Monday, March 31, 2025  

ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਾਈਟ ਐਂਡ ਸਾਊਂਡ ਸ਼ੋਅ, ਨਾਟਕ 'ਸਰਹਿੰਦ ਦੀ ਦੀਵਾਰ' ਦਾ ਹੋਵੇਗਾ ਮੰਚਨ: ਡਿਪਟੀ ਕਮਿਸ਼ਨਰ

March 27, 2025

ਬਰਨਾਲਾ, 27 ਮਾਰਚ (ਧਰਮਪਾਲ ਸਿੰਘ, ਬਲਜੀਤ ਕੌਰ)

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਵੱਡੇ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ 'ਸਰਹਿੰਦ ਦੀ ਦੀਵਾਰ' ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨੁੱਕੜ ਨਾਟਕ 'ਨਵੀਂ ਜ਼ਿੰਦਗੀ' ਵੀ ਖੇਡਿਆ ਜਾਵੇਗਾ ਅਤੇ ਹੋਰ ਗਤੀਵਿਧੀਆਂ ਵੀ ਹੋਣਗੀਆਂ।ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਲਾਈਟ ਐਂਡ ਸਾਊਂਡ ਸ਼ੋਅ ਸਬੰਧੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ 30 ਮਾਰਚ ਦਿਨ ਐਤਵਾਰ ਸ਼ਾਮ 6:30 ਵਜੇ ਟ੍ਰਾਈਡੈਂਟ (ਸੰਘੇੜਾ ਕੰਪਲੈਕਸ), ਰਾਏਕੋਟ ਰੋਡ, ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਿਰਕਤ ਕਰਨਗੇ।ਉਨ੍ਹਾਂ ਕਿਹਾ ਕਿ ਇਸ ਮੌਕੇ ਨਾਟਕ 'ਸਰਹਿੰਦ ਦੀ ਦੀਵਾਰ' ਲਈ ਉੱਘੇ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਟੀਮ ਸਮੇਤ ਪੁੱਜ ਰਹੇ ਹਨ।ਉਨ੍ਹਾਂ ਕਿਹਾ ਕਿ ਇਤਿਹਾਸਿਕ ਨਾਟਕ 'ਸਰਹਿੰਦ ਦੀ ਦੀਵਾਰ' ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯਾਦ ਕਰਾਉਂਦਾ ਹੈ ਜਿਨ੍ਹਾਂ ਨੇ ਛੋਟੀ ਉਮਰ ਹੋਣ ਦੇ ਬਾਵਜੂਦ ਵੀ ਈਨ ਨਹੀਂ ਮੰਨੀ ਸਗੋਂ ਹੱਕ, ਸੱਚ ਤੇ ਧਰਮ ਲਈ ਡਟੇ ਰਹੇ। ਇਹ ਨਾਟਕ ਪਿਛਲੇ 59 ਸਾਲਾਂ ਤੋਂ ਪੂਰੇ ਭਾਰਤ ਅਤੇ ਵੱਖ ਵੱਖ ਦੇਸ਼ਾਂ ਵਿੱਚ ਸਫਲਤਾ ਪੂਰਬਕ ਖੇਡਿਆ ਜਾ ਚੁੱਕਾ ਹੈ। ਇਸ ਮੌਕੇ ਨਾਟਕ ਦੇ ਨਿਰਦੇਸ਼ਕ ਮਨਪਾਲ ਟਿਵਾਣਾ ਨੇ ਦੱਸਿਆ ਕਿ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਮਹਾਨ ਕਲਾਕਾਰ ਜਿਨ੍ਹਾਂ ਵਿੱਚ ਮਰਹੂਮ ਓਮਪੁਰੀ ਤੋਂ ਇਲਾਵਾ ਰਾਜ ਬੱਬਰ, ਗਿਰਜਾ ਸ਼ੰਕਰ, ਨੀਨਾ ਟਿਵਾਣਾ, ਨਿਰਮਲ ਰਿਸ਼ੀ, ਸਰਦਾਰ ਸੋਹੀ ਸਮੇਂ ਸਮੇਂ ਸਿਰ ਇਸ ਨਾਟਕ ਦਾ ਹਿੱਸਾ ਰਹੇ ਹਨ। ਪਦਮ ਸ਼੍ਰੀ ਨਿਰਮਲ ਰਿਸ਼ੀ ਹੁਣ ਵੀ ਇਸ ਨਾਟਕ ਦਾ ਹਿੱਸਾ ਹੈ, ਜੋ ਕਿ ਬਰਨਾਲਾ ਵਿੱਚ ਇਸ ਨਾਟਕ ਨੂੰ ਪੇਸ਼ ਕਰਨਗੇ।ਇਹ ਨਾਟਕ ਪੰਜਾਬੀ ਰੰਗਮੰਚ ਦੇ ਬਾਬਾ ਬੋਹੜ ਮਰਹੂਮ ਹਰਪਾਲ ਟਿਵਾਣਾ ਵਲੋਂ ਲਿਖਿਆ ਗਿਆ ਹੈ ਅਤੇ ਸੰਗੀਤ ਪਦਮ ਵਿਭੂਸ਼ਣ ਜਗਜੀਤ ਸਿੰਘ ਜੀ ਵਲੋਂ ਦਿੱਤਾ ਗਿਆ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੁੱਕੜ ਨਾਟਕ 'ਨਵੀਂ ਜ਼ਿੰਦਗੀ' ਖੇਡਿਆ ਜਾਵੇਗਾ ਅਤੇ ਹੋਰ ਗਤੀਵਿਧੀਆਂ ਵੀ ਕਰਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਉੱਘੇ ਹਸਰਸ ਕਲਾਕਾਰ ਗੁਰਦੀਪ ਮਨਾਲੀਆ ਵੀ ਸਮਾਗਮ ਦਾ ਹਿੱਸਾ ਬਣਨਗੇ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਐਂਟਰੀ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਵਾਸੀ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਸ਼ੋਅ ਲਈ ਪੁੱਜਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਤਪਾ ਰਿਸ਼ਭ ਬਾਂਸਲ, ਐੱਸ ਡੀ ਐਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ, 15 ਕਿਲੋ ਹੈਰੋਇਨ ਜ਼ਬਤ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ, 15 ਕਿਲੋ ਹੈਰੋਇਨ ਜ਼ਬਤ ਕੀਤੀ

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ: ਮੀਤ ਹੇਅਰ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਡਾ. ਦੀਪਿਕਾ ਸੂਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਇਰਨ ਲੇਡੀ ਐਵਾਰਡ ਨਾਲ ਕੀਤਾ ਗਿਆ ਸਨਮਾਨਤ 

ਡਾ. ਦੀਪਿਕਾ ਸੂਰੀ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਆਇਰਨ ਲੇਡੀ ਐਵਾਰਡ ਨਾਲ ਕੀਤਾ ਗਿਆ ਸਨਮਾਨਤ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਿਖਾਇਆ ਗਿਆ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦਿਖਾਇਆ ਗਿਆ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਨਸ਼ਾਖੋਰੀ ਅਤੇ ਏਡਜ਼ ਜਾਗਰੂਕਤਾ ’ਤੇ ਮਾਹਿਰ ਲੈਕਚਰ

ਗੁਰਪ੍ਰੀਤ ਸਿੰਘ ਯੂਕੇ, ਯੂਰਪ ਦੇ ਯੂਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹੋਣਗੇ : ਟਿਵਾਣਾ

ਗੁਰਪ੍ਰੀਤ ਸਿੰਘ ਯੂਕੇ, ਯੂਰਪ ਦੇ ਯੂਥ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹੋਣਗੇ : ਟਿਵਾਣਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਗਿੱਦੜਬਾਹਾ ਵਿਖੇ ਸਰਚ ਅਭਿਆਨ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵੱਲੋਂ ਗਿੱਦੜਬਾਹਾ ਵਿਖੇ ਸਰਚ ਅਭਿਆਨ

ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐਫਆਈਆਰ ਅਤੇ 4280 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ - ਭੁੱਲਰ

ਹੁਣ ਤੱਕ ਨਸ਼ਿਆਂ ਨਾਲ ਸਬੰਧਤ 2483 ਐਫਆਈਆਰ ਅਤੇ 4280 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ - ਭੁੱਲਰ

ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ

ਬਿਜਲੀ ਖੇਤਰ ਨੂੰ ਸਰਪਲੱਸ ਬਣਾਉਣ ਤੋਂ ਬਾਅਦ ਹੁਣ 'ਆਪ' ਸਰਕਾਰ ਨੇ ਬਿਜਲੀ ਦੀਆਂ ਦਰਾਂ ਵੀ ਘਟਾਈਆਂ