Monday, April 28, 2025  

ਪੰਜਾਬ

ਸਾਂਝੀਵਾਲਤਾ ਅਤੇ ਚੜ੍ਹਦੀਕਲਾ ਸਿੱਖੀ ਦੀ ਪਛਾਣ ਹੈ: ਏਅਰ ਚੀਫ ਮਾਰਸ਼ਲ ਧਨੋਆ

March 29, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਾਰਚ:
(ਰਵਿੰਦਰ ਸਿੰਘ ਢੀਂਡਸਾ)
 
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਹੋਲੇ ਮਹੱਲੇ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਸੰਵਾਦ ਸਮਾਗਮ ਦੇ ਵਿਦਾਇਗੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਾਬਕਾ ਏਅਰ ਚੀਫ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ ਆਖਿਆ ਕਿ ਵਿਸ਼ਵ ਅੰਦਰ ਸਿੱਖ ਪੰਥ ਦੀ ਪਛਾਣ ਸਾਂਝੀਵਾਲਤਾ ਅਤੇ ਚੜ੍ਹਦੀਕਲਾ ਦੇ ਪ੍ਰਤੀਕ ਵਜੋਂ ਕੀਤੀ ਜਾਂਦੀ ਹੈ। ਉਹਨਾਂ ਆਖਿਆ ਕਿ ਹੋਲੇ ਮਹੱਲੇ ਤੋਂ ਅਸੀਂ ਚੁਣੌਤੀ ਭਰੇ ਸਮਿਆਂ ਅੰਦਰ ਚੜ੍ਹਦੀਕਲਾ ਨਾਲ ਜਿਉਣਾ ਅਤੇ ਬਿਨਾਂ ਕਿਸੇ ਵਿਤਕਰੇ ਹਰੇਕ ਮਨੁੱਖ ਦੀ ਸਹਾਇਤਾ ਕਰਨਾ ਸਿੱਖਦੇ ਹਾਂ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਿੰਪੋਜ਼ੀਅਮ ਦੀ ਸਫਲ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕੀਤੀ। ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਅਜਿਹੇ ਸਮਾਗਮ ਰਾਹੀਂ ਨੌਜਵਾਨਾਂ ਨੂੰ ਅਕਾਦਮਕ ਯੋਗਤਾ ਦੇ ਨਾਲ ਨਾਲ ਸਾਹਿਤਕ ਸਮਾਜਿਕ ਰਾਜਨੀਤਿਕ ਅਤੇ ਨੈਤਿਕ ਪੱਖੋਂ ਸਮਰੱਥ ਬਣਾਉਣ ਵਿੱਚ ਸਹਾਇਤਾ ਮਿਲਦੀ ਹੈ। ਵਿਧਾਇਕ ਸੈਸ਼ਨ ਦੇ ਮੁੱਖ ਮਹਿਮਾਨ ਪ੍ਰੋਫੈਸਰ ਧਰਮਜੀਤ ਸਿੰਘ ਪਰਮਾਰ ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਜੀ ਯੂਨੀਵਰਸਟੀ ਨੇ ਵਰਲਡ ਯੂਨੀਵਰਸਿਟੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸੇਧ ਦੇਣ ਲਈ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਅਜਿਹੇ ਨਾਮਵਰ ਅੰਤਰਰਾਸ਼ਟਰੀ ਵਿਦਵਾਨਾਂ ਨੂੰ ਇੱਕ ਪਲੇਟਫਾਰਮ ਉੱਪਰ ਇਕੱਤਰ ਕਰਨਾ ਸ਼ਲਾਘਾਯੋਗ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਦੂਜੇ ਦਿਨ ਪੁਸਤਕ ਪੜਚੋਲ ਸੈਸ਼ਨ ਦੌਰਾਨ ਪ੍ਰੋਫੈਸਰ ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੋਫੈਸਰ ਪਰਮਵੀਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪੁਸਤਕ "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹਿਮ ਮਤੇ ਅਤੇ ਫੈਸਲੇ" ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਹਨਾਂ ਦੱਸਿਆ ਕਿ ਕਵੀ ਦਰਬਾਰ ਵਿੱਚ ਜਸਵੰਤ ਜਫਰ, ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ, ਪ੍ਰੋਫੈਸਰ ਸੁਖਵਿੰਦਰ ਅੰਮ੍ਰਿਤ, ਨਾਮਵਰ ਸ਼ਾਇਰ ਵਿਜੇ ਵਿਵੇਕ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ ਹਰਦੇਵ ਸਿੰਘ ਨੇ ਆਪਣੀਆਂ ਕਾਵ ਰਚਨਾਵਾਂ ਸਾਂਝੀਆਂ ਕੀਤੀਆਂ। ਸਮਕਾਲੀ ਸਰੋਕਾਰਾਂ ਤੇ ਵਿਚਾਰ ਚਰਚਾ ਸੈਸ਼ਨ ਦੌਰਾਨ ਪ੍ਰੋਫੈਸਰ ਤੀਰਥ ਸਿੰਘ ਵਿਰਦੀ ਯੂਕੇ ਵੱਲੋਂ ਆਰਟੀਫਿਸ਼ੀਅਲ ਇੰਟੈਲੀਜਸ ਦੇ ਮਹੱਤਵ ਅਤੇ ਚੁਣੌਤੀਆਂ, ਐਸਪੀ ਸਿੰਘ ਸੀਨੀਅਰ ਪੱਤਰਕਾਰ ਪੀਟੀਸੀ ਨਿਊਜ਼ ਵੱਲੋਂ ਸਿੱਖੀ ਤੇ ਪੱਤਰਕਾਰੀ, ਪ੍ਰੋਫੈਸਰ ਹਰਵਿੰਦਰ ਸਿੰਘ ਭੱਟੀ ਸਮਾਜ ਸ਼ਾਸਤਰ ਵਿਭਾਗ ਵੱਲੋਂ ਸਮਾਜ ਵਿੱਚ ਵਧ ਰਹੇ ਪੀੜੀ ਪਾੜੇ ਦੇ ਸੰਕਟ ਅਤੇ ਖੇਤੀਬਾੜੀ ਵਿਭਾਗ ਦੇ ਪ੍ਰੋਫੈਸਰ ਰਮੇਸ਼ ਅਰੋੜਾ ਵੱਲੋਂ ਕਿਸਾਨੀ ਸੰਕਟ ਸਬੰਧੀ ਭਖਵੀਂ ਚਰਚਾ ਕੀਤੀ ਗਈ। ਸਮਾਗਮ ਦੇ ਅਖੀਰ ਵਿੱਚ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਦੇ ਕਨਵੀਨਰ ਡਾ ਹਰਦੇਵ ਸਿੰਘ ਵੱਲੋਂ ਪ੍ਰੋਗਰਾਮ ਦੀ ਰਿਪੋਰਟ ਪੇਸ਼ ਕੀਤੀ ਗਈ। ਵੱਖ ਵੱਖ ਸੈਸ਼ਨਾਂ ਦੌਰਾਨ ਸਵਾਗਤੀ ਸ਼ਬਦ ਡਾ ਅੰਕਦੀਪ ਕੌਰ ਅਟਵਾਲ ਕੁਆਡੀਨੇਟਰ ਆਈ ਕਿ ਏਸੀ ਸੈਲ ਤੇ ਡਾ. ਚਰਨ ਕਮਲ ਸੇਖੋ ਮੁਖੀ ਜੁਆਲੋਜੀ ਵਿਭਾਗ ਅਤੇ ਧੰਨਵਾਦੀ ਸ਼ਬਦ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਤੇ ਸਮਾਜ ਸ਼ਾਸਤਰ ਵਿਭਾਗ ਦੇ ਮੁਖੀ ਡਾ. ਨਵ ਸ਼ਗਨਦੀਪ ਕੌਰ ਵੱਲੋਂ ਆਖੇ ਗਏ। ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ ਅਤੇ ਡਾਕਟਰ ਬਿੰਦਰ ਸਿੰਘ ਪੰਜਾਬੀ ਵਿਭਾਗ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਵਿਦਿਆਰਥੀਆਂ ਨੇ ਫੀਡਬੈਕ ਦਿੰਦਿਆਂ ਦੱਸਿਆ ਕਿ ਇਹ ਦੋ ਰੋਜ਼ਾ ਸਮਾਗਮ ਬੇਹਦ ਲਾਹੇਵੰਦਾ ਸਾਬਤ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਵੱਖ ਵੱਖ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪਾਕਿਸਤਾਨ ਨਾਲ ਤਣਾਅ ਵਧਣ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ

ਪਾਕਿਸਤਾਨ ਨਾਲ ਤਣਾਅ ਵਧਣ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ, ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ, ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਸ਼ਰਾਬ ਦੀਆਂ ਚਾਰ ਪੇਟੀਆਂ ਸਮੇਤ ਗ੍ਰਿਫਤਾਰ ਗੜਦੀ ਵਾਲਾ

ਸ਼ਰਾਬ ਦੀਆਂ ਚਾਰ ਪੇਟੀਆਂ ਸਮੇਤ ਗ੍ਰਿਫਤਾਰ ਗੜਦੀ ਵਾਲਾ

26 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਗੜਦੀਵਾਲਾ

26 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਗੜਦੀਵਾਲਾ

ਸੰਗਰੂਰ ਨਗਰ ਕੌਂਸਲ 'ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ

ਸੰਗਰੂਰ ਨਗਰ ਕੌਂਸਲ 'ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਕਾਬੂ

'ਆਪ' ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ: ਝਾੜੂ ਲੈ ਕੇ ਸੜਕਾਂ 'ਤੇ ਉੱਤਰੇ ਮੰਤਰੀ ਅਤੇ ਵਿਧਾਇਕ

'ਆਪ' ਦੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ: ਝਾੜੂ ਲੈ ਕੇ ਸੜਕਾਂ 'ਤੇ ਉੱਤਰੇ ਮੰਤਰੀ ਅਤੇ ਵਿਧਾਇਕ