ਸ੍ਰੀ ਫ਼ਤਹਿਗੜ੍ਹ ਸਾਹਿਬ/ 31 ਮਾਰਚ:
(ਰਵਿੰਦਰ ਸਿੰਘ ਢੀਂਡਸਾ)
ਮੁਸਲਮਾਨ ਭਾਈਚਾਰੇ ਦੇ ਧਾਰਮਿਕ ਸਥਾਨ, ਰੋਜ਼ਾ ਸ਼ਰੀਫ਼ ਫ਼ਤਹਿਗੜ੍ਹ ਸਾਹਿਬ ਵਿਖੇ ਈਦ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰੋਜਾ ਸ਼ਰੀਫ ਦੇ ਖ਼ਲੀਫ਼ਾ ਸੱਯਦ ਮੁਹੰਮਦ ਸਾਦਿਕ ਰਜਾ ਮਜੱਜਦੀ ਨੇ ਈਦ ਦੇ ਤਿਉਹਾਰ ਦੀ ਮੁਬਾਰਕਬਾਦ ਪੇਸ਼ ਕਰਦਿਆਂ ਸਭ ਨੂੰ ਵਧਾਈ ਦਿੱਤੀ।ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਉਚੇਚੇ ਤੌਰ ਤੇ ਰੋਜਾ ਸ਼ਰੀਫ ਵਿਖੇ ਪਹੁੰਚ ਕੇ ਸਮੁੱਚੇ ਭਾਈਚਾਰੇ ਨੂੰ ਈਦ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਈਦ ਦਾ ਤਿਉਹਾਰ ਪੂਰੇ ਵਿਸ਼ਵ ਦੇ ਵਿੱਚ ਮਨਾਇਆ ਜਾਂਦਾ ਹੈ ਤੇ ਸਾਡੇ ਹਲਕੇ ਵਿੱਚ ਵੀ ਅੱਜ ਵੱਖ ਵੱਖ ਥਾਵਾਂ ਤੇ ਇਹ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਇੱਕ ਹੈ, ਸਾਨੂੰ ਬਿਨਾਂ ਕਿਸੇ ਪੱਖਪਾਤ ਤੋਂ ਦੂਸਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਕ ਦੂਜੇ ਦੇ ਤਿੱਥ ਤਿਉਹਾਰਾਂ ਵਿੱਚ ਖੁਸ਼ ਹੋ ਕੇ ਸ਼ਾਮਲ ਹੋਣਾ ਚਾਹੀਦਾ ਹੈ। ਇਸ ਨਾਲ ਸਾਡੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਜੱਸੀ,ਚਮਨ ਕੁਰੈਸ਼ੀ, ਅਸ਼ੀਸ਼ ਅੱਤਰੀ, ਬਲਬੀਰ ਸਿੰਘ ਸੋਢੀ ਅਤੇ ਗੁਰਮੀਤ ਸਿੰਘ ਬਾਜਵਾ ਵੀ ਹਾਜਰ ਸਨ।