ਸ੍ਰੀ ਫ਼ਤਹਿਗੜ੍ਹ ਸਾਹਿਬ/5 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਕਮਰਸ ਫੈਸਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਜਿਵੇਂ ਕੈਲੀਗ੍ਰਾਫੀ, ਫੋਟੋਗ੍ਰਾਫੀ, ਰਚਨਾਤਮਕ ਲਿਖਣ, ਮਹਿੰਦੀ, ਲੋਕ ਗੀਤ, ਕਵਿਤਾ, ਚਿੱਤਰਕਾਰੀ ਅਤੇ ਸਕੈਚਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਮਰਸ ਵਿਭਾਗ ਦੇ ਇਸ ਉਸਾਰੂ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਵੀਨ ਕੌਰ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਉਸਾਰੂ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਆਪਸੀ ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਸਿੱਖਿਆਦਾਇਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਰਸ ਐਸੋਸੀਏਸ਼ਨ ਦੇ ਪ੍ਰਧਾਨ ਐਮ.ਕਾਮ. ਭਾਗ-ਦੂਸਰਾ ਦੇ ਵਿਦਿਆਰਥੀ ਗੁਰਜੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ, ਕਮਰਸ ਐਸੋਸੀਏਸ਼ਨ ਦੇ ਅਧਿਆਪਕ ਇੰਚਾਰਜ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਸਮੇਤ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨਾਂ ਅਤੇ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਕਮਰਸ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।