Wednesday, March 12, 2025  

ਪੰਜਾਬ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

March 12, 2025

ਚੰਡੀਗੜ੍ਹ, 12 ਮਾਰਚ:

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਦੀ ਲੋਕਾਂ ਨੂੰ ਅਪੀਲ-ਆਓ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰੀਏ

ਅਮਨ ਅਰੋੜਾ ਦੀ ਲੋਕਾਂ ਨੂੰ ਅਪੀਲ-ਆਓ ਅਸੀਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਿਲ ਕੇ ਕੰਮ ਕਰੀਏ

ਵਿਸ਼ਵ ਜਾਗਰਤੀ ਮਿਸ਼ਨ ਨੇ ਮਰਨ ਉਪਰੰਤ ਹਰਬੰਸ ਸਿੰਘ ਚੀਮਾ ਦੀਆਂ ਅੱਖਾਂ ਦਾਨ ਕਰਵਾਈਆਂ

ਵਿਸ਼ਵ ਜਾਗਰਤੀ ਮਿਸ਼ਨ ਨੇ ਮਰਨ ਉਪਰੰਤ ਹਰਬੰਸ ਸਿੰਘ ਚੀਮਾ ਦੀਆਂ ਅੱਖਾਂ ਦਾਨ ਕਰਵਾਈਆਂ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਾਲਾਨਾ ਖੇਡ ਸਮਾਰੋਹ ਦਾ ਆਗਾਜ਼ 

ਸਿਵਲ ਸਰਜਨ ਨੇ

ਸਿਵਲ ਸਰਜਨ ਨੇ" ਯੁੱਧ ਨਸ਼ਿਆਂ ਵਿਰੁੱਧ" ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮਹਿਲਾ ਜਾਗਰੁਕਤਾ ਮੁਹਿੰਮ ਸਬੰਧੀ ਪੰਜ ਰੋਜ਼ਾ ਕੈਂਪ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ 29ਵੀਂ ਅਥਲੈਟਿਕ ਮੀਟ ਸਮਾਪਤ 

ਅੰਮ੍ਰਿਤਪਾਲ ਨੂੰ ਲੋਕ ਸਭਾ ਤੋਂ 54 ਦਿਨਾਂ ਦੀ ਛੁੱਟੀ ਮਿਲੀ, ਕੇਂਦਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ

ਅੰਮ੍ਰਿਤਪਾਲ ਨੂੰ ਲੋਕ ਸਭਾ ਤੋਂ 54 ਦਿਨਾਂ ਦੀ ਛੁੱਟੀ ਮਿਲੀ, ਕੇਂਦਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਬੱਚਿਆਂ ਦਾ ਹੋਵੇਗਾ ਮੁਫ਼ਤ ਇਲਾਜ

ਚੰਡੀਗੜ੍ਹ ਬੱਚਿਆਂ ਦੇ ਹਸਪਤਾਲ ਵਿਖੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਬੱਚਿਆਂ ਦਾ ਹੋਵੇਗਾ ਮੁਫ਼ਤ ਇਲਾਜ