ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਅਤੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਬਜਾਜ ਫਿਨਜ਼ਰਵ ਲਿਮਟਿਡ ਦੇ ਸਹਿਯੋਗ ਨਾਲ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਅਤੇ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ 100 ਘੰਟਿਆਂ ਦਾ ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨਾਂਸ ਐਂਡ ਇੰਨਸ਼ੋਰੈਂਸ (ਸੀ.ਪੀ.ਬੀ.ਐੱਫ.ਆਈ.) ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੈਂਕਿੰਗ, ਵਿੱਤ ਅਤੇ ਬੀਮਾ ਕੰਪਨੀਆਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਦ੍ਰਿਸ਼ਟੀਕੋਣ ਨਾਲ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਜ਼ਰੂਰੀ ਹੁਨਰ ਪ੍ਰਦਾਨ ਕਰਨਾ ਸੀ। ਇਸ ਮੌਕੇ ਬਜਾਜ ਫਿਨਜ਼ਰਵ ਤੋਂ ਟ੍ਰੇਨਰ ਗੁਰਮੀਤ ਕੌਰ ਨੇ ਵਿਦਿਆਰਥੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਦਿਆਂ ਉਨ੍ਹਾਂ ਨੂੰ ਟੀਚਾ ਨਿਰਧਾਰਨ, ਇੰਟਰਵਿਊ ਤਕਨੀਕਾਂ, ਬੈਂਕਿੰਗ, ਵਿੱਤ ਅਤੇ ਬੀਮਾ ਆਦਿ ਨਾਲ ਸਬੰਧਤ ਤਕਨੀਕੀ ਗਿਆਨ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੇ ਅਖੀਰਲੇ ਦਿਨ ਵਿਸ਼ੇਸ਼ ਇੰਟਰਵਿਊ ਸੈਸ਼ਨ ਆਯੋਜਿਤ ਕੀਤਾ ਗਿਆ ਅਤੇ ਉਨ੍ਹਾਂ ਤੋਂ ਮਹੱਤਵਪੂਰਨ ਫੀਡਬੈਕ ਵੀ ਪ੍ਰਾਪਤ ਕੀਤੀ ਗਈ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਰਪੋਰੇਟ ਸੈਕਟਰਾਂ ਵੱਲੋਂ ਇਸ ਤਰ੍ਹਾਂ ਦੀ ਪ੍ਰੈਕਟੀਕਲ ਟਰੇਨਿੰਗ ਵਿਦਿਆਰਥੀਆਂ ਨੂੰ ਬੈਂਕਿੰਗ ਅਤੇ ਵਿੱਤ ਦੇ ਖੇਤਰ ਨਾਲ ਸਬੰਧਿਤ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਵਿੱਚ ਸਹਾਇਕ ਸਿੱਧ ਹੁੰਦੀ ਹੈ। ਉਨ੍ਹਾਂ ਨੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਹੀ ਕਰੀਅਰ ਦੀ ਚੋਣ ਕਰਨ ਅਤੇ ਯੋਗ ਅਗਵਾਈ ਦੇਣ 'ਤੇ ਵਿਸ਼ੇਸ਼ ਤੌਰ 'ਤੇ ਪ੍ਰਸੰਸਾ ਕੀਤੀ।ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਮਹੱਤਵਪੂਰਨ ਵਿਹਾਰਕ ਪਹਿਲੂ ਸਮਝਾਉਣਾ ਅਤੇ ਉਨ੍ਹਾਂ ਦੇ ਕਾਰੋਬਾਰ ਪ੍ਰਬੰਧਨ ਹੁਨਰ ਨੂੰ ਹੋਰ ਵਧਾਉਣਾ ਸੀ। ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਬਜਾਜ ਫਿਨਜ਼ਰਵ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ 100 ਘੰਟੇ ਦਾ ਇਹ ਟ੍ਰੇਨਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੇਸ਼ੇਵਰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਕਾਰਪੋਰੇਟ ਜਗਤ ਵਿੱਚ ਕਰੀਅਰ ਦੇ ਮੌਕਿਆਂ ਦੀ ਪੜਚੋਲ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।