ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਾਰਚ:
(ਰਵਿੰਦਰ ਸਿੰਘ ਢੀਂਡਸਾ)
ਜ਼ਿਲ੍ਹਾ ਫਤਿਹਗੜ੍ਹ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਅਤੇ ਬਸੀ ਪਠਾਣਾ ਸਬ ਡਿਵੀਜ਼ਨ ਦੇ ਪਿੰਡ ਦੁਫੇੜਾ ਸਮੇਤ 14 ਥਾਵਾਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਓਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਤਲਾਸ਼ੀ ਅਭਿਆਨ ਦੌਰਾਨ ਪੁਲਿਸ ਨੇ 13 ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ,45 ਹਜਾਰ 500 ਰੁਪਏ ਦੀ ਡਰੱਗ ਮਨੀ, 2978 ਨਸ਼ੀਲੀਆਂ ਗੋਲੀਆਂ, 4 ਗ੍ਰਾਮ ਹੈਰੋਇਨ, 48 ਨਸ਼ੇ ਦੇ ਟੀਕੇ ਅਤੇ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ।ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲੇ ਵਿੱਚ 14 ਥਾਵਾਂ ਤੇ ਕਾਸੋ ਅਭਿਆਨ ਚਲਾਇਆ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ।ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸ ਪੀ (ਡੀ) ਰਕੇਸ਼ ਯਾਦਵ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।