ਸ੍ਰੀ ਫ਼ਤਹਿਗੜ੍ਹ ਸਾਹਿਬ/2 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ "ਨੌਜਵਾਨ ਮਨਾਂ ਨੂੰ ਸਸ਼ਕਤ ਕਰਨ: ਮਾਨਸਿਕਤਾ ਨੂੰ ਮਜ਼ਬੂਤ ਕਰਨ, ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਨ ਅਤੇ ਕਰੀਅਰ ਦੀ ਸਹੀ ਚੋਣ ਕਰਨ' ਵਿਸ਼ੇ 'ਤੇ ਗੈਸਟ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਜ਼ੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਨੈਨਾ ਖੁੱਲਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਲੈਕਚਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਡਾ. ਨੈਨਾ ਖੁੱਲਰ ਨੇ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਦਾ ਗਿਆਨ ਹਾਸਲ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਪਨਾਉਣ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਵਿਦਿਆਰਥੀਆਂ ਨੂੰ ਅਜਿਹੇ ਇੰਟਰੈਕਟਿਵ ਸੈਸ਼ਨਾਂ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਦੱਸਿਆ ਕਿ ਕੰਪਿਊਟਰ ਸਾਇੰਸ ਵਿਭਾਗ ਵਿਦਿਆਰਥੀਆਂ ਦੇ ਪੇਸ਼ੇਵਰ ਵਿਕਾਸ ਲਈ ਅਕਸਰ ਸਿੱਖਿਆਦਾਇਕ ਲੈਕਚਰਾਂ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸ ਸਮਾਗਮ ਦੇ ਸਫ਼ਲ ਸੰਚਾਲਨ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਨਵਦੀਪ ਸਿੰਘ ਅਤੇ ਡਾ. ਕੰਵਲਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।