ਸ੍ਰੀ ਫ਼ਤਹਿਗੜ੍ਹ ਸਾਹਿਬ/20 ਮਾਰਚ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਦੀ ਯੋਗ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਖੇ "ਵਿਸ਼ਵ ਓਰਲ ਹੈਲਥ ਦਿਵਸ" ਤੇ ਮੌਕੇ ਤੇ ਨੁੱਕੜ ਨਾਟਕ ਅਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਪੂਨਮ ਕਲਾ ਮੰਚ ਦੇ ਡਾਇਰੈਕਟਰ ਗੁਰਿੰਦਰ ਸੇਖੋਂ ਤੇ ਉਨਾਂ ਦੀ ਟੀਮ ਵੱਲੋਂ ਇਕੱਤਰ ਹੋਏ ਲੋਕਾਂ ਨੂੰ ਨੁਕੜ ਨਾਟਕ ਰਾਹੀਂ ਮੂੰਹ ਦੀ ਸਾਫ ਸਫਾਈ ਰੱਖਣ, ਦੰਦਾਂ ਅਤੇ ਮੂੰਹ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਤੇ ਤੰਦਰੁਸਤੀ ਲਈ ਸਾਨੂੰ ਦਿਨ ਵਿੱਚ ਦੋ ਵਾਰੀ ਭਾਵ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬਰਸ਼ ਜਰੂਰ ਕਰਨਾ ਚਾਹੀਦਾ ਹੈ ਅਤੇ ਹਰ ਛੇ ਮਹੀਨੇ ਬਾਅਦ ਦੰਦਾਂ ਦੇ ਡਾਕਟਰ ਤੋਂ ਆਪਣਾ ਮੂੰਹ ਅਤੇ ਦੰਦਾਂ ਦਾ ਚੈੱਕ ਅਪ ਕਰਵਾਉਣਾ ਚਾਹੀਦਾ । ਉਹਨਾਂ ਦੱਸਿਆ ਕਿ ਜਿਲੇ ਅੰਦਰ ਅੱਪਰ ਸਰਕਾਰੀ ਸਿਹਤ ਕੇਂਦਰਾਂ ਵਿੱਚ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਸਰਕਾਰ ਵੱਲੋਂ ਮੁਫਤ ਸੇਵਾਵਾਂ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ ,ਲੋੜ ਪੈਣ ਤੇ ਸਾਨੂੰ ਇਹਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ਨੇ ਦੱਸਿਆ ਕਿ ਸਕੂਲਾਂ ਵਿੱਚ ਵੀ ਸਿਹਤ ਵਿਭਾਗ ਦੀਆਂ ਆਰਬੀਐਸਕੇ ਟੀਮਾਂ ਵੱਲੋਂ ਬੱਚਿਆਂ ਦੇ ਦੰਦਾਂ ਦਾ ਚੈੱਕ ਅਪ, ਦੰਦਾਂ ਦੀ ਸਾਂਭ ਸੰਭਾਲ ਸਬੰਧੀ ਅਤੇ ਓਰਲ ਹੈਲਥ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਦੰਦਾਂ ਦੇ ਮਾਹਰ ਡਾ. ਸਤਿਨਾਮ ਸਿੰਘ ਬੰਗਾ ਅਤੇ ਡਾ. ਤਰੁਨਦੀਪ ਕੌਰ ਨੇ ਬਰਸ਼ ਕਰਨ ਦੇ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਮਸੂੜਿਆਂ ਦੀ ਵੀ ਮਸਾਜ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹਮੇਸ਼ਾ ਨਰਮ ਬਰਸ਼ ਦੀ ਵਰਤੋਂ ਕਰੋ,ਦੰਦਾਂ ਦੇ ਨਾਲ ਨਾਲ ਜੀਭ ਦੀ ਵੀ ਸਫਾਈ ਕਰੋ,ਸੰਤੁਲਿਤ ਭੋਜਨ ਦੀ ਵਰਤੋਂ ਕਰੋ, ਚਿਪ ਚਿਪੇ ਅਤੇ ਮਿੱਠੇ ਭੋਜਨ ਤੋਂ ਗੁਰੇਜ਼ ਕਰੋ । ਇਸ ਮੌਕੇ ਡੀਪੀਐਮ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਬੀਸੀਸੀ ਅਮਰਜੀਤ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਆਸ਼ਾ ਵਰਕਰ, ਨਰਸਿੰਗ ਵਿਦਿਆਰਥੀ ਅਤੇ ਆਮ ਲੋਕ ਵੀ ਹਾਜ਼ਰ ਸਨ।