ਚੰਡੀਗੜ੍ਹ, 19 ਮਾਰਚ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਉਤਰਾਖੰਡ ਦਾ ਇੱਕ ਗੰਨਾ ਮਿੱਲ ਵਿਚ ਹਰਿਆਣਾ ਦੇ ਕਿਸਾਨਾਂ ਦੀ ਬਕਾਇਆ ਰਕਮ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਹ ਬਕਾਇਆ ਰਕਮ ਕਰੀਬ 34 ਕਰੋੜ ਰੁਪਏ ਹੈ।
ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਦੇ ਜਾਣਕਾਰੀ ਵਿੱਚ ਆਇਆ ਹੈ ਕਿ ਉਤਰਾਖੰਡ ਦੀ ਇਕਬਾਲਪੁਰ ਖੰਡ ਮਿੱਲ ਵਿਚ ਹਰਿਆਣਾ ਦੇ ਗੰਨਾ ਕਿਸਾਨਾਂ ਦਾ ਸਾਲ 2017-18 ਦਾ ਲਗਭਗ 34 ਕਰੋੜ ਰੁਪਏ ਬਕਾਇਆ ਹੈ।
ਭੁਗਤਾਨ ਵਿਚ ਦੇਰੀ ਕਾਰਨ ਉਨ੍ਹਾਂ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ ਜੋ ਆਪਣੀ ਆਜੀਵਿਕਾ ਲਈ ਇੰਨ੍ਹਾਂ ਨਿਧੀਆਂ 'ਤੇ ਨਿਰਭਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਤਰਾਖੰਡ ਸਰਕਾਰ ਭੁਗਤਾਨ ਵਿਚ ਦੇਰੀ ਦੇ ਕਾਰਨਾਂ ਦੀ ਜਾਂਚ ਵੀ ਕਰਵਾਉਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਯਕੀਨੀ ਕਰਨ ਲਈ ਜਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਇਸ ਮਾਮਲੇ ਦੀ ਤੁਰੰਤ ਅਤੇ ਸਕਾਰਾਤਮਕ ਪ੍ਰਤੀਕ੍ਰਿਆ ਦੀ ਆਸ ਕਰਦੇ ਹੋਏ ਕਿਸਾਨ ਹਿੱਤ ਵਿਚ ਇਸ ਮੁੱਦੇ ਦੇ ਜਲਦੀ ਹੱਲ ਦੀ ਅਪੀਲ ਕੀਤੀ ਹੈ।