ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮੈਕਸ ਹਸਪਤਾਲ, ਮੋਹਾਲੀ ਦੇ ਯੂਰੋਲੋਜੀ ਵਿਭਾਗ ਦੇ ਮੁਖੀ, ਡਾ. ਆਰ. ਐਸ. ਰਾਇ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਯੂਰੋਲੋਜੀ ਅਤੇ ਮੂਤਰ ਸੰਬੰਧੀ ਰੋਗਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।ਇਹ ਇਵੈਂਟ ਡਾ. ਵਰਿੰਦਰ ਸਿੰਘ ਅਤੇ ਸਿੰਦੇਰ ਸਿੰਘ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਡਾ. ਰਾਇ ਨੇ ਯੂਰੋਲੋਜੀਕਲ ਹੈਲਥ, ਇਸ ਦੀ ਰੋਕਥਾਮ ਅਤੇ ਨਵੀਨਤਮ ਇਲਾਜ ਬਾਰੇ ਵਿਆਖਿਆ ਕੀਤੀ।ਕਾਲਜ ਦੇ ਪ੍ਰਿੰਸੀਪਲ, ਡਾ. ਲਖਵੀਰ ਸਿੰਘ ਨੇ ਡਾ. ਰਾਇ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਲੈਕਚਰ ਸੈਸ਼ਨਾਂ ਦੇ ਮਹੱਤਵ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਵਿੱਦਿਅਕ ਅਤੇ ਵਿਅਕਤੀਗਤ ਵਿਕਾਸ ਲਈ ਬਹੁਤ ਲਾਭਕਾਰੀ ਹਨ। ਇਸ ਮੌਕੇ ਤੇ ਇੱਕ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਯੂਰੋਲੋਜੀ ਸੰਬੰਧੀ ਆਪਣੇ ਸਵਾਲ ਪੁੱਛੇ ਅਤੇ ਸਲਾਹ ਲਈ।