ਸ੍ਰੀ ਫ਼ਤਹਿਗੜ੍ਹ ਸਾਹਿਬ/ 29 ਮਾਰਚ :
(ਰਵਿੰਦਰ ਸਿੰਘ ਢੀਂਡਸਾ)
ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਲਟੌਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਲਟੌਰ ਵਿਖੇ ਨਾਟਕ ਮੇਲਾ ਕਰਵਾਇਆ ਗਿਆ। ਇਸ ਮੌਕੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਦੇ ਖਿਲਾਫ ਇੱਕ ਜੁੱਟ ਹੋਣ ਦਾ ਸੁਨੇਹਾ ਦਿੱਤਾ ਗਿਆ ਉੱਥੇ ਹੀ ਵੱਖ-ਵੱਖ ਕਲਾਸਾਂ ਦੇ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਜਦ ਕਿ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀਪ ਸ਼ਿਖਾ,ਐਸਐਮਓ ਡਾ. ਸੁਰਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਨਸ਼ਿਆਂ ਦੇ ਖਿਲਾਫ ਨਾਟਕ ਦੀ ਪੇਸ਼ਕਾਰੀ ਕੀਤੀ ਗਈ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸਰਹਿੰਦ ਵੱਲੋਂ ਵੱਖ ਵੱਖ ਪ੍ਰਯੋਗ ਕਰਕੇ ਲੋਕਾਂ ਨੂੰ ਵਹਿਮਾਂ ਭਰਮਾਂ ਤੋਂ ਕੱਢਣ ਦੇ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ।ਉਨਾਂ ਸਕੂਲੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਏਡੀਸੀ ਸੁਰਿੰਦਰ ਸਿੰਘ ਧਾਲੀਵਾਲ, ਬੀਡੀਪੀਓ ਦੀਪ ਸ਼ਿਖਾ, ਡੀਐਸਪੀ ਸੁਖਨਾਜ ਸਿੰਘ, ਐਸਐਚਓ ਮੂਲੇਪੁਰ ਰਾਜਵੰਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸੀਸ ਕੁਮਾਰ ਅੱਤਰੀ, ਨਾਹਰ ਸਿੰਘ ਆਦਮਪੁਰ, ਅਮਰੀਕ ਸਿੰਘ ਬਾਲਪੁਰ,ਬਲਵੀਰ ਸਿੰਘ ਸੋਢੀ, ਸਰਪੰਚ ਰੋਹਿਤ ਸਿੰਗਲਾ, ਸੁਖਦੇਵ ਸਿੰਘ ਗਿਆਨੀ, ਪੰਚ ਬਹਾਦਰ ਅਲੀ, ਰਫੀਕਦੀਨ ਅਤੇ ਸੁਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।