ਚੰਡੀਗੜ੍ਹ, 20 ਮਾਰਚ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸੱਭਕਾ ਸਾਥ-ਸੱਭਕਾ ਵਿਕਾਸ-ਸੱਭਕਾ ਵਿਸ਼ਵਾਸ-ਸੱਭਕਾ ਪ੍ਰਯਾਸ ਦੇ ਮੂਲਮੰਤਰ 'ਤੇ ਚੱਲਦੇ ਹੋਏ ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ ਹਰਿਆਣਾ ਵਿਚ 25 ਵਿਧਾਨਸਭਾ ਖੇਤਰਾਂ ਦੇ ਵਿਕਾਸ ਕੰਮਾਂ ਲਈ ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਨਿਧੀ ਜਾਰੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਵਿਚ ਬੋਲ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ ਬਾਕੀ ਬਚੇ ਹੋਏ ਵਿਧਾਇਕ ਵੀ ਆਪਣੇ-ਆਪਣੇ ਵਿਧਾਨਸਭਾ ਖੇਤਰ ਦੇ ਵਿਕਾਸ ਕੰਮਾਂ ਦੀ ਸੂਚੀ ਭਿਜਵਾਉਣ ਤਾਂ ਜੋ ਉਨ੍ਹਾਂ ਨੂੰ ਵੀ ਇਹ ਰਕਮ ਜਲਦੀ ਤੋਂ ਜਲਦੀ ਜਾਰੀ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਬਜਟ 2025-26 ਵਿਚ ਵੀ ਸਾਰੇ ਵਿਧਾਇਕਾਂ ਨੂੰ ਉਨ੍ਹਾਂ ਦੇ ਵਿਧਾਨਸਭਾ ਖੇਤਰਾਂ ਵਿਚ ਵਿਕਾਸ ਕੰਮ ਕਰਵਾਉਣ ਲਈ 5-5 ਕਰੋੜ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਰਕਮ 3 ਕਿਸ਼ਸ਼ਾਂ ਵਿਚ ਦਿੱਤੀ ਜਾਵੇਗੀ।