Monday, April 07, 2025  

ਪੰਜਾਬ

ਵਿਧਾਇਕ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਚਾਰ ਸਕੂਲਾਂ ਵਿੱਚ ਤਕਰੀਬਨ 33 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

April 07, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/7 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 04 ਸਕੂਲਾਂ ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਮੀਰ ਮੀਰਾਂ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਵਿਖੇ ਤਕਰੀਬਨ 33 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਵਿਧਾਇਕ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ ਉਦੋਂ ਤੋਂ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰ਼ਜ਼ੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।ਵਿਧਾਇਕ ਰਾਏ ਨੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਮੀਰ ਮੀਰਾਂ ਵਿਖੇ 6.75 ਲੱਖ ਦੀ ਲਾਗਤ ਨਾਲ ਬਣਾਈ ਚਾਰ ਦੀਵਾਰੀ, 01.60 ਲੱਖ ਦੀ ਲਾਗਤ ਨਾਲ ਖੇਡ ਟਰੈਕ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਵਿਖੇ 07 ਲੱਖ 51 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਏ ਵਾਧੂ ਕਲਾਸ ਰੂਮ, 02.25 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ, ਸਰਕਾਰੀ ਮਿਡਲ ਸਕੂਲ ਜੰਡਾਲੀ ਵਿਖੇ 12.50 ਲੱਖ ਦੀ ਲਾਗਤ ਨਾਲ ਚਾਰ ਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਵਿਖੇ 01 ਲੱਖ 54 ਹਜ਼ਾਰ 500 ਦੀ ਲਾਗਤ ਨਾਲ ਤਿਆਰ ਹੋਏ ਪਖਾਨਿਆਂ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਕੁਲਵਿੰਦਰ ਸਿੰਘ ਡੇਰਾ, ਬਲਵੀਰ ਸਿੰਘ ਸੋਢੀ, ਸਰਬਜੀਤ ਸਿੰਘ ਝਿੰਜਰ, ਹਰਦੇਵ ਸਿੰਘ ਮਾਵੀ ਅਤੇ ਪਿੰਡ ਖਾਨਪੁਰ ਦੇ ਸਰਪੰਚ ਬਲਜਿੰਦਰ ਸਿੰਘ ਵੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਹਾ- ਪੰਜਾਬ ਦੇ ਲੋਕ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ, ਲੋਕ ਉਸ ਦੇ ਝਾਂਸੇ ਵਿਚ ਨਹੀਂ ਆਉਣਗੇ

ਕਿਹਾ- ਪੰਜਾਬ ਦੇ ਲੋਕ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ, ਲੋਕ ਉਸ ਦੇ ਝਾਂਸੇ ਵਿਚ ਨਹੀਂ ਆਉਣਗੇ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਪੰਜਾਬ ਵਿੱਚ 8 ਅਪ੍ਰੈਲ ਤੋਂ 22 ਅਪ੍ਰੈਲ ਤੱਕ 7ਵਾਂ ਪੋਸ਼ਣ ਪਖਵਾੜਾ ਮਨਾਇਆ ਜਾਵੇਗਾ: ਡਾ. ਬਲਜੀਤ ਕੌਰ

ਜਿਲਾ ਹਸਪਤਾਲ 'ਚ

ਜਿਲਾ ਹਸਪਤਾਲ 'ਚ "ਸਿਹਤਮੰਦ ਸ਼ੁਰੂਆਤ, ਆਸਵੰਦ ਭਵਿੱਖ" ਥੀਮ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ: ਡਾ. ਦਵਿੰਦਰਜੀਤ ਕੌਰ 

ਪੰਜਾਬ ਪੁਲਿਸ ਨੇ ਦੋ ਕਿਲੋ ਹੈਰੋਇਨ ਜ਼ਬਤ ਕੀਤੀ, ਤਸਕਰ ਨੂੰ ਗ੍ਰਿਫ਼ਤਾਰ ਕੀਤਾ

ਪੰਜਾਬ ਪੁਲਿਸ ਨੇ ਦੋ ਕਿਲੋ ਹੈਰੋਇਨ ਜ਼ਬਤ ਕੀਤੀ, ਤਸਕਰ ਨੂੰ ਗ੍ਰਿਫ਼ਤਾਰ ਕੀਤਾ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਮੋਹਕਮਪੁਰਾ ਸ਼ਮਸ਼ਾਨ ਘਾਟ 'ਚ ਰੁਕੇ ਹੋਏ ਵਿਕਾਸ ਕੰਮਾਂ ਨੂੰ ਮਿਲੀ ਰਫ਼ਤਾਰ, 45 ਲੱਖ ਰੁਪਏ ਦੀ ਲਾਗਤ ਨਾਲ ਹੋ ਰਹੇ ਨਵੇਂ ਕੰਮ

ਮੋਹਕਮਪੁਰਾ ਸ਼ਮਸ਼ਾਨ ਘਾਟ 'ਚ ਰੁਕੇ ਹੋਏ ਵਿਕਾਸ ਕੰਮਾਂ ਨੂੰ ਮਿਲੀ ਰਫ਼ਤਾਰ, 45 ਲੱਖ ਰੁਪਏ ਦੀ ਲਾਗਤ ਨਾਲ ਹੋ ਰਹੇ ਨਵੇਂ ਕੰਮ

ਸਿਹਤ ਮੰਤਰੀ ਨੇ ਕੀਤੀ ਨਸ਼ਾ ਮੁਕਤ ਪਿੰਡਾਂ ਦੀ ਸ਼ਲਾਘਾ - ਹੁਣ ਲੋਕਾਂ ਵਿਚ ਨਹੀਂ, ਨਸ਼ਾ ਵੇਚਣ ਵਾਲਿਆਂ ਵਿਚ ਹੈ ਡਰ

ਸਿਹਤ ਮੰਤਰੀ ਨੇ ਕੀਤੀ ਨਸ਼ਾ ਮੁਕਤ ਪਿੰਡਾਂ ਦੀ ਸ਼ਲਾਘਾ - ਹੁਣ ਲੋਕਾਂ ਵਿਚ ਨਹੀਂ, ਨਸ਼ਾ ਵੇਚਣ ਵਾਲਿਆਂ ਵਿਚ ਹੈ ਡਰ

ਦੇਸ਼ ਭਗਤ ਯੂਨੀਵਰਸਿਟੀ 'ਚ ਕਰਵਾਇਆ ਗਿਆ ਨਵਰਾਤਰੀ ਸਮਾਰੋਹ 

ਦੇਸ਼ ਭਗਤ ਯੂਨੀਵਰਸਿਟੀ 'ਚ ਕਰਵਾਇਆ ਗਿਆ ਨਵਰਾਤਰੀ ਸਮਾਰੋਹ 

ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸੀਏਸ਼ਨ ਨੇ ਕਰਵਾਇਆ ਕਮਰਸ ਫੈਸਟ

ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸੀਏਸ਼ਨ ਨੇ ਕਰਵਾਇਆ ਕਮਰਸ ਫੈਸਟ

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਕਾਰਜਾਂ ਦੀ ਭਰਪੂਰ ਸ਼ਲਾਘਾ 

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਕਾਰਜਾਂ ਦੀ ਭਰਪੂਰ ਸ਼ਲਾਘਾ