Sunday, March 16, 2025  

ਕੌਮੀ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

March 15, 2025

ਚੰਡੀਗੜ੍ਹ, 15 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ।

ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ ਨੂੰ ਫ਼ਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਹੋਰਨਾਂ ਪਾਰਟੀਆਂ ਦੇ ਸਿਆਸੀ ਏਜੰਡਿਆਂ ਵਿੱਚ ਕੇਂਦਰੀ ਧੁਰਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਇਨ੍ਹਾਂ ਮੁੱਖ ਖੇਤਰਾਂ ਬਾਰੇ ਕਦੇ ਚਿੰਤਾ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਹੁਣ ਤੱਕ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਨੂੰ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ ਸਿੰਗਾਪੁਰ ਅਤੇ 72 ਪ੍ਰਾਇਮਰੀ ਕਾਡਰ ਅਧਿਆਪਕਾਂ ਨੂੰ ਫ਼ਿਨਲੈਂਡ ਦੇ ਤੁਰਕੂ ਵਿਖੇ ਭੇਜਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 152 ਹੈੱਡਮਾਸਟਰ/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਆਈ.ਆਈ.ਐਮ ਅਹਿਮਦਾਬਾਦ ਵੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਇਹ ਅਧਿਆਪਕ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਸਿੱਖਿਆ ਅਭਿਆਸਾਂ ਨਾਲ ਲੈਸ ਹੋ ਕੇ ਆਉਂਦੇ ਹਨ ਅਤੇ ਵਾਪਸੀ 'ਤੇ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਬਣਦਾ ਹੈ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਮਿਲ ਰਹੀ ਸਿੱਖਿਆ ਦੇ ਪੈਟਰਨ ਤੋਂ ਜਾਣੂ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਅਹਿਮ ਮਾਰਗ-ਦਰਸ਼ਕ ਪਹਿਲ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰ ਰਹੀ ਹੈ, ਜਿਸ ਨਾਲ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਮੌਜੂਦਾ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਉਪਰਾਲਾ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਜ਼ਰੂਰੀ ਤੇ ਲੋੜੀਂਦੀ ਗੁਣਾਤਮਕ ਤਬਦੀਲੀ ਵੇਖਣ ਨੂੰ ਮਿਲੀ ਹੈ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਸਿਰਫ਼ ਯੋਗਤਾ ਦੇ ਆਧਾਰ 'ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਂਦੀ ਹੈ ਤਾਂ ਜੋ ਸਿਰਫ਼ ਯੋਗ ਅਧਿਆਪਕਾਂ ਨੂੰ ਹੀ ਵਿਦੇਸ਼ ਜਾਣ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਅਧਿਆਪਕਾਂ ਨੂੰ ਹੀ ਵਿਦੇਸ਼ਾਂ ਵਿੱਚ ਇਸ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਂਦਾ ਹੈ, ਜਿਨ੍ਹਾਂ ਦੀ ਸਿਫ਼ਾਰਿਸ਼ ਉਨ੍ਹਾਂ ਵੱਲੋਂ ਪੜ੍ਹਾਏ ਜਾਣ ਵਾਲੇ ਘੱਟੋ-ਘੱਟ 10 ਵਿਦਿਆਰਥੀਆਂ ਵੱਲੋਂ ਕੀਤੀ ਗਈ ਹੋਵੇ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਆਗੂ ਤੇ ਅਧਿਕਾਰੀ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਪ ਸਾਂਸਦ Raghav Chadha ਨੂੰ 'ਯੰਗ ਗਲੋਬਲ ਲੀਡਰ' ਚੁਣਿਆ ਗਿਆ

ਆਪ ਸਾਂਸਦ Raghav Chadha ਨੂੰ 'ਯੰਗ ਗਲੋਬਲ ਲੀਡਰ' ਚੁਣਿਆ ਗਿਆ

RBI ਨੇ ਗਲੋਬਲ ਡਿਜੀਟਲ ਟ੍ਰਾਂਸਫਾਰਮੇਸ਼ਨ ਅਵਾਰਡ 2025 ਜਿੱਤਿਆ

RBI ਨੇ ਗਲੋਬਲ ਡਿਜੀਟਲ ਟ੍ਰਾਂਸਫਾਰਮੇਸ਼ਨ ਅਵਾਰਡ 2025 ਜਿੱਤਿਆ

ਭੋਜਨ ਦੀ ਬਰਬਾਦੀ: ਭਾਰਤ ਪ੍ਰਤੀ ਵਿਅਕਤੀ 79 ਪ੍ਰਤੀ ਕਿਲੋਗ੍ਰਾਮ ਦੀ ਵਿਸ਼ਵ ਸਾਲਾਨਾ ਔਸਤ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ

ਭੋਜਨ ਦੀ ਬਰਬਾਦੀ: ਭਾਰਤ ਪ੍ਰਤੀ ਵਿਅਕਤੀ 79 ਪ੍ਰਤੀ ਕਿਲੋਗ੍ਰਾਮ ਦੀ ਵਿਸ਼ਵ ਸਾਲਾਨਾ ਔਸਤ ਨਾਲੋਂ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

Digital arrest: ਕੇਂਦਰ ਨੇ 3,962 ਤੋਂ ਵੱਧ Skype ਆਈਡੀ, 83,668 WhatsApp ਖਾਤਿਆਂ ਨੂੰ ਬਲਾਕ ਕੀਤਾ

Digital arrest: ਕੇਂਦਰ ਨੇ 3,962 ਤੋਂ ਵੱਧ Skype ਆਈਡੀ, 83,668 WhatsApp ਖਾਤਿਆਂ ਨੂੰ ਬਲਾਕ ਕੀਤਾ

ਸੈਂਸੈਕਸ ਅਤੇ ਨਿਫਟੀ ਬਹੁਤ ਹੀ ਅਸਥਿਰ ਕਾਰੋਬਾਰ ਵਿੱਚ ਫਲੈਟ ਬੰਦ ਹੋਏ

ਸੈਂਸੈਕਸ ਅਤੇ ਨਿਫਟੀ ਬਹੁਤ ਹੀ ਅਸਥਿਰ ਕਾਰੋਬਾਰ ਵਿੱਚ ਫਲੈਟ ਬੰਦ ਹੋਏ

JSW ਸਟੀਲ, ਟਾਟਾ ਸਟੀਲ ਨੇ ਨਿਫਟੀ ਮੈਟਲ ਨੂੰ ਖਿੱਚ ਲਿਆ ਕਿਉਂਕਿ ਅਮਰੀਕਾ ਨੇ ਸਟੀਲ ਅਤੇ ਐਲੂਮੀਨੀਅਮ 'ਤੇ ਟੈਰਿਫ ਲਾਗੂ ਕੀਤੇ ਹਨ।

JSW ਸਟੀਲ, ਟਾਟਾ ਸਟੀਲ ਨੇ ਨਿਫਟੀ ਮੈਟਲ ਨੂੰ ਖਿੱਚ ਲਿਆ ਕਿਉਂਕਿ ਅਮਰੀਕਾ ਨੇ ਸਟੀਲ ਅਤੇ ਐਲੂਮੀਨੀਅਮ 'ਤੇ ਟੈਰਿਫ ਲਾਗੂ ਕੀਤੇ ਹਨ।

ਸੇਬੀ ਨੇ ਰਾਈਟਸ ਇਸ਼ੂਆਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ 7 ਅਪ੍ਰੈਲ ਤੋਂ ਘਟਾ ਕੇ 23 ਦਿਨ ਕਰ ਦਿੱਤੀ ਹੈ।

ਸੇਬੀ ਨੇ ਰਾਈਟਸ ਇਸ਼ੂਆਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ 7 ਅਪ੍ਰੈਲ ਤੋਂ ਘਟਾ ਕੇ 23 ਦਿਨ ਕਰ ਦਿੱਤੀ ਹੈ।

ਭਾਰਤੀ ਸਟਾਕ ਮਾਰਕੀਟ ਸਪਾਟ ਖੁੱਲ੍ਹਿਆ, ਭਾਰਤੀ ਏਅਰਟੈੱਲ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਾ

ਭਾਰਤੀ ਸਟਾਕ ਮਾਰਕੀਟ ਸਪਾਟ ਖੁੱਲ੍ਹਿਆ, ਭਾਰਤੀ ਏਅਰਟੈੱਲ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਾ

ਭਾਰਤ ਦੇ ਬ੍ਰਾਡਬੈਂਡ ਗਾਹਕ ਦਸੰਬਰ 2024 ਵਿੱਚ ਵਧ ਕੇ 944.96 ਮਿਲੀਅਨ ਹੋ ਗਏ: ਸਰਕਾਰੀ ਅੰਕੜੇ

ਭਾਰਤ ਦੇ ਬ੍ਰਾਡਬੈਂਡ ਗਾਹਕ ਦਸੰਬਰ 2024 ਵਿੱਚ ਵਧ ਕੇ 944.96 ਮਿਲੀਅਨ ਹੋ ਗਏ: ਸਰਕਾਰੀ ਅੰਕੜੇ