Monday, April 21, 2025  

ਪੰਜਾਬ

ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਕੋਲ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ - ਨੀਲ ਗਰਗ

March 15, 2025

ਚੰਡੀਗੜ੍ਹ, 15 ਮਾਰਚ

ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।

 ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਠੀਕ ਹੈ।  ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੋਇਆ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ।

‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਰਕਾਰ ਕਿਸੇ ਨੂੰ ਵੀ ਅਮਨ-ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਨੇ ਪਟਿਆਲਾ ਦੇ ਅਗਵਾ ਹੋਏ ਬੱਚੇ ਨੂੰ ਵੀ ਸਹੀ ਸਲਾਮਤ ਉਸ ਦੇ ਪਰਿਵਾਰ ਨੂੰ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਅਪਰਾਧੀ ਅਤੇ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਚਲੇ ਜਾਣਗੇ ਜਾਂ ਫਿਰ ਆਪਣਾ ਕਾਰੋਬਾਰ ਛੱਡ ਦੇਣਗੇ, ਨਹੀਂ ਤਾਂ ਸਲਾਖਾਂ ਪਿੱਛੇ ਹੋਣਗੇ।

 'ਆਪ' ਆਗੂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਤੁਹਾਡੇ ਆਲੇ-ਦੁਆਲੇ ਗੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਹਨ, ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰੋ। ਮਾਨ ਸਰਕਾਰ ਉਸ ਖਿਲਾਫ ਸਖਤ ਕਾਰਵਾਈ ਕਰੇਗੀ।

ਨੀਲ ਗਰਗ ਨੇ ਵੀ ਪੰਜਾਬ ਪੁਲਿਸ ਦੇ ਇਸ ਮਿਸਾਲੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਜਿਸ ਤਰ੍ਹਾਂ ਹੁਸ਼ਿਆਰੀ ਅਤੇ ਬਹਾਦਰੀ ਨਾਲ ਅਪਰਾਧੀਆਂ ਨੂੰ ਫੜਨ ਲਈ ਕੰਮ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ੰਸਾ ਦੀ ਹੱਕਦਾਰ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚਾਹੇ ਉਹ ਗੈਂਗਸਟਰ ਹੋਣ, ਨਸ਼ਾ ਤਸਕਰ ਜਾਂ ਅਗਵਾਕਾਰ, ਉਨ੍ਹਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ