ਸ੍ਰੀ ਫ਼ਤਹਿਗੜ੍ਹ ਸਾਹਿਬ/18 ਮਾਰਚ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਮੁੜ ਸਿਹਤਮੰਦ ਜੀਵਨ ਬਤੀਤ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਲਪ੍ਰੀਤ ਸਿੰਘ ਭੱਟੀ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੇੜੇ ਸਿਟੀ ਸੈਂਟਰ ਤੋਂ ਕੱਢੀ ਗਈ ਜਾਗਰੂਕਤਾ ਰੈਲੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਪ੍ਰਤੀ ਸੁਚੇਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਪ੍ਰਤੀ ਸੁਚੇਤ ਕਰਕੇ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਕਾਰੋਬਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਉਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਮੁੜ ਤੋਂ ਨਿਰੋਗ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੱਢੀ ਜਾ ਰਹੀ ਇਹ ਰੈਲੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਵਿੱਚ ਸਭਨਾ ਨੂੰ ਸ਼ਾਮਲ ਹੋਣਾ ਚਾਹੀਦਾ ਹੈ।ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਐਸ.ਪੀ. (ਡੀ) ਰਕੇਸ਼ ਯਾਦਵ, ਸੁਭਾਸ ਸੂਦ, ਬਲਜਿੰਦਰ ਸਿੰਘ ਪਰਵਾਨਾ ਰਾਜਪੁਰਾ ਵਾਲੇ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਐਸਐਚਓ ਥਾਣਾ ਸਰਹਿੰਦ ਇੰਸਪੈਕਟਰ ਸੰਦੀਪ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਵੀ ਜਸਪ੍ਰੀਤ, ਨਿਸ਼ਾਨ ਸੰਧੂ, ਜੱਸੀ ਤਲਵਾੜਾ, ਪੈਰੀ ਰੰਘੇੜਾ, ਬਲਦੀਪ ਬੱਬੂ, ਮਨਪ੍ਰੀਤ ਖਰੋੜ, ਲੱਕੀ ਅੰਬੇਮਾਜਰਾ, ਦੀਪੀ ਅਲੋੜ, ਰਫਤਾਰ ਰਾਏ, ਸਰਬੰਸ ਪ੍ਰਤੀਕ, ਮਨਿੰਦਰ ਟਿਵਾਣਾ ਅੱਤ ਜੱਟ ਸੋਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।