ਚੰਡੀਗੜ੍ਹ, 15 ਮਾਰਚ -
ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੁੰ ਧਿਆਨ ਵਿਚ ਰੱਖ ਕੇ ਕਈ ਭਲਾਈਕਾਰੀ ਯੋਜਨਾਵਾਂ ਚਲਾਈਆਂ ਹਨ। ਹਰਿਆਣਾਂ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਕਿਸਾਨਾਂ ਦੀ ਸੱਭ ਤੋਂ ਵੱਧ ਫਸਲਾਂ ਐਮਅਐਸਪੀ 'ਤੇ ਖਰੀਦੀਆਂ ਜਾ ਰਹੀਆਂ ਹਨ, ਇਸ ਦੇ ਨਾਲ-ਨਾਲ ਬੀਜ, ਖਾਦ, ਖੇਤੀਬਾੜੀ ਯੰਤਰਾਂ 'ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਾਂਟ ਰਕਮ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਦੀ ਮਹਤੱਵਪੂਰਣ ਜਿਮੇਵਾਰੀ ਮਿਲਣ 'ਤੇ ਉਨ੍ਹਾਂ ਦੀ ਸੋਚ ਹਮੇਸ਼ਾ ਕਿਸਾਨ ਹਿੱਤ ਦੀ ਰਹੀ ਹੈ, ਕਿਉਂਕਿ ਉਹ ਖੁਦ ਵੀ ਕਿਸਾਨ ਪਰਿਵਾਰ ਨਾਲ ਜੁੜੇ ਹੋਏ ਹਨ ਅਤੇ ਕਿਸਾਨਾ ਦੀ ਸਮਸਿਆਵਾਂ ਨੂੰ ਚੰਗੀ ਤਰ੍ਹਾ ਜਾਣਦੇ ਹਨ।
ਖੇਤੀਬਾੜੀ ਮੰਤਰੀ ਨੇ ਦਸਿਆ ਕਿ ਰਾਦੌਰ ਅਨਾਜ ਮੰਡੀ ਦੇ ਆੜਤੀਆਂ ਨੇ ਸਰੋਂ ਦੀ ਸਫਲ ਦੀ ਖਰੀਦ ਜਲਦੀ ਤੋਂ ਜਲਦੀ ਕਰਵਾਉਣ ਦੀ ਮੰਗ ਉਨ੍ਹਾਂ ਦੇ ਸਾਹਮਣੇ ਰੱਖੀ। ਉਨ੍ਹਾਂ ਨੇ ਆੜਤੀਆਂ ਦੀ ਇਸ ਮੰਗ ਨੂੰ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਰੱਖਿਆ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨ ਬਹੁਤ ਹੀ ਮਿਹਨਤ ਨਾਲ ਸਰੋਂ ਦੀ ਫਸਲ ਨੂੰ ਤਿਆਰ ਕਰਦਾ ਹੈ ਅਤੇ ਸਰੋਂ ਦੀ ਫਸਲ ਨੁੰ ਜੇਕਰ ਸਮੇਂ 'ਤੇ ਖਰੀਦ ਨਹੀਂ ਕੀਤਾ ਗਿਆ ਤਾਂ ਕਿਸਾਨਾਂ ਨੂੰ ਕਾਫੀ ਸਮਸਿਆ ਦਾ ਸਾਹਮਣਾ ਕਰਨਾ ਪਵੇਗਾ। ਮੁੱਖ ਮੰਤਰੀ ਨੇ ਆੜਤੀਆਂ ਦੀ ਇਸ ਮੰਗ ਨੁੰ ਜਾਇਜ਼ ਸਮਝਦੇ ਹੋਏ ਤੁਰੰਤ ਸਰੋਂ ਦੀ ਫਸਲ ਨੂੰ 15 ਮਾਰਚ ਤੋਂ ਅਨਾਜ ਮੰਡੀ ਵਿਚ ਖਰੀਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।
ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਕਿਸਾਨਾਂ ਦੀ ਸਮਸਿਆਵਾਂ ਪ੍ਰਤੀ ਗੰਭੀਰ ਹਨ ਅਤੇ ਸਰਕਾਰ ਦਾ ਯਤਨ ਹੈ ਕਿ ਜਨਹਿਤ ਦੀ ਯੋਜਨਾਵਾਂ ਦਾ ਲਾਭ ਕਿਸਾਨ ਦੇ ਨਾਲ-ਨਾਲ ਹਰ ਵਰਗ ਨੂੰ ਮਿਲੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਅਗਵਾਈ ਹੇਠ ਹਰਿਆਣਾ ਸੂਬਾ ਵਿਕਾਸ ਦੇ ਨਾਲ-ਨਾਲ ਹਰ ਖੇਤਰ ਵਿਚ ਦੇਸ਼ ਦੇ ਹੋਰ ਸੂਬਿਆਂ ਤੋਂ ਸੱਭ ਤੋਂ ਅੱਗੇ ਹੈ। ਉਨ੍ਹਾਂ ਨੇ ਦਸਿਆ ਕਿ ਹਰ ਵਰਗ ਦੇ ਹਿੱਤ ਨੂੰ ਧਿਆਨ ਵਿਚ ਰੱਖ ਕੇ ਵਿਕਾਸਾਤਮਕ ਯੋਜਨਾਵਾਂ ਬਣਾਈਆਂ ਹਨ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਸੱਭਕਾ ਸਾਥ-ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ।