Thursday, April 03, 2025  

ਪੰਜਾਬ

ਕੱਲ੍ਹ ਲੁਧਿਆਣਾ ਤੋਂ ਨਸ਼ਿਆਂ ਵਿਰੁੱਧ ਇਕ ਹੋਰ ਮੁਹਿੰਮ ਸ਼ੁਰੂ ਹੋ ਰਹੀ ਹੈ, ਐਨਸੀਸੀ ਅਤੇ ਐਨ.ਐਸ.ਐਸ ਦੇ ਹਜ਼ਾਰਾਂ ਬੱਚੇ ਲੈਣਗੇ ਨਸ਼ਾ ਨਾ ਕਰਨ ਦੀ ਸਹੁੰ

April 01, 2025

ਲੁਧਿਆਣਾ/ਚੰਡੀਗੜ੍ਹ, 1 ਅਪ੍ਰੈਲ 

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।

ਮਨੀਸ਼ ਸਿਸੋਦੀਆ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੰਗਲਵਾਰ ਨੂੰ ਲੁਧਿਆਣਾ 'ਚ ਇਸ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ 360⁰ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਆਗੂਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਹੁਣ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦਾ ਸੰਗਠਨ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ, ਤਾਂ ਜੋ ਪੰਜਾਬ ਵਿੱਚੋਂ ਨਸ਼ੇ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਦੁਜਿਆਂ ਪਾਰਟੀਆਂ ਦੇ ਸੰਗਠਨ ਦੀ ਮੀਟਿੰਗਾਂ ਵਿੱਚ ਸੱਤਾ ਹਾਸਿਲ ਕਰਨ ਬਾਰੇ ਚਰਚਾ ਕੀਤੀ ਜਾਂਦੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਂਦੀ ਹੈ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਿਆਸੀ ਸੁਰੱਖਿਆ ਦੇਣ ਕਾਰਨ ਹੀ ਪੰਜਾਬ 'ਚ ਨਸ਼ਾ ਫੈਲਿਆ। ਇਸ ਦੇ ਨਾਲ ਹੀ 'ਆਪ' ਸਰਕਾਰ ਨਸ਼ਿਆਂ ਨਾਲ ਜੁੜੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਰਹੀ ਹੈ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਰਾਹੀਂ ਨਸ਼ਿਆਂ ਦਾ ਖਾਤਮਾ ਕਰ ਰਹੀ ਹੈ। ਪਿਛਲੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ 2500 ਦੇ ਕਰੀਬ ਕੇਸ ਦਰਜ ਕੀਤੇ ਗਏ ਹਨ ਅਤੇ 4500 ਦੇ ਕਰੀਬ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ 54 ਘਰ ਢਾਹ ਦਿੱਤੇ ਗਏ ਅਤੇ 51 ਐਨਕਾਊਂਟਰ ਕੀਤੇ ਗਏ। 

ਇਸ ਤੋਂ ਇਲਾਵਾ ਕਰੀਬ 65 ਲੱਖ ਰੁਪਏ ਦੀ ਡਰੱਗ ਮਨੀ ਅਤੇ 7 ਲੱਖ ਨਸ਼ੀਲੇ ਕੈਪਸੂਲ ਅਤੇ ਭਾਰੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਅੰਕੜੇ ਦੱਸਦੇ ਹਨ ਕਿ 'ਆਪ' ਸਰਕਾਰ ਨਸ਼ਿਆਂ ਪ੍ਰਤੀ ਕਿੰਨੀ ਗੰਭੀਰ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਹੁਣ ਆਪਣਾ ਕਾਰੋਬਾਰ ਬੰਦ ਕਰਨਾ ਪਵੇਗਾ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣਾ ਪਵੇਗਾ। ਆਪ ਸਰਕਾਰ ਵਿੱਚ ਇੱਕ ਵੀ ਨਸ਼ਾ ਤਸਕਰ ਬਖਸ਼ਿਆ ਨਹੀਂ ਜਾਵੇਗਾ।

ਸਿਸੋਦੀਆ ਨੇ ਕਿਹਾ ਕਿ ਭਲਕੇ (ਬੁੱਧਵਾਰ) ਲੁਧਿਆਣਾ ਤੋਂ ਨਸ਼ਿਆਂ ਵਿਰੁੱਧ ਇੱਕ ਹੋਰ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਕੱਲ੍ਹ ਹਜ਼ਾਰਾਂ ਐਨ.ਸੀ.ਸੀ ਅਤੇ ਐਨ.ਐਸ.ਐਸ ਦੇ ਬੱਚੇ ਨਸ਼ੇ ਨਾ ਕਰਨ ਦੀ ਸਹੁੰ ਚੁੱਕਣਗੇ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਗੇ। 

ਸਿਸੋਦੀਆ ਨੇ ਕਿਹਾ ਕਿ ਇਹ ਬੱਚੇ ਭਲਕੇ ਲੁਧਿਆਣਾ ਦੀਆਂ ਸੜਕਾਂ 'ਤੇ ਉਤਰ ਕੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਉਣਗੇ ਅਤੇ ਪੂਰੇ ਸ਼ਹਿਰ 'ਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਗੇ। ਇਸ ਤੋਂ ਇਲਾਵਾ ਭਲਕੇ ਤੋਂ ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਵੀ ਆਪੋ-ਆਪਣੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਰੱਗ ਜਾਗਰੂਕਤਾ 'ਤੇ ਸੈਮੀਨਾਰ ਜੀ.ਐੱਨ.ਡੀ.ਯੂ. 'ਚ ਅੱਜ  ਸਿਹਤਮੰਦ ਤੇ ਸਮਰੱਥ ਸਮਾਜ ਦੀ ਸਿਰਜਣਾ ਵੱਲ ਇੱਕ ਕਦਮ

ਡਰੱਗ ਜਾਗਰੂਕਤਾ 'ਤੇ ਸੈਮੀਨਾਰ ਜੀ.ਐੱਨ.ਡੀ.ਯੂ. 'ਚ ਅੱਜ  ਸਿਹਤਮੰਦ ਤੇ ਸਮਰੱਥ ਸਮਾਜ ਦੀ ਸਿਰਜਣਾ ਵੱਲ ਇੱਕ ਕਦਮ

ਸੜਕ ਧੱਸਣ ਨਾਲ ਇੱਟਾਂ ਦਾ ਭਰਿਆ ਟੱਰਕ ਪਲਟਿਆ, 6 ਲੋਕਾਂ ਨੂੰ ਸ਼ੀਸ਼ਾ ਤੋੜ ਕੱਡਿਆ ਗਿਆ ਗੱਡੀ ਤੋਂ ਬਾਹਰ

ਸੜਕ ਧੱਸਣ ਨਾਲ ਇੱਟਾਂ ਦਾ ਭਰਿਆ ਟੱਰਕ ਪਲਟਿਆ, 6 ਲੋਕਾਂ ਨੂੰ ਸ਼ੀਸ਼ਾ ਤੋੜ ਕੱਡਿਆ ਗਿਆ ਗੱਡੀ ਤੋਂ ਬਾਹਰ

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਉ.ਲਿਖਿਆ ਡੀ.ਓ.

ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਸਵੀਰ ਸਿੰਘ ਗੜ੍ਹੀ ਨੇ ਡੀ.ਜੀ.ਪੀ. ਨੂੰ ਡੀ.ਉ.ਲਿਖਿਆ ਡੀ.ਓ.

ਨਸ਼ਿਆਂ ਵਿਰੁੱਧ 'ਆਪ' ਦੀ ਜੰਗ ਵਿੱਚ ਪੁਲਿਸ ਦੀ ਸਖ਼ਤੀ, ਨਸ਼ੇੜੀਆਂ ਦਾ ਮੁੜ ਵਸੇਬਾ, ਨਸ਼ਾ ਵੇਚਣ ਵਾਲਿਆਂ ਦੀ ਰਿਪੋਰਟ ਕਰਨ ਲਈ ਹੈਲਪਲਾਈਨ ਦੇ ਨਾਲ ਸਮਾਜ ਦੀ ਵੀ ਜ਼ਿੰਮੇਵਾਰੀ ਬੇਹੱਦ ਜ਼ਰੂਰੀ- ਕੇਜਰੀਵਾਲ

ਨਸ਼ਿਆਂ ਵਿਰੁੱਧ 'ਆਪ' ਦੀ ਜੰਗ ਵਿੱਚ ਪੁਲਿਸ ਦੀ ਸਖ਼ਤੀ, ਨਸ਼ੇੜੀਆਂ ਦਾ ਮੁੜ ਵਸੇਬਾ, ਨਸ਼ਾ ਵੇਚਣ ਵਾਲਿਆਂ ਦੀ ਰਿਪੋਰਟ ਕਰਨ ਲਈ ਹੈਲਪਲਾਈਨ ਦੇ ਨਾਲ ਸਮਾਜ ਦੀ ਵੀ ਜ਼ਿੰਮੇਵਾਰੀ ਬੇਹੱਦ ਜ਼ਰੂਰੀ- ਕੇਜਰੀਵਾਲ

ਅਸੀਂ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਰਹੇ ਹਾਂ, ਸਗੋਂ ਮੰਗ ਨੂੰ ਘਟਾਉਣ ਲਈ ਇਲਾਜ ਰਾਹੀਂ ਨੌਜਵਾਨਾਂ ਦਾ ਮੁੜ ਵਸੇਬਾ ਵੀ ਕਰ ਰਹੇ ਹਾਂ: ਸੀਐਮ ਮਾਨ

ਅਸੀਂ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਰਹੇ ਹਾਂ, ਸਗੋਂ ਮੰਗ ਨੂੰ ਘਟਾਉਣ ਲਈ ਇਲਾਜ ਰਾਹੀਂ ਨੌਜਵਾਨਾਂ ਦਾ ਮੁੜ ਵਸੇਬਾ ਵੀ ਕਰ ਰਹੇ ਹਾਂ: ਸੀਐਮ ਮਾਨ

ਸਿਸੋਦੀਆ ਨੇ ਪੰਜਾਬ ਪੁਲਿਸ ਦਾ ਕੀਤਾ ਧੰਨਵਾਦ, ਕਿਹਾ- ਸਖਤ ਕਾਰਵਾਈ ਕਾਰਨ ਹੀ ਤਸਕਰਾਂ ਵਿਚ ਭਾਰੀ ਡਰ ਪੈਦਾ ਹੋਇਆ ਹੈ

ਸਿਸੋਦੀਆ ਨੇ ਪੰਜਾਬ ਪੁਲਿਸ ਦਾ ਕੀਤਾ ਧੰਨਵਾਦ, ਕਿਹਾ- ਸਖਤ ਕਾਰਵਾਈ ਕਾਰਨ ਹੀ ਤਸਕਰਾਂ ਵਿਚ ਭਾਰੀ ਡਰ ਪੈਦਾ ਹੋਇਆ ਹੈ

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਡਾ. ਦਵਿੰਦਰਜੀਤ ਕੌਰ ਦੀ ਅਗਵਾਈ 'ਚ ਜ਼ਿਲਾ ਹਸਪਤਾਲ 'ਚ ਮਨਾਇਆ ਗਿਆ

ਡਾ. ਦਵਿੰਦਰਜੀਤ ਕੌਰ ਦੀ ਅਗਵਾਈ 'ਚ ਜ਼ਿਲਾ ਹਸਪਤਾਲ 'ਚ ਮਨਾਇਆ ਗਿਆ "ਵਿਸ਼ਵ ਔਟਿਜ਼ਮ ਜਾਗਰੂਕਤਾ ਦਿਵਸ"

ਦੇਸ਼ ਭਗਤ ਯੂਨੀਵਰਸਿਟੀ ਅਤੇ ਐੱਚਆਈ ਵਿਚਕਾਰ ਸਮਝੌਤਾ (ਐਮਓਯੂ) 'ਤੇ ਕੀਤੇ ਗਏ ਹਸਤਾਖਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਐੱਚਆਈ ਵਿਚਕਾਰ ਸਮਝੌਤਾ (ਐਮਓਯੂ) 'ਤੇ ਕੀਤੇ ਗਏ ਹਸਤਾਖਰ

ਪੰਜਾਬ ਪੁਲਿਸ ਨੇ ਅੱਤਵਾਦੀ ਹਮਲਾ ਟਾਲਿਆ, ISI ਨਾਲ ਜੁੜਿਆ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਤਵਾਦੀ ਹਮਲਾ ਟਾਲਿਆ, ISI ਨਾਲ ਜੁੜਿਆ ਕਾਰਕੁਨ ਗ੍ਰਿਫ਼ਤਾਰ