ਚੰਡੀਗੜ੍ਹ, 4 ਅਪ੍ਰੈਲ -
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁਕਰਵਾਰ ਨੂੰ ਕਾਲਕਾ ਸਥਿਤ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਦਰਸ਼ਨ ਕਰ ਸੂਬਾਵਾਸੀਆਂ ਦੇ ਸਿਹਤ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਰਾਤਿਆਂ ਦੇ ਮੌਕੇ 'ਤੇ ਕਾਲਕਾ ਵਿੱਚ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਪੂਰਾ-ਅਰਚਨਾ ਲਈ ਪਹੁੰਚੇ ਸਨ। ਉਨ੍ਹਾਂ ਨੇ ਮੰਦਿਰ ਵਿੱਚ ਪੂਜਾ ਕੀਤੀ ਅਤੇ ਹਵਨ ਯੱਗ ਵਿਚ ਆਹੂਤੀ ਪਾਈ।
ਇਸ ਮੌਕੇ 'ਤੇ ਕਾਲਕਾ ਵਿਧਾਇਕਾ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ ਅਤੇ ਸਾਬਕਾ ਵਿਧਾਇਕਾ ਸ੍ਰੀਮਤੀ ਲਤਿਕਾ ਸ਼ਰਮਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।