੰਘ ਢੀਂਡਸਾ) 
 
ਨਸ਼ਾ ਇਕ ਮਾਨਸਿਕ ਰੋਗ ਹੈ , ਇਸ ਤੋਂ ਬਚਿਆ ਜਾ ਸਕਦਾ ਹੈ, ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਰਕਾਰ ਵੱਲੋਂ ਇਸ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ । ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ " ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਇਸ ਜਾਗਰੂਕਤਾ ਰੈਲੀ ਵਿੱਚ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ ਅਤੇ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ । ਇਸ ਮੌਕੇ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜਿਲਾ ਹਸਪਤਾਲ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਚ ਸਰਕਾਰ ਵੱਲੋਂ ਨਸ਼ਾ ਛਡਾਉਣ ਲਈ ਮੁਫਤ ਸੇਵਾਵਾਂ ਉਪਲਬਧ ਹਨ ਤੇ ਜਿਲੇ ਵਿੱਚ 18 ਓਟ ਕਲੀਨਿਕ ਖੋਲੇ ਗਏ ਹਨ ਜਿਨਾਂ ਵਿੱਚੋਂ ਨਸ਼ਾ ਪੀੜਤ ਵਿਅਕਤੀ ਆਪਣੇ ਘਰ ਦੇ ਨੇੜੇ ਹੀ ਇਹ ਸੇਵਾਵਾਂ ਦਾ ਫਾਇਦਾ ਉਠਾ ਸਕਦੇ ਹਨ ,ਲੋੜਵੰਦ ਵਿਅਕਤੀਆਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਅਤੇ ਨਸ਼ਾ ਛੱਡ ਕੇ ਇੱਕ ਚੰਗਾ ਸਿਹਤਮੰਦ ਜੀਵਨ ਜਿਉਣਾ ਚਾਹੀਦਾ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸੀਨੀਅਰ ਮੈਡੀਕਲ ਡਾ. ਕੰਵਲਦੀਪ ਸਿੰਘ, ਜਿਲਾ ਸਕੂਲ ਹੈਲਥ ਮੈਡੀਕਲ ਅਫਸਰ ਡਾ. ਨਵਨੀਤ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਬੀਸੀਸੀ ਅਮਰਜੀਤ ਸਿੰਘ , ਮਾਨਵ ਸ਼ਾਹ , ਧਰਮ ਸਿੰਘ, ਮਨਬੀਰ ਸਿੰਘ ਆਦਿ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਦੀ ਲੋਕਾਂ ਨੂੰ ਅਪੀਲ-ਆਓ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰੀਏ

ਅਮਨ ਅਰੋੜਾ ਦੀ ਲੋਕਾਂ ਨੂੰ ਅਪੀਲ-ਆਓ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰੀਏ

ਵਿਸ਼ਵ ਜਾਗਰਤੀ ਮਿਸ਼ਨ ਨੇ ਮਰਨ ਉਪਰੰਤ ਹਰਬੰਸ ਸਿੰਘ ਚੀਮਾ ਦੀਆਂ ਅੱਖਾਂ ਦਾਨ ਕਰਵਾਈਆਂ

ਵਿਸ਼ਵ ਜਾਗਰਤੀ ਮਿਸ਼ਨ ਨੇ ਮਰਨ ਉਪਰੰਤ ਹਰਬੰਸ ਸਿੰਘ ਚੀਮਾ ਦੀਆਂ ਅੱਖਾਂ ਦਾਨ ਕਰਵਾਈਆਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

ਅੰਮ੍ਰਿਤਪਾਲ ਨੂੰ ਲੋਕ ਸਭਾ ਤੋਂ 54 ਦਿਨਾਂ ਦੀ ਛੁੱਟੀ ਮਿਲੀ, ਕੇਂਦਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ

ਅੰਮ੍ਰਿਤਪਾਲ ਨੂੰ ਲੋਕ ਸਭਾ ਤੋਂ 54 ਦਿਨਾਂ ਦੀ ਛੁੱਟੀ ਮਿਲੀ, ਕੇਂਦਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਬੱਚਿਆਂ ਦਾ ਹੋਵੇਗਾ ਮੁਫ਼ਤ ਇਲਾਜ

ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਬੱਚਿਆਂ ਦਾ ਹੋਵੇਗਾ ਮੁਫ਼ਤ ਇਲਾਜ