Monday, April 21, 2025  

ਪੰਜਾਬ

ਬਠਿੰਡਾ ਪੁਲਿਸ ਵੱਲੋਂ ਹੋਟਲ ਮਾਲਕ ਤੋਂ ਲੁੱਟਖੋਹ ਕਰਨ ਵਾਲੇ 6 ਲੁਟੇਰੇ ਗਿਰਫਤਾਰ

March 15, 2025

ਬਠਿੰਡਾ, 15 ਮਾਰਚ, ਬੀ ਐੱਸ ਭੁੱਲਰ

ਹੋਟਲ ਮਾਲਕ ਨੂੰ ਲੁੱਟਣ ਵਾਲੇ ਛੇ ਲੁਟੇਰਿਆਂ ਨੂੰ ਬਠਿੰਡਾ ਪੁਲਿਸ ਨੇ ਗਿਰਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਲੁਟੇਰੇ ਇੱਕ ਕਾਰ ਵਿੱਚ ਭੁੱਚੋ ਮੰਡੀ ਦੇ ਖੇਤਰ ਵਿੱਚ ਘੁੰਮ ਰਹੇ ਸਨ, ਪਤਾ ਲੱਗਣ ਤੇ ਪੁਲਿਸ ਦੀ ਇੱਕ ਟੀਮ ਨੇ ਉਹਨਾਂ ਦਾ ਪਿੱਛਾ ਕੀਤਾ। ਲੁਟੇਰਿਆਂ ਨੇ ਪੁਲਿਸ ਉੱਪਰ ਏ ਕੇ 47 ਰਾਈਫਲ ਨਾਲ ਗੋਲੀਆਂ ਚਲਾ ਕੇ ਭੱਜਣ ਦਾ ਯਤਨ ਕੀਤਾ ਤਾਂ ਪੁਲਿਸ ਦੀ ਜਵਾਬੀ ਗੋਲੀਬਾਰੀ ਨਾਲ ਇੱਕ ਲੁਟੇਰਾ ਜ਼ਖਮੀ ਹੋ ਗਿਆ। ਪੁਲਿਸ ਨੇ ਫੁਰਤੀ ਦਿਖਾਉਂਦਿਆਂ ਇਸ ਸੰਖੇਪ ਜਿਹੇ ਮੁਕਾਬਲੇ ਨਾਲ ਉਸਦੇ ਸਾਥੀ ਪੰਜ ਲੁਟੇਰਿਆਂ ਨੂੰ ਕਾਬੂ ਕਰ ਲਿਆ, ਜਿਹਨਾਂ ਵਿੱਚ ਦੋ ਫੌਜੀ ਸ਼ਾਮਲ ਹਨ ਜੋ ਜੰਮੂ ਕਸ਼ਮੀਰ ਵਿੱਚ ਤਾਇਨਾਤ ਹਨ ਅਤੇ ਹੁਣ ਛੁੱਟੀ ਆਏ ਹੋਏ ਸਨ।
ਪੁਲਿਸ ਨੇ ਲੁਟੇਰਿਆਂ ਤੇ ਮੁਕੱਦਮਾ ਦਰਜ ਕਰਕੇ ਤਫ਼ਤੀਸ ਸੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਇਸ ਘਟਨਾ ਸਮੇਂ ਵਰਤੀ ਗਈ ਏ ਕੇ 47 ਰਾਈਫਲ, ਉਕਤ ਫੌਜੀ ਛੁੱਟੀ ਆਉਣ ਸਮੇਂ ਫੌਜੀ ਛਾਉਣੀ ਚੋਂ ਚੋਰੀ ਕਰਕੇ ਲਿਆਏ ਸਨ। ਇਹਨਾਂ ਫੌਜੀ ਜਵਾਨਾਂ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਕਰਜ਼ਾ ਚੁਕਾਉਣ ਲਈ ਆਦੇਸ਼ ਹਸਪਤਾਲ ਦੇ ਨਜਦੀਕ ਲੁੱਟ ਖੋਹ ਕੀਤੀ ਸੀ। ਪੁਲਿਸ ਨੇ ਗ੍ਰਿਫਤਾਰ ਕੀਤੇ ਕਥਿਤ ਮੁਲਜਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।
ਸ੍ਰੀ ਨਰਿੰਦਰ ਸਿੰਘ ਐੱਸ ਪੀ ਸਿਟੀ ਨੇ ਦੱਸਿਆ ਕਿ 11 ਮਾਰਚ ਨੂੰ ਆਦੇਸ਼ ਹਸਪਤਾਲ ਦੇ ਨਜਦੀਕ ਹੋਟਲ ਗਰੀਨ ਵਿੱਚ ਤਿੰਨ ਨੌਜਵਾਨਾਂ ਨੇ ਦਾਖ਼ਲ ਹੋ ਕੇ ਅੱਠ ਹਜ਼ਾਰ ਰੁਪਏ ਲੁੱਟੇ ਸਨ, ਇਹ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਇਸ ਸਬੰਧੀ ਹੋਟਲ ਮਾਲਕ ਲਵ ਗਰਗ ਦੀ ਸਿਕਾਇਤ ਤੇ ਥਾਨਾ ਕੈਂਟ ਬਠਿੰਡਾ ਵਿੱਚ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾਾ ਰਹੀ ਸੀ। ਜਾਂਚ ਦੌਰਾਨ ਇਹ ਸਪਸਟ ਹੋ ਗਿਆ ਸੀ ਕਿ ਲੁੱਟ ਮਾਰ ਕਰਨ ਵਾਲੇ ਛੇ ਦੋਸ਼ੀ ਸਨ, ਜਿਹਨਾਂ ਚੋਂ ਤਿੰਨ ਬਾਹਰ ਬੈਠੇ ਰਹੇ ਸਨ। ਇਹਨਾਂ ਲੁਟੇਰਿਆਂ ਦੀ ਭੁੱਚੋ ਖੇਤਰ ਵਿੱਚ ਹੋਣ ਦੀ ਇਤਲਾਹ ਮਿਲਣ ਤੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਸੀ ਅਤੇ ਇੱਕ ਸੰਖੇਪ ਮੁਕਾਬਲੇ ਪਿੱਛੋਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਕਾਬਲੇ ਦੌਰਾਨ ਇੱਕ ਮੁਲਜਮ ਸਤਵੰਤ ਸਿੰਘ ਵਾਸੀ ਕੋਟਸ਼ਮੀਰ ਲੱਤ ਵਿੱਚ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਮੁਲਜਮਾਂ ਪਾਸੋਂ ਏ ਕੇ 47 ਰਾਈਫਲ ਅਤੇ ਕਾਰ ਬਰਾਮਦ ਕਰ ਲਈ ਹੈ। ਐੱਸ ਪੀ ਨੇ ਦੱਸਿਆ ਕਿ ਇਸ ਲੁੱਟਮਾਰ ਦੇ ਮਾਸਟਰਮਾਈਂਡ ਸਤਵੰਤ ਸਿੰਘ ਉਰਫ ਮਰਾਜ ਕਾ ਵਾਸੀ ਕੋਟਸ਼ਮੀਰ ਜਿਲ੍ਹਾ ਬਠਿੰਡਾ, ਹਰਗੁਣ ਸਿੰਘ ਉਰਫ ਹੈਰੀ ਵਾਸੀ ਸਰਦੂਲਗੜ੍ਹ ਜਿਲਾ ਮਾਨਸਾ, ਅਰਸਦੀਪ ਸਿੰਘ ਉਰਫ ਹਰਸ਼ ਵਾਸੀ ਤਲਵੰਡੀ ਸਾਬੋ ਜਿਲ੍ਹਾ ਬਠਿੰਡਾ, ਅਰਸ਼ਦੀਪ ਸਿੰਘ ਵਾਸੀ ਕੋਟਸ਼ਮੀਰ ਜਿਲ੍ਹਾ ਬਠਿੰਡਾ, ਗੁਰਦੀਪ ਸਿੰਘ ਉਰਫ ਦੀਪ ਵਾਸੀ ਸਾਹੋਕੇ ਜਿਲਾ ਮੋਗਾ, ਸੁਨੀਲ ਕੁਮਾਰ ਉਰਫ ਬਿੱਟੂ ਵਾਸੀ ਮੱਲ ਕੇ ਜਿਲ੍ਹਾ ਮੋਗਾ ਨੂੰ ਗਿਰਫਤਾਰ ਕਰ ਲਿਆ ਹੈ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਪੁਲਿਸ ਦੁਆਰਾ ਨਸ਼ਿਆਂ ਵਿਰੁੱਧ ਸਹਿਯੋਗ ਲਈ ਸ਼ਹਿਰ ਵਾਸੀਆਂ ਨੂੰ ਕੀਤੀ ਅਪੀਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਨਸ਼ਾ ਵੇਚਣ ਤੇ ਖ਼ਰੀਦਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਗੁਰਵਿੰਦਰ ਸਿੰਘ ਬੱਲ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਪੁਲਿਸ ਨੇ ਨਸ਼ਾ ਤਕਸਰ ਦੀ 11 ਲੱਖ 45 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ-ਲਗਾਇਆ ਨੋਟਿਸ

ਅੱਗ ਲੱਗਣ ਨਾਲ ਕਿਸਾਨਾਂ ਦਾ  ਹੋਇਆ ਨੁਕਸਾਨ

ਅੱਗ ਲੱਗਣ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ 1 ਕਰੋੜ ਰੁਪਏ ਦੀ ਫਿਰੌਤੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ ਵਿੱਚ ਹਰੇਕ ਨਾਗਰਿਕ ਦੇਵੇ ਉਸਾਰੂ ਸਹਿਯੋਗ-ਡਿਪਟੀ ਕਮਿਸ਼ਨਰ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਆਯੁਰਵੇਦ ਦੀ ਵਿਸ਼ਵ ਪੱਧਰੀ ਸ਼ਾਨ: ਡਾ. ਹਿਤੇੰਦਰ ਸੂਰੀ ਨੂੰ ਵੈਦ੍ਯਰਤਨਮ ਔਸ਼ਧਸ਼ਾਲਾ ਵੱਲੋਂ ਕੀਤਾ ਗਿਆ ਸਨਮਾਨਿਤ

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ-ਸਿਹਤ ਮੰਤਰੀ 

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਸੀ.ਐੱਮ. ਦੀ ਯੋਗਸ਼ਾਲਾ ਨਾਲ ਜਿਲ੍ਹੇ ਦੇ ਕਈ ਨਾਗਰਿਕਾਂ ਨੇ ਵੱਖ ਵੱਖ ਬਿਮਾਰੀਆਂ ਤੋਂ ਪਾਈ ਨਿਜਾਤ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ