Saturday, April 19, 2025  

ਹਰਿਆਣਾ

ਝੋਨੇ ਦੇ ਸਥਾਨ 'ਤੇ ਹੋਰ ਵੈਕਲਪਿਕ ਫਸਲਾਂ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਹੁਣ ਮਿਲੇਗੀ 8000 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਕਮ - ਮੁੱਖ ਮੰਤਰੀ

March 19, 2025

ਚੰਡੀਗੜ੍ਹ, 19 ਮਾਰਚ -

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਹਿੱਤ ਵਿਚ ਜਿਨ੍ਹੇ ਫੈਸਲ ਪਿਛਲੇ 10 ਸਾਲਾਂ ਵਿਚ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਏ ਗਏ ਹਨ ਉਨ੍ਹੇ ਪਹਿਲਾਂ ਦੀ ਸਰਕਾਰਾਂ ਵਿੱਚ ਕਦੀ ਨਹੀਂ ਲਏ ਗਏ। ਉਨ੍ਹਾਂ ਨੇ ਕਿਹਾ ਕਿ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਤਹਿਤ ਝੋਨੇ ਦੇ ਸਥਾਨ 'ਤੇ ਹੋਰ ਵੈਕਲਪਿਕ ਫਸਲਾਂ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਹੁਣ 8000 ਪ੍ਰਤੀ ਏਕੜ ਪ੍ਰੋਤਸਾਹਨ ਰਕਮ ਦਿੱਤੀ ਜਾਵੇਗੀ, ਜੋ ਪਹਿਲਾਂ 7000 ਰੁਪਏ ਪ੍ਰਤੀ ਏਕੜ ਸੀ। ਇੰਨ੍ਹਾਂ ਹੀ ਨਹੀਂ, ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਜੀਰੋ ਫੀਸਦੀ ਵਿਆਜ ਦਰ 'ਤੇ ਫਸਲੀ ਕਰਜਾ ਉਪਲਬਧ ਕਰਵਾਇਆ ਜਾਂਦਾ ਹੈ।

ਮੁੱਖ ਮੰਤਰੀ ਅੱਜ ਵਿਧਾਨਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਇਨੇਲੋ ਦੇ ਵਿਧਾਇਕ ਅਦਿਤਅ ਦੇਵੀਲਾਲ ਵੱਲੋਂ ਸੂਬੇ ਦੇ ਕਿਸਾਨਾਂ 'ਤੇ ਫਸਲੀ ਕਰਜੇ ਦੇ ਬਾਰੇ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਵਿਚ ਬੋਲ ਰਹੇ ਸਨ।

ਉਨ੍ਹਾਂ ਨੇ ਸਦਨ ਨੂੰ ਜਾਣੂੰ ਕਰਵਾਇਆ ਕਿ ਹਰਕੋ ਬੈਂਕ ਤੇ ਹੋਰ ਸਹਿਕਾਰੀ ਬੈਂਕਾਾਂ ਰਾਹੀਂ ਕਿਸਾਨਾਂ ਨੂੰ ਫਸਲੀ ਕਰਜਾ 7 ਫੀਸਦੀ ਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ, ਪਰ ਇਹ ਵਿਆਜ ਦੀ ਰਕਮ 4 ਫੀਸਦੀ ਹਰਿਆਣਾ ਸਰਕਾਰ ਵੱਲੋਂ ਅਤੇ 3 ਫੀਸਦੀ ਕੇਂਦਰ ਸਰਕਾਰ ਵੱਲੋਂ ਭੁਗਤਾਨ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸਾਨ ਹਿੱਤ ਵਿਚ ਲਗਾਤਾਰ ਲਏ ਜਾ ਰਹੇ ਫੈਸਲਿਆਂ ਦੇ ਫਲਸਰੂਪੋ ਪਿਛਲੇ 10 ਸਾਲਾਂ ਵਿਚ ਕਿਸਾਨ ਦੀ ਪੈਦਾਵਾਰ ਵਿਚ ਵੀ ਵਿਲੱਖਣ ਵਾਧਾ ਹੋਇਆ ਹੈ।

ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ ਰਾਹੀਂ ਸਬਸਿਡੀ ਦੇ ਕੇ ਟਪਕਨ ਤੇ ਫਵਾਰਾ ਸਿੰਚਾਈ ਪ੍ਰਣਾਲੀ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, 10 ਸਾਲਾਂ ਵਿਚ ਪਹਿਲੀ ਵਾਰ ਸਿੰਚਾਈ ਲਈ ਆਖੀਰੀ ਟੇਲ ਤੱਕ ਪਾਣੀ ਪਹੁੰਚਣ ਦਾ ਕੰਮ ਮੌਜੂਦਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ

ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ

ਹਰਿਆਣਾ ਵਿੱਚ 31.52 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ

ਹਰਿਆਣਾ ਵਿੱਚ 31.52 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ

ਗੁਰੂਗ੍ਰਾਮ: MCG ਮੁੱਖ ਸੜਕਾਂ ਨੂੰ ਕਬਜ਼ੇ ਮੁਕਤ ਬਣਾਏਗਾ, ਅਧਿਕਾਰੀ ਦਾ ਦਾਅਵਾ

ਗੁਰੂਗ੍ਰਾਮ: MCG ਮੁੱਖ ਸੜਕਾਂ ਨੂੰ ਕਬਜ਼ੇ ਮੁਕਤ ਬਣਾਏਗਾ, ਅਧਿਕਾਰੀ ਦਾ ਦਾਅਵਾ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਗਲਤ ਸਾਈਡ ਡਰਾਈਵਿੰਗ ਲਈ 5.19 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਗਲਤ ਸਾਈਡ ਡਰਾਈਵਿੰਗ ਲਈ 5.19 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ

गुरुग्राम ट्रैफिक पुलिस ने गलत साइड ड्राइविंग के लिए 5.19 करोड़ रुपये का जुर्माना लगाया

गुरुग्राम ट्रैफिक पुलिस ने गलत साइड ड्राइविंग के लिए 5.19 करोड़ रुपये का जुर्माना लगाया

ਗੁਰੂਗ੍ਰਾਮ ਵਿੱਚ ਨਾਬਾਲਗ ਭਰਜਾਈ ਦੀ ਹੱਤਿਆ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ

ਗੁਰੂਗ੍ਰਾਮ ਵਿੱਚ ਨਾਬਾਲਗ ਭਰਜਾਈ ਦੀ ਹੱਤਿਆ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ

ਗੁਰੂਗ੍ਰਾਮ ਵਿੱਚ ਪੁਰਾਣੀ ਦੁਸ਼ਮਣੀ ਕਾਰਨ ਢਾਬਾ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਗੁਰੂਗ੍ਰਾਮ ਵਿੱਚ ਪੁਰਾਣੀ ਦੁਸ਼ਮਣੀ ਕਾਰਨ ਢਾਬਾ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਗੁਰੂਗ੍ਰਾਮ ਜ਼ਮੀਨ ਸੌਦੇ ਮਾਮਲੇ ਵਿੱਚ ਨਵੇਂ ਸੰਮਨ ਜਾਰੀ ਹੋਣ ਤੋਂ ਬਾਅਦ ਰਾਬਰਟ ਵਾਡਰਾ ਈਡੀ ਦਫ਼ਤਰ ਵਿੱਚ

ਗੁਰੂਗ੍ਰਾਮ ਜ਼ਮੀਨ ਸੌਦੇ ਮਾਮਲੇ ਵਿੱਚ ਨਵੇਂ ਸੰਮਨ ਜਾਰੀ ਹੋਣ ਤੋਂ ਬਾਅਦ ਰਾਬਰਟ ਵਾਡਰਾ ਈਡੀ ਦਫ਼ਤਰ ਵਿੱਚ

ਹਰਿਆਣਾ ਆਮ ਆਦਮੀ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ: ਮੁੱਖ ਮੰਤਰੀ ਸੈਣੀ

ਹਰਿਆਣਾ ਆਮ ਆਦਮੀ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ: ਮੁੱਖ ਮੰਤਰੀ ਸੈਣੀ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ 1 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਤੇਜ਼ ਰਫ਼ਤਾਰ ਵਾਹਨਾਂ ਵਿਰੁੱਧ 1 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ